05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਬਾਰਿਸ਼ 'ਤੇ ਗੜੇਮਾਰੀ ਕਾਰਨ ਬਰਬਾਦ ਹੋਈਆਂ ਫ਼ਸਲਾਂ ਲਈ ਪੂਜਾ ਲੂਥਰਾ ਸਚਦੇਵਾ ਨੇ ਕੀਤੀ ਮੁਆਵਜ਼ੇ ਦੀ ਮੰਗ

Ad Position 21
No active advertisement
ਅਜੀਤ ਡੈਸਕ 09-04-2026
ਫ਼ਾਜ਼ਿਲਕਾ, 8 ਅਪ੍ਰੈਲ (ਦਵਿੰਦਰ ਪਾਲ ਸਿੰਘ)-ਹਾਲ ਹੀ ਵਿਚ ਹੋਈ ਤੇਜ਼ ਬਾਰਸ਼, ਹਨੇਰੀ ਅਤੇ ਗੜੇ੍ਹਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ 'ਤੇ ਚਿੰਤਾ ਪ੍ਰਗਟ ਕਰਦਿਆਂ ਹਲਕੇ ਦੀ ਪ੍ਰਸਿੱਧ ਸਮਾਜਸੇਵੀ ਪੂਜਾ ਲੂਥਰਾ ਸਚਦੇਵਾ ਨੇ ਸਰਕਾਰ ਪਾਸੋਂ ਵਿਸ਼ੇਸ਼ ਮੁਆਵਜ਼ੇ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਕੁਦਰਤ ਦੀ ਮਾਰ ਨੇ ਕਿਸਾਨਾਂ ਦੀ ਸਾਲ ਭਰ ਦੀ ਮਿਹਨਤ ਮਿੱਟੀ ਵਿਚ ਮਿਲਾ ਦਿੱਤੀ ਹੈ, ਜਿਸ ਕਾਰਨ ਅੰਨਦਾਤਾ ਆਰਥਿਕ ਸੰਕਟ ਵਿਚ ਘਿਰ ਗਿਆ ਹੈ | ਪੂਜਾ ਲੂਥਰਾ ਨੇ ਕਿਹਾ ਕਿ ਖੇਤਾਂ ਵਿਚ ਖੜ੍ਹੀਆਂ ਫ਼ਸਲਾਂ ਦੇ ਬਰਬਾਦ ਹੋਣ ਨਾਲ ਕਿਸਾਨਾਂ ਦੇ ਸਾਹਮਣੇ ਪਰਿਵਾਰ ਪਾਲਨ ਦੀ ਚੁਨੌਤੀ ਖੜ੍ਹੀ ਹੋ ਗਈ ਹੈ | ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮੁਸ਼ਕਲ ਘੜੀ ਵਿਚ ਕਿਸਾਨਾਂ ਨੂੰ ਇਕੱਲਾ ਨਾ ਛੱਡਿਆ ਜਾਵੇ ਅਤੇ ਤੁਰੰਤ ਪ੍ਰਭਾਵ ਨਾਲ ਵਿਸ਼ੇਸ਼ ਟੀਮਾਂ ਰਾਹੀਂ ਪ੍ਰਭਾਵਿਤ ਇਲਾਕਿਆਂ ਦਾ ਸਰਵੇ (ਗਿਰਦਾਵਰੀ) ਕਰਵਾ ਕੇ ਨੁਕਸਾਨ ਦੀ ਪੂਰੀ ਭਰਪਾਈ ਕੀਤੀ ਜਾਵੇ | ਆਪਣੇ ਭਵਿੱਖ ਦੇ ਰੋਡਮੈਪ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਹਲਕੇ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਦਾ ਹੈ ਤਾਂ ਉਹ ਕਿਸਾਨਾਂ, ਮਜ਼ਦੂਰਾਂ ਅਤੇ ਆਮ ਵਰਗ ਦੇ ਹਿਤਾਂ ਲਈ ਨਿਰੰਤਰ ਕੰਮ ਕਰਨਗੇ | ਉਨ੍ਹਾਂ ਦਾ ਮੁੱਖ ਉਦੇਸ਼ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਕਰਨਾ, ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨਾ ਅਤੇ ਇਲਾਕੇ ਦੀਆਂ ਬੁਨਿਆਦੀ ਸਹੂਲਤਾਂ ਵਿਚ ਸੁਧਾਰ ਲਿਆਉਣਾ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਰੰਧਾਵਾ ਖ਼ੁਦਕਸ਼ੀ ਮਾਮਲੇ ਦੀ ਸੀ.ਬੀ.ਆਈ. ਤੋਂ ਨਿਰਪੱਖਤਾ ਨਾਲ ਜਾਂਚ ਕਰਾਈ ਜਾਵੇ-ਮਜੀਠੀਆ <br/> ਅਗਲੀ ਖ਼ਬਰ ਐੱਸ.ਡੀ.ਐਮ. ਵਲੋਂ ਬਾਰਿਸ਼ ਅਤੇ ਗੜੇਮਾਰੀ ਨਾਲ ਪ੍ਰਭਾਵਿਤ ਪਿੰਡਾਂ ਦਾ ਜਾਇਜ਼ਾ
Ad Position 24