06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸਰਕਾਰੀ ਸਕੂਲਾਂ 'ਚ ਲਾਇਬ੍ਰੇਰੀਅਨਾਂ ਦੀਆਂ ਅਸਾਮੀਆਂ ਭਰਨ ਦੀ ਕੀਤੀ ਮੰਗ

Ad Position 21
repet_subhas-goyals [Copy P29]
ਅਜੀਤ ਡੈਸਕ 11-04-2026
ਫ਼ਾਜ਼ਿਲਕਾ, 10 ਅਪ੍ਰੈਲ (ਅਮਰਜੀਤ ਸ਼ਰਮਾ)-ਪੰਜਾਬ ਲਾਇਬ੍ਰੇਰੀ ਯੂਨੀਅਨ ਵਲੋਂ ਸਰਕਾਰੀ ਸਕੂਲਾਂ 'ਚ ਪਿਛਲੇ ਲੰਬੇ ਸਮੇਂ ਤੋਂ ਪਈਆਂ ਲਾਇਬ੍ਰੇਰੀਅਨਾਂ ਦੀਆਂ ਖ਼ਾਲੀ ਅਸਾਮੀਆਂ ਜਲਦ ਭਰਨ ਦੀ ਆਵਾਜ਼ ਬੁਲੰਦ ਕੀਤੀ ਗਈ ਹੈ | ਇਸ ਸਬੰਧੀ ਯੂਨੀਅਨ ਦੇ ਮੈਂਬਰਾਂ ਨੇ ਵਧੀਕ ਡਿਪਟੀ ਕਮਿਸ਼ਨਰ ਡਾ.ਮਨਦੀਪ ਕੌਰ ਨੂੰ ਮਿਲ ਕੇ ਉਨ੍ਹਾਂ ਨੂੰ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਪੰਜਾਬ ਦੇ ਨਾਂ ਇਕ ਮੰਗ ਪੱਤਰ ਸੌਂਪਿਆ | ਯੂਨੀਅਨ ਆਗੂਆਂ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਲਾਇਬ੍ਰੇਰੀਆਂ ਦੇ ਸਹੀ ਸੰਚਾਲਨ ਅਤੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਯੋਗ ਲਾਇਬ੍ਰੇਰੀਅਨਾਂ ਦੀ ਨਿਯੁਕਤੀ ਬੇਹੱਦ ਜ਼ਰੂਰੀ ਹੈ | ਉਨ੍ਹਾਂ ਦੱਸਿਆ ਕਿ ਸੂਬੇ ਦੇ ਹਜ਼ਾਰਾਂ ਨੌਜਵਾਨ ਡੀ.ਲਿਬ, ਬੀ.ਲਿਬ ਅਤੇ ਐਮ.ਲਿਬ ਡਿਗਰੀਆਂ ਲੈ ਕੇ ਲਾਇਬ੍ਰੇਰੀਅਨਾਂ ਦੀਆਂ ਪੋਸਟਾਂ ਨਿਕਲਣ ਦੀ ਉਡੀਕ ਕਰ ਰਹੇ ਹਨ, ਕਈ ਉਮੀਦਵਾਰਾਂ ਦੀ ਨੌਕਰੀ ਉਡੀਕਦੇ-ਉਡੀਕਦੇ ਉਮਰ ਹੱਦ ਵੀ ਲੰਘ ਗਈ | ਉਨ੍ਹਾਂ ਮੰਗ ਕੀਤੀ ਕਿ ਡੀ.ਲਿਬ, ਬੀ.ਲਿਬ ਅਤੇ ਐਮ.ਲਿਬ ਡਿਗਰੀ ਧਾਰਕ ਨੌਜਵਾਨਾਂ ਲਈ ਲਗਭਗ 4000 ਨਵੀਆਂ ਪੋਸਟਾਂ ਦਾ ਨੋਟੀਫ਼ਿਕੇਸ਼ਨ ਤੁਰੰਤ ਜਾਰੀ ਕੀਤਾ ਜਾਵੇ | ਆਗੂਆਂ ਨੇ ਕਿਹਾ ਕਿ 'ਘਰ-ਘਰ ਰੁਜ਼ਗਾਰ' ਯੋਜਨਾ ਤਹਿਤ ਬੇਰੁਜ਼ਗਾਰ ਪੜ੍ਹੇ-ਲਿਖੇ ਨੌਜਵਾਨਾਂ ਨੂੰ ਨੌਕਰੀ ਦਿੱਤੀ ਜਾਵੇ ਤਾਂ ਜੋ ਉਹ ਆਪਣਾ ਯੋਗਦਾਨ ਪੰਜਾਬ ਨੂੰ 'ਰੰਗਲਾ ਪੰਜਾਬ' ਬਣਾਉਣ ਵਿਚ ਪਾ ਸਕਣ | ਆਗੂਆਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਿਛਲੇ 4 ਸਾਲਾਂ 'ਚ ਸੂਬੇ ਦੇ ਸਕੂਲਾਂ ਵਿਚ ਇਕ ਵੀ ਲਾਇਬ੍ਰੇਰੀਅਨ ਦੀ ਪੋਸਟ ਨਹੀਂ ਕੱਢੀ | ਇਸ ਮੌਕੇ ਪੰਕਜ ਕੁਮਾਰ, ਅਮਨ, ਹੈਪੀ, ਸੋਨਾਲੀ, ਮੀਨਾਕਸ਼ੀ, ਰਾਜਨ, ਗੁਰਪ੍ਰੀਤ ਕੌਰ, ਸੁਨੀਲ ਕੁਮਾਰ ਅਤੇ ਅਦੇਸ਼ ਸਮੇਤ ਵੱਡੀ ਗਿਣਤੀ ਵਿਚ ਯੂਨੀਅਨ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗ਼ੈਰ ਵਿੱਦਿਅਕ ਡਿਊਟੀਆਂ 'ਚ ਉਲਝੇ ਅਧਿਆਪਕ ਅਗਲੀ ਖ਼ਬਰ ਵਿਸਾਖੀ ਪੂਰੇ ਜਾਹੋ ਜਲਾਲ ਨਾਲ ਮਨਾਉਣ ਲਈ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਹੰੁਮ੍ਹ ਹੁਮਾ ਕੇ ਦਮਦਮਾ ਸਾਹਿਬ ਪੁੱਜਣ-ਬਾਬਾ...
Ad Position 24