29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਸਰਕਾਰੀ ਪ੍ਰਾਇਮਰੀ ਸਕੂਲ ਆਸਲ ਵਿਚ ਦੰਦਾਂ ਦੀ ਜਾਂਚ ਲਈ ਵਿਸ਼ੇਸ਼ ਕੈਂਪ

Ad Position 21
No active advertisement
ਅਜੀਤ ਡੈਸਕ 10-04-2026
ਫ਼ਿਰੋਜ਼ਪੁਰ, 9 ਅਪ੍ਰੈਲ (ਗੁਰਿੰਦਰ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਆਸਲ ਵਿਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ-2 ਰਾਜਨ ਨਰੂਲਾ ਦੀ ਅਗਵਾਈ ਹੇਠ ਬੱਚਿਆਂ ਦੇ ਦੰਦਾਂ ਦੀ ਜਾਂਚ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸ ਵਿਚ ਜੈਨਸਿਸ ਡੈਂਟਲ ਕਾਲਜ ਦੀ ਟੀਮ ਵਲੋਂ ਪ੍ਰਾਇਮਰੀ ਅਤੇ ਮਿਡਲ ਸਕੂਲ ਦੇ ਲਗਭਗ 150 ਬੱਚਿਆਂ ਦੇ ਦੰਦਾਂ ਦੀ ਮੁਫ਼ਤ ਜਾਂਚ ਕੀਤੀ ਗਈ | ਇਸ ਕੈਂਪ ਦੌਰਾਨ ਡਾਕਟਰ ਨਮਨ ਚੰਦਨ ਨੇ ਬੱਚਿਆਂ ਦੇ ਦੰਦਾਂ ਦੀ ਸਥਿਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਆਦਾਤਰ ਬੱਚਿਆਂ ਵਿਚ ਦੰਦਾਂ ਦੀ ਠੀਕ ਤਰ੍ਹਾਂ ਸਫ਼ਾਈ ਨਾ ਕਰਨ ਕਾਰਨ ਪੀਲ਼ਾਪਣ, ਦੰਦਾਂ ਵਿਚ ਕੀੜਾ ਅਤੇ ਦੰਦਾਂ ਦੇ ਟੇਢੇ ਹੋਣ ਵਰਗੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ, ਜੋ ਭਵਿੱਖ ਵਿਚ ਵੱਡੀਆਂ ਬਿਮਾਰੀਆਂ ਦਾ ਕਾਰਨ ਬਣ ਸਕਦੀਆਂ ਹਨ | ਉਨ੍ਹਾਂ ਬੱਚਿਆਂ ਨੂੰ ਦੰਦਾਂ ਦੀ ਸਹੀ ਸਫ਼ਾਈ ਕਰਨ ਦੇ ਤਰੀਕੇ ਵੀ ਸਿਖਾਏ ਅਤੇ ਦਿਨ ਵਿਚ ਦੋ ਵਾਰ ਸਵੇਰੇ ਅਤੇ ਸ਼ਾਮ ਨੂੰ ਬ੍ਰਸ਼ ਕਰਨ ਦੀ ਅਹਿਮੀਅਤ ਬਾਰੇ ਜਾਗਰੂਕ ਕੀਤਾ | ਇਸ ਦੇ ਨਾਲ ਹੀ ਉਨ੍ਹਾਂ ਮਾਪਿਆਂ ਅਤੇ ਅਧਿਆਪਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਸਿਹਤਮੰਦ ਆਦਤਾਂ ਅਪਣਾਉਣ ਲਈ ਪ੍ਰੇਰਿਤ ਕਰਨ ਤਾਂ ਜੋ ਉਹ ਭਵਿੱਖ ਵਿਚ ਦੰਦਾਂ ਨਾਲ ਸਬੰਧਿਤ ਬਿਮਾਰੀਆਂ ਤੋਂ ਬਚ ਸਕਣ | ਇਸ ਮੌਕੇ ਬੀ.ਪੀ.ਈ.ਓ ਰਾਜਨ ਨਰੂਲਾ ਵਲੋਂ ਚੈੱਕਅਪ ਲਈ ਆਈ ਟੀਮ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਬੱਚਿਆਂ ਵਿਚ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਸਕੂਲ ਮੁਖੀ ਹਰਜੀਤ ਸਿੰਘ ਵਲੋਂ ਵੀ ਜੈਨਸਿਸ ਡੈਂਟਲ ਕਾਲਜ ਦੀ ਟੀਮ ਦਾ ਸਕੂਲ ਪਹੁੰਚਣ 'ਤੇ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਆਸ ਜਤਾਈ ਕਿ ਅਜਿਹੇ ਸਿਹਤ ਕੈਂਪ ਭਵਿੱਖ ਵਿਚ ਵੀ ਲਗਦੇ ਰਹਿਣਗੇ, ਜਿਸ ਨਾਲ ਬੱਚਿਆਂ ਦੀ ਸਿਹਤ ਵਿਚ ਸੁਧਾਰ ਆਵੇਗਾ ਅਤੇ ਉਹ ਸਿਹਤਮੰਦ ਜੀਵਨ ਜੀਅ ਸਕਣਗੇ | ਇਸ ਮੌਕੇ ਸੀਐਚਟੀ ਕੰਵਲਬੀਰ ਸਿੰਘ, ਨੀਤੂ ਨਰੂਲਾ, ਮਨਜਿੰਦਰ ਕੌਰ, ਅਮਨਦੀਪ, ਸੁਖਵਿੰਦਰ ਕੌਰ ਦਿਨੇਸ਼ ਕੁਮਾਰ, ਤਰਸੇਮ ਲਾਲ, ਮਨਦੀਪ ਕੌਰ, ਜੈਨਸਿਸ ਡੈਂਟਲ ਕਾਲਜ ਫ਼ਿਰੋਜਪੁਰ ਤੋਂ ਰਣਜੀਤ ਸਿੰਘ ਅਤੇ ਮਨਜੀਤ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦਿਵਯ ਜੋਤੀ ਜਾਗਿ੍ਤੀ ਸੰਸਥਾਨ ਵਲੋਂ ਪਿੰਡ ਫਰਵਾਂਵਾਲੀ ਵਿਖੇ ਸਤਿਸੰਗ ਸਮਾਗਮ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਆਸਲ ਵਿਚ ਦੰਦਾਂ ਦੀ ਜਾਂਚ ਲਈ ਵਿਸ਼ੇਸ਼ ਕੈਂਪ
Ad Position 24