30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 10-04-2026
ਅਬੋਹਰ, 9 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਪੁਲਿਸ ਦੇ ਸੀ.ਆਈ.ਏ.ਸਟਾਫ਼ ਵਲੋਂ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਗਿਆ | ਸਥਾਨਕ ਥਾਣਾ ਸਦਰ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਆਈ.ਸਟਾਫ਼ ਦੇ ਇੰਚਾਰਜ ਥਾਣੇਦਾਰ ਬਲਵੀਰ ਸਿੰਘ ਪੁਲਿਸ ਪਾਰਟੀ ਸਮੇਤ ਪਿੰਡ ਆਲਮਗੜ੍ਹ ਤੋਂ ਧਰਮਪੁਰਾ ਵਿਚਕਾਰ ਗਸ਼ਤ ਉੱਪਰ ਜਾ ਰਹੇ ਸਨ | ਇਸ ਦੌਰਾਨ ਇਕ ਨੌਜਵਾਨ ਆ ਰਿਹਾ ਸੀ | ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਕੋਈ ਵਸਤੂ ਸੁੱਟ ਕੇ ਫ਼ਰਾਰ ਹੋਣ ਦੀ ਕੋਸ਼ਿਸ਼ ਕਰਨ ਲੱਗਾ | ਜਦੋਂ ਪੁਲਿਸ ਪਾਰਟੀ ਨੇ ਉਸ ਨੂੰ ਗਿ੍ਫ਼ਤਾਰ ਕਰ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 100 ਗਰਾਮ ਹੈਰੋਇਨ ਬਰਾਮਦ ਹੋਈ | ਗਿ੍ਫ਼ਤਾਰ ਕੀਤੇ ਨੌਜਵਾਨ ਦੀ ਪਹਿਚਾਣ ਗੁਰਵਿੰਦਰ ਸਿੰਘ ਉਰਫ਼ ਗੇਰੀ ਪੁੱਤਰ ਸਲਵਿੰਦਰ ਸਿੰਘ ਵਾਸੀ ਗੁਰੂ ਤੇਗ਼ ਬਹਾਦਰ ਨਗਰ (ਢਾਣੀ ਚਿਰਾਗ਼) ਵਜੋਂ ਹੋਈ | ਥਾਣਾ ਸਦਰ ਪੁਲਸ ਵਲੋਂ ਉਕਤ ਨੌਜਵਾਨ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਰਤਨਜੋਤ ਦੇ ਬੀਜ ਖਾਣ ਨਾਲ ਬਿਮਾਰ ਹੋਏ ਬੱਚਿਆਂ ਦੀ ਹਾਲਤ ਹੁਣ ਖ਼ਤਰੇ ਤੋਂ ਬਾਹਰ-ਸਿਵਲ ਸਰਜਨ ਅਗਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਵਿਅਕਤੀ ਗਿ੍ਫ਼ਤਾਰ
Ad Position 24