30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਸਿਮਰਨਜੀਤ ਸਿੰਘ ਮਾਨ ਭਲਕੇ ਕੁੰਡਲ ਪਿੰਡ ਵਿਚ ਕਰਨਗੇ ਮੀਟਿੰਗ

Ad Position 21
No active advertisement
ਅਜੀਤ ਡੈਸਕ 10-04-2026
ਅਬੋਹਰ, 9 ਅਪ੍ਰੈਲ (ਤੇਜਿੰਦਰ ਸਿੰਘ ਖ਼ਾਲਸਾ) ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਸਨਿੱਚਰਵਾਰ ਨੂੰ ਬੱਲੂਆਣਾ ਵਿਧਾਨ ਸਭਾ ਹਲਕੇ ਦੇ ਪਿੰਡ ਕੁੰਡਲ ਵਿਖੇ ਪਹੁੰਚ ਰਹੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਕਾਰਜਕਾਰੀ ਮੈਂਬਰ ਤੇਜਪਾਲ ਸਿੰਘ ਕੁੰਡਲ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਪਿੰਡ ਕੁੰਡਲ ਦੇ ਗੁਰਦੁਆਰਾ ਸਾਹਿਬ ਵਿਖੇ 11 ਅਪ੍ਰੈਲ ਨੂੰ ਪੁੱਜ ਰਹੇ ਹਨ | ਇਸ ਦੌਰਾਨ ਉਹ ਇਲਾਕੇ ਦੇ ਲੋਕਾਂ ਨਾਲ ਮੀਟਿੰਗ ਕਰਦੇ ਹੋਏ ਆਗਾਮੀ ਚੋਣਾਂ ਸੰਬੰਧੀ ਵੀ ਪਾਰਟੀ ਵਰਕਰਾਂ ਨੂੰ ਲਾਮਬੰਦ ਕਰਨਗੇ | ਇਸ ਦੇ ਨਾਲ ਹੀ ਪਾਰਟੀ ਦੀ ਮਜ਼ਬੂਤੀ ਲਈ ਕੁੱਝ ਨਵੀਆਂ ਨਿਯੁਕਤੀਆਂ ਵੀ ਕੀਤੀਆਂ ਜਾ ਸਕਦੀਆਂ ਹਨ | ਉਨ੍ਹਾਂ ਪਾਰਟੀ ਦੇ ਸਮੂਹ ਵਰਕਰਾਂ ਨੂੰ ਮੀਟਿੰਗ ਵਿਚ ਸਮੇਂ ਸਿਰ ਪੁੱਜਣ ਦੀ ਅਪੀਲ ਕੀਤੀ ਹੈ |
Ad Position 22
No active advertisement
ਪਿਛਲੀ ਖ਼ਬਰ ਅਫ਼ੀਮ ਸਮੇਤ ਇਕ ਕਾਬੂ ਅਗਲੀ ਖ਼ਬਰ ਖੇਤ ਦੀਆਂ ਮੋਟਰਾਂ ਦਾ ਸਮਾਨ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24