05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਟੱਕਰ ਮਾਰਨ ਵਾਲੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 09-04-2026

ਫ਼ਾਜ਼ਿਲਕਾ, 8 ਅਪ੍ਰੈਲ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਟੱਕਰ ਮਾਰਨ ਵਾਲੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਐੱਸ.ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਹੇਰੀਸ਼ ਛੋਕਰਾ ਪੁੱਤਰ ਅਰਵਿੰਦ ਕੁਮਾਰ ਵਾਸੀ ਖੂਈ ਖੇੜਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 4 ਮਾਰਚ ਨੂੰ ਸ਼ਾਮ ਕਰੀਬ 7:25 ਵਜੇ ਉਸ ਦਾ ਦਾਦਾ ਹੰਸਰਾਜ ਆਪਣੇ ਸਕੂਟਰ 'ਤੇ ਬੱਸ ਅੱਡਾ ਖੂਈ ਖੇੜਾ ਨੂੰ ਜਾ ਰਿਹਾ ਸੀ ਤਾਂ ਇਕ ਕਾਰ ਤੇਜ਼ ਰਫ਼ਤਾਰ ਨਾਲ ਆ ਰਹੀ ਸੀ, ਜਿਸ ਨੂੰ ਗੁਰਪ੍ਰੀਤ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਪਿੰਡ ਸ਼ਤੀਰ ਵਾਲਾ ਚਲਾ ਰਿਹਾ ਸੀ, ਨੇ ਤੇਜ਼ ਰਫ਼ਤਾਰ ਕਾਰ ਉਸ ਦੇ ਦਾਦਾ ਜੀ ਵਿਚ ਮਾਰੀ | ਜਿਸ ਕਰਕੇ ਉਸ ਦੇ ਕਾਫ਼ੀ ਸੱਟਾਂ ਵੱਜੀਆਂ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਕੁੱਟਮਾਰ ਕਰਨ ਵਾਲੇ ਇਕ ਦਰਜਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ, 8 ਅਪ੍ਰੈਲ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਕੁੱਟਮਾਰ ਕਰਨ ਵਾਲੇ ਇਕ ਦਰਜਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਨਿਰਮਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਹਰਮੇਸ਼ ਸਿੰਘ ਪੁੱਤਰ ਬੰਤਾ ਸਿੰਘ ਵਾਸੀ ਸੈਦੋ ਕੇ ਹਿਠਾੜ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਜੰਗੀਰ ਸਿੰਘ, ਸੁੱਖਾ ਸਿੰਘ ਪੁੱਤਰ ਹਾਕਮ ਸਿੰਘ, ਮੰਗਾ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਸੈਦੋ ਕੇ ਹਿਠਾੜ, ਬਲਵੀਰ ਸਿੰਘ ਪੁੱਤਰ ਲਾਲ ਸਿੰਘ, ਬਿੱਟੂ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਨਿਓਲਾ ਅਤੇ 7/8 ਅਣਪਛਾਤੇ ਵਿਅਕਤੀਆਂ ਨੇ ਪੁਰਾਣੀ ਰੰਜਸ਼ ਕਰਕੇ ਉਸ ਦੀ ਕੁੱਟਮਾਰ ਕੀਤੀ ਸੀ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਫੂਡ ਐਂਡ ਅਲਾਇਡ ਵਰਕਰ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਅਬੋਹਰ 'ਚ ਅਹਿਮ ਮੀਟਿੰਗ ਅਗਲੀ ਖ਼ਬਰ ਕੰਬੋਜ ਅਕੈਡਮੀ ਅਬੋਹਰ ਅਤੇ ਫਰੀਡਮ ਡਿਜੀ ਅਸ਼ੋਕਾ ਵੈੱਲਫੇਅਰ ਵਲੋਂ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਸੈਮ...
Ad Position 24