30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਵਲੋਂ ਕੱਲ੍ਹ ਨੂੰ ਸੰਗਰੂਰ 'ਚ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ

Ad Position 21
No active advertisement
ਅਜੀਤ ਡੈਸਕ 10-04-2026
ਜਲਾਲਾਬਾਦ, 9 ਅਪ੍ਰੈਲ (ਜਤਿੰਦਰ ਪਾਲ ਸਿੰਘ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ (ਰਜਿ.295) ਜ਼ਿਲ੍ਹਾ ਫ਼ਾਜ਼ਿਲਕਾ ਬਲਾਕ ਜਲਾਲਾਬਾਦ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾ. ਰਾਜ ਕਿਸ਼ਨ ਜੋਸਨ ਅਤੇ ਬਲਾਕ ਪ੍ਰਧਾਨ ਡਾ. ਚਿਮਨ ਲਾਲ ਕੰਬੋਜ ਦੀ ਪ੍ਰਧਾਨਗੀ ਹੇਠ ਪਿੰਡ ਬਸਤੀ ਬਾਬਾ ਭੁੰਮਣ ਸ਼ਾਹ ਵਿਖੇ ਹੋਈ¢ ਮੀਟਿੰਗ ਦੌਰਾਨ 11 ਅਪ੍ਰੈਲ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ¢ ਮੀਟਿੰਗ ਵਿਚ ਆਗੂਆਂ ਨੇ ਕਿਹਾ ਕਿ ਸਮੇਂ-ਸਮੇਂ 'ਤੇ ਬਣੀਆਂ ਸਰਕਾਰਾਂ ਵਲ਼ੋਂ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਰਜਿਸਟਰੇਸ਼ਨ ਸਬੰਧੀ ਮਸਲੇ ਦੇ ਹੱਲ ਲਈ ਭਰੋਸੇ ਤਾਂ ਦਿੱਤੇ ਗਏ, ਪਰ ਅੱਜ ਤੱਕ ਕੋਈ ਢੁਕਵਾਂ ਨਤੀਜਾ ਸਾਹਮਣੇ ਨਹੀਂ ਆਇਆ¢ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚਾਰ ਸਾਲ ਤੋਂ ਵੱਧ ਸਮਾਂ ਹੋ ਚੁੱਕਾ ਹੈ, ਪਰ ਮਾਮਲਾ ਅਜੇ ਵੀ ਜਿੱਥੇ ਦਾ ਉਥੇ ਖੜ੍ਹਾ ਹੈ¢ ਆਗੂਆਂ ਨੇ ਕਿਹਾ ਕਿ ਪੰਜਾਬ ਭਰ ਦੇ ਮੈਡੀਕਲ ਪ੍ਰੈਕਟੀਸ਼ਨਰ 11 ਅਪ੍ਰੈਲ ਨੂੰ ਸੰਗਰੂਰ ਵਿਖੇ ਇਕੱਠੇ ਹੋ ਕੇ ਆਪਣੀ ਆਵਾਜ਼ ਬੁਲੰਦ ਕਰਨਗੇ ਅਤੇ ਜਦੋਂ ਤੱਕ ਮਸਲਾ ਹੱਲ ਨਹੀਂ ਹੁੰਦਾ ਸੰਘਰਸ਼ ਜਾਰੀ ਰਹੇਗਾ¢ ਇਸ ਮੌਕੇ ਸੂਬਾ ਮੈਂਬਰ ਡਾ. ਤਿਲਕ ਰਾਜ, ਖ਼ਜ਼ਾਨਚੀ ਡਾ. ਗੁਰਮੀਤ ਸਿੰਘ, ਜਨਰਲ ਸਕੱਤਰ ਡਾ. ਵਕੀਲ ਥਿੰਦ ਸਮੇਤ ਹੋਰ ਅਹੁਦੇਦਾਰ ਵੀ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਿੰਡ ਬਸਤੀ ਬਾਬਾ ਭੁੰਮਣ ਸ਼ਾਹ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਐਮ.ਏ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24