ਫ਼ਾਜ਼ਿਲਕਾ, 9 ਅਪ੍ਰੈਲ (ਦਵਿੰਦਰ ਪਾਲ ਸਿੰਘ)-ਮਾਂ-ਬੱਚਾ ਸਿਹਤ ਸੇਵਾਵਾਂ ਵਿਚ ਸੁਧਾਰ ਲਿਆਉਣ ਅਤੇ ਮਾਂ ਦੀ ਮੌਤ ਦਰ) ਨੂੰ ਘਟਾਉਣ ਦੇ ਮਕਸਦ ਨਾਲ ਸਿਵਲ ਸਰਜਨ ਫ਼ਾਜ਼ਿਲਕਾ ਡਾ.ਕਵਿਤਾ ਸਿੰਘ ਵਲੋਂ ਸਿਹਤ ਵਿਭਾਗ ਦੇ ਨੋਡਲ ਅਧਿਕਾਰੀਆਂ ਨਾਲ ਇਕ ਅਹਿਮ ਸਮੀਖਿਆ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਸਹਾਇਕ ਸਿਵਲ ਸਰਜਨ ਡਾ. ਉਪਿੰਦਰ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਅਤੇ ਵੱਖ-ਵੱਖ ਬਲਾਕਾਂ ਦੇ ਨੋਡਲ ਅਫ਼ਸਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਮੀਟਿੰਗ ਦੌਰਾਨ ਡਾ.ਕਵਿਤਾ ਸਿੰਘ ਨੇ ਦੱਸਿਆ ਕਿ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਮਾਂ ਦੀ ਮੌਤ ਦਾ ਮੁੱਖ ਕਾਰਨ 'ਹਾਈ-ਰਿਸਕ ਪ੍ਰੈਗਨੈਂਸੀ' ਹੁੰਦਾ ਹੈ | ਉਨ੍ਹਾਂ ਹਦਾਇਤ ਕੀਤੀ ਕਿ ਹਰ ਗਰਭਵਤੀ ਅÏਰਤ ਦੀ ਜਲਦ ਰਜਿਸਟਰੇਸ਼ਨ ਯਕੀਨੀ ਬਣਾਈ ਜਾਵੇ ਅਤੇ ਹਾਈ-ਰਿਸਕ ਅÏਰਤਾਂ ਦੀ ਵੱਖਰੀ ਸੂਚੀ ਤਿਆਰ ਕਰਕੇ ਉਨ੍ਹਾਂ ਦਾ ਡਿਲਿਵਰੀ ਤੱਕ ਲਗਾਤਾਰ ਫਾਲੋ-ਅਪ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਇਨ੍ਹਾਂ ਅÏਰਤਾਂ ਦੇ ਰੁਟੀਨ ਚੈੱਕਅਪ ਤੋਂ ਇਲਾਵਾ ਵਾਧੂ ਮੈਡੀਕਲ ਜਾਂਚ ਵੀ ਕੀਤੀ ਜਾਵੇ ਤਾਂ ਜੋ ਲੋੜ ਪੈਣ 'ਤੇ ਸਮੇਂ ਸਿਰ ਇਲਾਜ ਮੁਹੱਈਆ ਕਰਵਾ ਕੇ ਜਾਨ ਬਚਾਈ ਜਾ ਸਕੇ | ਸਿਵਲ ਸਰਜਨ ਨੇ ਅੱਗੇ ਕਿਹਾ ਕਿ ਗਰਭਵਤੀ ਅÏਰਤਾਂ ਦੇ ਸਾਰੇ ਜ਼ਰੂਰੀ ਟੈੱਸਟ ਜਿਵੇਂ ਕਿ ਬਲੱਡ ਪ੍ਰੈਸ਼ਰ, ਸ਼ੂਗਰ, ਐੱਚ.ਬੀ., ਥਾਇਰਾਇਡ ਅਤੇ ਅਲਟਰਾਸਾਊਾਡ ਸਮੇਂ ਸਿਰ ਹੋਣੇ ਚਾਹੀਦੇ ਹਨ | ਉਨ੍ਹਾਂ ਨੇ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ 'ਪ੍ਰਧਾਨ ਮੰਤਰੀ ਸੁਰੱਖਿਅਤ ਮਾਤਿ੍ਤਵ ਅਭਿਆਨ' ਤਹਿਤ ਲੱਗਣ ਵਾਲੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਉਣ ਦੀ ਗੱਲ ਕਹੀ | ਉਨ੍ਹਾਂ ਕਿਹਾ ਕਿ ਜਿਨ੍ਹਾਂ ਖੇਤਰਾਂ ਵਿਚ ਮਾਹਿਰ ਡਾਕਟਰ ਨਹੀਂ ਹਨ, ਉੱਥੋਂ ਦੀਆਂ ਹਾਈ-ਰਿਸਕ ਗਰਭਵਤੀ ਅÏਰਤਾਂ ਦਾ ਘੱਟੋ-ਘੱਟ ਇੱਕ ਵਾਰ ਜ਼ਿਲ੍ਹਾ ਜਾਂ ਸਬ-ਡਿਵੀਜ਼ਨ ਹਸਪਤਾਲ ਵਿਚ ਚੈੱਕਅਪ ਜ਼ਰੂਰ ਕਰਵਾਇਆ ਜਾਵੇ |