30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਿੰਡ ਬਸਤੀ ਬਾਬਾ ਭੁੰਮਣ ਸ਼ਾਹ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ

Ad Position 21
No active advertisement
ਅਜੀਤ ਡੈਸਕ 10-04-2026
ਜਲਾਲਾਬਾਦ, 9 ਅਪ੍ਰੈਲ(ਜਤਿੰਦਰ ਪਾਲ ਸਿੰਘ/ਕਰਨ ਚੁਚਰਾ/ਹਰਪ੍ਰੀਤ ਸਿੰਘ ਪਰੂਥੀ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਤੀਰਥ ਯਾਤਰਾ' ਸਕੀਮ ਤਹਿਤ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਲਈ ਅੱਜ ਹਲਕੇ ਦੇ ਪਿੰਡ ਬਸਤੀ ਭੁੰਮਣ ਸ਼ਾਹ ਤੋਂ ਬੱਸ ਰਵਾਨਾ ਕੀਤੀ ਗਈ¢ ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਪਿੰਡ ਬਸਤੀ ਬਾਬਾ ਭੁੰਮਣ ਸ਼ਾਹ ਤੋਂ ਬੱਸ ਰਵਾਨਾ ਲਈ ਵਿਸ਼ੇਸ਼ ਤੌਰ 'ਤੇ ਪੁੱਜੇ ਅਤੇ ਜਿਨ੍ਹਾਂ ਵਲ਼ੋਂ ਬਜ਼ੁਰਗਾਂ ਨੂੰ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ ਗਿਆ¢ ਵਿਧਾਇਕ ਗੋਲਡੀ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ,ਜਲਿਆਂ ਵਾਲਾ ਬਾਗ਼, ਰਾਮ ਤੀਰਥ ਮੰਦਰ ਅਤੇ ਹੋਰ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨਗੇ¢ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲ਼ੋਂ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ, ਖਾਣ-ਪੀਣ ਅਤੇ ਰਸਤੇ ਵਿਚ ਚਾਹ ਆਦਿ ਦਾ ਸੁਚੱਜਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਕਿ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ¢ ਵਿਧਾਇਕ ਨੇ ਕਿਹਾ ਕਿ ਸਕੀਮ ਨੂੰ ਬਜ਼ੁਰਗ ਸ਼ਰਧਾਲੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕਰ ਰਹੇ ਹਨ¢ ਉਨ੍ਹਾਂ ਦੱਸਿਆ ਕਿ ਜਲਾਲਾਬਾਦ ਹਲਕੇ ਤੋਂ ਪਹਿਲਾਂ ਵੀ ਕਈ ਬੱਸਾਂ ਧਾਰਮਿਕ ਯਾਤਰਾ ਲਈ ਭੇਜੀਆਂ ਜਾ ਚੁੱਕੀਆਂ ਹਨ¢ ਇਸ ਸਕੀਮ ਦਾ ਵੱਡੀ ਗਿਣਤੀ ਵਿਚ ਲੋਕ ਲਾਹਾ ਲੈ ਰਹੇ ਹਨ ਅਤੇ ਆਉਣ ਵਾਲੇ ਸਮੇਂ 'ਚ ਇਹ ਯਾਤਰਾ ਜਾਰੀ ਰੱਖੀ ਜਾਵੇਗੀ¢
Ad Position 22
No active advertisement
ਪਿਛਲੀ ਖ਼ਬਰ ਸਬ ਡਿਵੀਜ਼ਨ ਲਾਧੂਕਾ 'ਚ ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਵਲੋਂ ਮੀਟਿੰਗ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਵਲੋਂ ਕੱਲ੍ਹ ਨੂੰ ਸੰਗਰੂਰ 'ਚ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ...
Ad Position 24