ਫ਼ਾਜ਼ਿਲਕਾ, 9 ਅਪ੍ਰੈਲ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਸਿਹਤ ਵਿਭਾਗ ਵਲੋਂ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ 'ਪ੍ਰਧਾਨ ਮੰਤਰੀ ਮਾਤ੍ਰਤਵ ਸੁਰੱਖਿਆ ਅਭਿਆਨ' ਤਹਿਤ ਵਿਸ਼ੇਸ਼ ਕੈਂਪ ਲਗਾਏ ਗਏ | ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਗਰਭਵਤੀ ਅÏਰਤਾਂ ਨੂੰ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ, ਤਾਂ ਜੋ ਮਾਂ ਅਤੇ ਬੱਚੇ ਦੀ ਸਿਹਤ ਨੂੰ ਸੁਰੱਖਿਅਤ ਬਣਾਇਆ ਜਾ ਸਕੇ | ਫ਼ਾਜ਼ਿਲਕਾ ਦੇ ਵੱਖ-ਵੱਖ ਦਿਹਾਤੀ ਅਤੇ ਸ਼ਹਿਰੀ ਖੇਤਰਾਂ ਵਿਚ ਇਹ ਕੈਂਪ ਸਫਲਤਾਪੂਰਵਕ ਨੇਪਰੇ ਚੜ੍ਹੇ | ਸਿਵਲ ਸਰਜਨ ਡਾ.ਕਵਿਤਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਮਹੀਨੇ ਦੀ 9 ਤਾਰੀਖ਼ ਨੂੰ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿਚ ਇਹ ਵਿਸ਼ੇਸ਼ ਕੈਂਪ ਲਗਾਏ ਜਾਂਦੇ ਹਨ | ਇਨ੍ਹਾਂ ਕੈਂਪਾਂ ਵਿਚ ਮਾਹਿਰ ਡਾਕਟਰਾਂ ਵਲੋਂ ਗਰਭਵਤੀ ਅÏਰਤਾਂ ਦੀ ਮੁਕੰਮਲ ਜਾਂਚ ਕੀਤੀ ਜਾਂਦੀ ਹੈ, ਜਿਸ ਵਿਚ ਬਲੱਡ ਪ੍ਰੈਸ਼ਰ, ਹੀਮੋਗਲੋਬਿਨ ਟੈੱਸਟ, ਵਜ਼ਨ ਅਤੇ ਹੋਰ ਜ਼ਰੂਰੀ ਲੈਬ ਟੈੱਸਟ ਸ਼ਾਮਲ ਹਨ | ਇਸ ਤੋਂ ਇਲਾਵਾ, ਉੱਚ ਜੋਖ਼ਮ ਵਾਲੀ ਗਰਭ ਅਵਸਥਾ ਦੀ ਪਛਾਣ ਕਰਕੇ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਉੱਚ ਸਿਹਤ ਕੇਂਦਰਾਂ ਵਿਚ ਰੈਫ਼ਰ ਕੀਤਾ ਜਾਂਦਾ ਹੈ | ਕੈਂਪਾਂ ਦੌਰਾਨ ਅÏਰਤਾਂ ਨੂੰ ਸੰਤੁਲਿਤ ਖ਼ੁਰਾਕ, ਆਇਰਨ ਅਤੇ ਫੋਲਿਕ ਐਸਿਡ ਦੀਆਂ ਗੋਲੀਆਂ ਦੀ ਮਹੱਤਤਾ, ਟੀਕਾਕਰਨ ਅਤੇ ਜਣੇਪੇ ਸਮੇਂ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਵੀ ਜਾਗਰੂਕ ਕੀਤਾ ਗਿਆ | ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਮਾਤਾ ਅਤੇ ਬੱਚੇ ਦੀ ਮੌਤ ਦਰ ਨੂੰ ਘਟਾਉਣ ਲਈ ਇਹ ਮੁਹਿੰਮ ਬਹੁਤ ਲਾਹੇਵੰਦ ਸਾਬਤ ਹੋ ਰਹੀ ਹੈ | ਆਸ਼ਾ ਵਰਕਰਾਂ ਅਤੇ ਏ.ਐਨ.ਐਮਜ਼ ਵੱਲੋਂ ਪਿੰਡ ਪੱਧਰ 'ਤੇ ਘਰ-ਘਰ ਜਾ ਕੇ ਗਰਭਵਤੀ ਅÏਰਤਾਂ ਨੂੰ ਕੈਂਪਾਂ ਵਿਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ | ਇਸ ਤੋਂ ਇਲਾਵਾ, ਉਨ੍ਹਾਂ ਨੂੰ ਨਿਯਮਤ ਜਾਂਚ ਅਤੇ ਸੰਸਥਾਗਤ ਜਣੇਪੇ ਦੇ ਮਹੱਤਵ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ | ਸਿਵਲ ਸਰਜਨ ਨੇ ਇਲਾਕੇ ਦੀਆਂ ਸਮੂਹ ਗਰਭਵਤੀ ਅÏਰਤਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਵਿਚ ਜ਼ਰੂਰ ਪਹੁੰਚਣ ਅਤੇ ਮੁਫ਼ਤ ਸਿਹਤ ਸੇਵਾਵਾਂ ਦਾ ਲਾਭ ਉਠਾਉਣ | ਉਨ੍ਹਾਂ ਕਿਹਾ ਕਿ ਸਮੇਂ-ਸਮੇਂ 'ਤੇ ਜਾਂਚ ਕਰਵਾਉਣ ਨਾਲ ਕਿਸੇ ਵੀ ਸੰਭਾਵੀ ਖ਼ਤਰੇ ਦਾ ਪਹਿਲਾਂ ਹੀ ਪਤਾ ਲਗਾਇਆ ਜਾ ਸਕਦਾ ਹੈ ਅਤੇ ਸੁਰੱਖਿਅਤ ਜਣੇਪੇ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ |