05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਫੂਡ ਐਂਡ ਅਲਾਇਡ ਵਰਕਰ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਅਬੋਹਰ 'ਚ ਅਹਿਮ ਮੀਟਿੰਗ

Ad Position 21
No active advertisement
ਅਜੀਤ ਡੈਸਕ 09-04-2026
ਅਬੋਹਰ, 8 ਅਪ੍ਰੈਲ (ਵਿਵੇਕ ਹੂੜੀਆ)-ਫੂਡ ਐਂਡ ਅਲਾਇਡ ਵਰਕਰ ਯੂਨੀਅਨ ਪੰਜਾਬ ਵਲੋਂ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਅਬੋਹਰ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਸੂਬੇ ਭਰ ਤੋਂ ਯੂਨੀਅਨ ਆਗੂਆਂ ਨੇ ਸ਼ਿਰਕਤ ਕੀਤੀ, ਜਿੱਥੇ ਵਿਧਾਇਕ ਸੰਦੀਪ ਜਾਖੜ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਸੁਣੀਆਂ | ਯੂਨੀਅਨ ਦੇ ਪ੍ਰਾਂਤਕ ਜਨਰਲ ਸਕੱਤਰ ਸਵਰਨ ਸਿੰਘ ਬਿੱਟੂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਜ਼ਦੂਰ ਵਰਗ ਲੰਬੇ ਸਮੇਂ ਤੋਂ ਠੇਕੇਦਾਰੀ ਸਿਸਟਮ ਨੂੰ ਖ਼ਤਮ ਕਰਨ ਅਤੇ ਝੋਨੇ ਦੀ ਲੁਆਈ ਦੇ ਰੇਟ ਕਣਕ ਦੇ ਬਰਾਬਰ ਕਰਨ ਦੀ ਮੰਗ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਮਜ਼ਦੂਰੀ ਵਿਚ ਕੀਤਾ ਗਿਆ 10 ਰੁਪਏ ਦਾ ਵਾਧਾ ਬਹੁਤ ਘੱਟ ਹੈ, ਜਿਸ ਕਾਰਨ ਪੱਲੇਦਾਰਾਂ ਵਿਚ ਭਾਰੀ ਰੋਸ ਹੈ | ਮੀਟਿੰਗ ਦੌਰਾਨ ਮੰਗ ਕੀਤੀ ਗਈ ਕਿ ਗੰਢਾਂ ਦਾ ਵਜ਼ਨ 3.5 ਕੁਇੰਟਲ ਤੋਂ ਘਟਾ ਕੇ 1.5 ਕੁਇੰਟਲ ਕੀਤਾ ਜਾਵੇ | ਇਸ ਤੋਂ ਇਲਾਵਾ ਗੋਦਾਮਾਂ ਵਿਚ ਮੁੱਢਲੀਆਂ ਸਹੂਲਤਾਂ ਜਿਵੇਂ ਪੀਣ ਵਾਲਾ ਸਾਫ਼ ਪਾਣੀ, ਫ਼ਸਟ ਏਡ, ਲਾਈਟ ਦਾ ਪ੍ਰਬੰਧ, ਸਾਈਕਲ ਸਟੈਂਡ ਅਤੇ ਦੁਪਹਿਰ ਦੇ ਖਾਣੇ ਲਈ ਸ਼ੈੱਡ ਦੀ ਵਿਵਸਥਾ ਯਕੀਨੀ ਬਣਾਈ ਜਾਵੇ | ਯੂਨੀਅਨ ਨੇ ਸਪੈਸ਼ਲ ਲੋਡਿੰਗ ਦਾ ਸਮਾਂ ਵਧਾਉਣ ਅਤੇ ਐਫ.ਸੀ.ਆਈ.ਦੇ ਬੇਸਿਕ ਰੇਟਾਂ ਵਿਚ ਵਾਧਾ ਕਰਨ ਦੀ ਵੀ ਮੰਗ ਕੀਤੀ | ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਪੰਜਾਬ ਪ੍ਰਧਾਨ ਰਮੇਸ਼ ਸਹੋਤਾ, ਜਗਤਾਰ ਸਿੰਘ, ਜਗਮੀਤ ਸਿੰਘ ਗੋਰਾ, ਦਿਲਬਾਗ ਸਿੰਘ ਅੰਮਿ੍ਤਸਰ, ਸੋਹਣ ਸਿੰਘ ਮਲੋਟ, ਜੀਤ ਸਿੰਘ, ਸਤਪਾਲ, ਪ੍ਰੇਮ ਕੁਮਾਰ ਸਮੇਤ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦਾਸਪੁਰ ਦੇ ਬੱਬਰੀ ਬਾਈਪਾਸ 'ਤੇ ਕਾਰ ਉਪਰ ਪਲਟੀ ਸਵਾਰੀਆਂ ਨਾਲ ਭਰੀ ਬੱਸ ਅਗਲੀ ਖ਼ਬਰ ਟੱਕਰ ਮਾਰਨ ਵਾਲੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ
Ad Position 24