05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 09-04-2026

ਫ਼ਾਜ਼ਿਲਕਾ, 8 ਅਪ੍ਰੈਲ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਐੱਸ.ਆਈ. ਆਕਾਸ਼ ਕੰਬੋਜ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਚੁਰਸਤਾ ਮੈਗਾ ਫੂਡ ਫ਼ੈਕਟਰੀ ਤੋਂ ਅੱਧਾ ਕਿੱਲੋਮੀਟਰ ਅੱਗੇ ਲਿੰਕ ਰੋਡ ਡੱਬਵਾਲਾ ਕਲਾਂ ਨੇੜੇ ਪੁੱਜੀ ਤਾਂ ਸਾਹਮਣੇ ਤੋਂ ਸੜਕ ਦੇ ਖੱਬੇ ਪਾਸੇ ਨਲਕੇ ਕੋਲ ਇਕ ਵਿਅਕਤੀ ਆਉਂਦਾ ਦਿਖਾਈ ਦਿੱਤਾ | ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ | ਜਿਸ ਨੇ ਆਪਣੇ ਸੱਜੇ ਹੱਥ ਵਿਚ ਫੜਿਆ ਮੋਮੀ ਲਿਫ਼ਾਫ਼ਾ ਨਲਕੇ ਨੇੜੇ ਸੁੱਟ ਦਿੱਤਾ | ਜਿਸ ਦੀ ਤਲਾਸ਼ੀ ਲੈਣ 'ਤੇ ਉਸ ਵਿਚੋਂ 5 ਪੱਤੇ ਨਸ਼ੀਲੀਆਂ ਗੋਲੀਆਂ (ਕੁੱਲ 50 ਨਸ਼ੀਲੀਆਂ ਗੋਲੀਆਂ ਮਾਰਕਾ ਟਰਾਮਾਡੋਲ ਟੈਬਲੇਟਸ 100 ਮਿਲੀਗਰਾਮ ਕਲੋਮੋਨ) ਬਰਾਮਦ ਹੋਈਆਂ | ਕਾਬੂ ਕੀਤੇ ਵਿਅਕਤੀ ਦੀ ਪਹਿਚਾਣ ਸੂਰਜ ਸਿੰਘ ਪੁੱਤਰ ਫੱਤਾ ਸਿੰਘ ਵਾਸੀ ਡੱਬਵਾਲਾ ਕਲਾਂ ਵਜੋਂ ਹੋਈ ਹੈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਬਾਰਿਸ਼ਾਂ ਅਤੇ ਗੜੇਮਾਰੀ ਦੇ ਨਾਲ ਨਸ਼ਟ ਹੋਈ ਕਣਕ ਦੀ ਫ਼ਸਲ ਦਾ 50 ਹਜ਼ਾਰ ਰੁਪਏ ਪ੍ਰਤੀ ਕਿੱਲਾ ਮੁਆਵਜ਼ਾ ਦਿੱਤਾ ਜਾਵੇ-ਹੰ... ਅਗਲੀ ਖ਼ਬਰ 14 ਅਪ੍ਰੈਲ ਨੂੰ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਉਣ ਦਾ ਫ਼ੈਸਲਾ
Ad Position 24