30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਰਤਨਜੋਤ ਦੇ ਬੀਜ ਖਾਣ ਨਾਲ ਬਿਮਾਰ ਹੋਏ ਬੱਚਿਆਂ ਦੀ ਹਾਲਤ ਹੁਣ ਖ਼ਤਰੇ ਤੋਂ ਬਾਹਰ-ਸਿਵਲ ਸਰਜਨ

Ad Position 21
No active advertisement
ਅਜੀਤ ਡੈਸਕ 10-04-2026
ਫ਼ਾਜ਼ਿਲਕਾ, 9 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਫ਼ਾਜ਼ਿਲਕਾ ਡਾ.ਕਵਿਤਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨੀਂ ਜ਼ਿਲ੍ਹੇ ਵਿਚ ਰਤਨਜੋਤ ਦੇ ਪੌਦੇ ਦੇ ਬੀਜ ਖਾਣ ਕਾਰਨ ਬਿਮਾਰ ਹੋਏ ਬੱਚਿਆਂ ਦੀ ਸਿਹਤ ਹੁਣ ਪੂਰੀ ਤਰ੍ਹਾਂ ਸਥਿਰ ਅਤੇ ਕੰਟਰੋਲ ਵਿਚ ਹੈ | ਉਨ੍ਹਾਂ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਸਿਹਤ ਵਿਭਾਗ ਨੇ ਤੁਰੰਤ ਹਰਕਤ ਵਿਚ ਆਉਂਦਿਆਂ ਸਾਰੇ ਪ੍ਰਭਾਵਿਤ ਬੱਚਿਆਂ ਨੂੰ ਸਰਕਾਰੀ ਹਸਪਤਾਲਾਂ ਵਿਚ ਦਾਖਲ ਕਰਵਾਇਆ ਸੀ | ਇਕ ਬੱਚੇ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਫ਼ਰੀਦਕੋਟ ਮੈਡੀਕਲ ਕਾਲਜ ਰੈਫ਼ਰ ਕੀਤਾ ਗਿਆ ਸੀ, ਜਿੱਥੇ ਇਲਾਜ ਤੋਂ ਬਾਅਦ ਉਹ ਹੁਣ ਬਿਲਕੁਲ ਠੀਕ ਹੈ | ਡਾ.ਕਵਿਤਾ ਨੇ ਦੱਸਿਆ ਕਿ ਸਾਰੇ ਬੱਚੇ ਹੁਣ ਤੰਦਰੁਸਤ ਹਨ ਅਤੇ ਉਨ੍ਹਾਂ ਨੇ ਮੁੜ ਸਕੂਲ ਜਾਣਾ ਸ਼ੁਰੂ ਕਰ ਦਿੱਤਾ ਹੈ | ਜ਼ਿਲ੍ਹਾ ਮਹਾਂਮਾਰੀ ਅਫ਼ਸਰ ਡਾ.ਸੁਨੀਤਾ ਕੰਬੋਜ ਨੇ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਵਲੋਂ ਪ੍ਰਭਾਵਿਤ ਬੱਚਿਆਂ ਦੇ ਘਰਾਂ ਦਾ ਦੌਰਾ ਕਰਕੇ ਉਨ੍ਹਾਂ ਦਾ ਫਾਲੋ-ਅਪ ਚੈੱਕਅਪ ਕੀਤਾ ਗਿਆ ਹੈ | ਇਸ ਦੌਰਾਨ ਮਾਪਿਆਂ ਨੂੰ ਅਣਪਛਾਤੇ ਜੰਗਲੀ ਪੌਦਿਆਂ ਅਤੇ ਫਲਾਂ ਦੇ ਖ਼ਤਰਿਆਂ ਬਾਰੇ ਜਾਗਰੂਕ ਵੀ ਕੀਤਾ ਗਿਆ | ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਦਾ ਖ਼ਾਸ ਧਿਆਨ ਰੱਖਣ ਅਤੇ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿਚ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕਰਨ |
Ad Position 22
No active advertisement
ਪਿਛਲੀ ਖ਼ਬਰ ਸ਼ਹਿਰ 'ਚ ਵੱਡੇ-ਵੱਡੇ ਖੱਡਿਆਂ ਕਾਰਨ ਹਰ ਰੋਜ਼ ਵਾਪਰਦੇ ਹਾਦਸੇ, ਪ੍ਰਸ਼ਾਸਨ ਖ਼ਾਮੋਸ਼ ਅਗਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ
Ad Position 24