05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਅਸਮਾਨੀ ਬਿਜਲੀ ਕਾਰਨ ਨੁਕਸਾਨੇ ਮਕਾਨ ਦੇ ਮਾਲਕਾਂ ਨੂੰ ਨਾਲ ਲੈ ਕੇ ਅਕਾਲੀ ਦਲ ਦਾ ਵਫ਼ਦ ਉਪ ਮੰਡਲ ਮੈਜਿਸਟਰੇਟ ਨੂੰ ਮਿਲਿਆ

Ad Position 21
No active advertisement
ਅਜੀਤ ਡੈਸਕ 09-04-2026
ਅਬੋਹਰ, 8 ਅਪ੍ਰੈਲ (ਤੇਜਿੰਦਰ ਸਿੰਘ ਖ਼ਾਲਸਾ)-ਅਬੋਹਰ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਵਿਚ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਅਤੇ ਗੜੇ੍ਹਮਾਰੀ ਕਾਰਨ ਜਿੱਥੇ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ, ਉੱਥੇ ਹੀ ਸ਼ਹਿਰ ਦੇ ਵਿਚ ਅਸਮਾਨੀ ਬਿਜਲੀ ਡਿੱਗਣ ਕਾਰਨ ਇਕ ਪਰਿਵਾਰ ਦੇ ਮਕਾਨ ਦਾ ਵੀ ਭਾਰੀ ਨੁਕਸਾਨ ਹੋਇਆ ਹੈ | ਜਿਸ ਸੰਬੰਧੀ ਅੱਜ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ, ਸਰਕਲ ਪ੍ਰਧਾਨ ਸਾਹਿਲ ਛਾਬੜਾ, ਸਰਕਲ ਪ੍ਰਧਾਨ ਪਟੇਲ ਘੁਲਾ ਆਦਿ ਦਾ ਵਫ਼ਦ ਪੀੜਤ ਪਰਿਵਾਰ ਨੂੰ ਨਾਲ ਲੈ ਕੇ ਸਥਾਨਕ ਉਪ ਮੰਡਲ ਮੈਜਿਸਟਰੇਟ ਰਵਿੰਦਰ ਸਿੰਘ ਅਰੋੜਾ ਨੂੰ ਮਿਲੇ | ਹਲਕਾ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ ਨੇ ਐੱਸ.ਡੀ.ਐਮ ਨੂੰ ਸਥਾਨਕ ਨਵੀਂ ਆਬਾਦੀ ਵਿਚ ਅਸਮਾਨੀ ਬਿਜਲੀ ਡਿੱਗਣ ਕਾਰਨ ਨੁਕਸਾਨੇ ਮਕਾਨ ਸੰਬੰਧੀ ਜਾਣਕਾਰੀ ਦਿੱਤੀ | ਐੱਸ.ਡੀ.ਐਮ ਰਵਿੰਦਰ ਸਿੰਘ ਅਰੋੜਾ ਨੇ ਤੁਰੰਤ ਸੰਬੰਧਿਤ ਅਧਿਕਾਰੀਆਂ ਤੋਂ ਲੋੜੀਂਦੀ ਜਾਣਕਾਰੀ ਲੈਂਦੇ ਹੋਏ ਜ਼ਰੂਰੀ ਕਾਰਜ ਕਰਨ ਸੰਬੰਧੀ ਨਿਰਦੇਸ਼ ਜਾਰੀ ਕੀਤੇ | ਉਨ੍ਹਾਂ ਕਿਹਾ ਕਿ ਉਹ ਪਿਛਲੇ ਕੁੱਝ ਦਿਨਾਂ ਤੋਂ ਫ਼ਸਲਾਂ ਦੇ ਖ਼ਰਾਬੇ ਸੰਬੰਧੀ ਜਾਂਚ ਪੜਤਾਲ ਕਰ ਰਹੇ ਹਨ ਜਦ ਕਿ ਕਿਸੇ ਮਕਾਨ ਦੇ ਨੁਕਸਾਨ ਸੰਬੰਧੀ ਉਨ੍ਹਾਂ ਨੂੰ ਜਾਣਕਾਰੀ ਨਹੀਂ ਸੀ ਅਤੇ ਜੇਕਰ ਕਿਸੇ ਦੇ ਵੀ ਮਕਾਨ ਦਾ ਨੁਕਸਾਨ ਹੋਇਆ ਹੈ ਤਾਂ ਉਹ ਇਸ ਸੰਬੰਧੀ ਵੀ ਰਿਪੋਰਟ ਬਣਾ ਕੇ ਸਰਕਾਰ ਨੂੰ ਭੇਜਣਗੇ ਅਤੇ ਉੱਚ ਮੁਆਵਜ਼ਾ ਦਵਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ 14 ਅਪ੍ਰੈਲ ਨੂੰ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਉਣ ਦਾ ਫ਼ੈਸਲਾ ਅਗਲੀ ਖ਼ਬਰ ਨੌਜਵਾਨ ਭਾਰਤ ਸਭਾ ਵਲੋਂ ਫ਼ਾਜ਼ਿਲਕਾ ਜ਼ਿਲ੍ਹੇ ਦੀ 11 ਮੈਂਬਰੀ ਕਮੇਟੀ ਦੀ ਚੋਣ
Ad Position 24