06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਫ਼ਾਜ਼ਿਲਕਾ ਅੰਦਰ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਦੌਰਾਨ ਵਿਗਿਆਨੀਆਂ ਨੇ ਆਧੁਨਿਕ ਖੇਤੀ 'ਤੇ ਦਿੱਤਾ ਜ਼ੋਰ

Ad Position 21
repet_subhas-goyals [Copy P29]
ਅਜੀਤ ਡੈਸਕ 11-04-2026
ਫ਼ਾਜ਼ਿਲਕਾ, 10 ਅਪ੍ਰੈਲ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਵਿਚ ਖੇਤੀਬਾੜੀ ਵਿਭਾਗ ਵਲੋਂ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਕਿਸਾਨਾਂ ਨੂੰ ਰਵਾਇਤੀ ਖੇਤੀ ਦੇ ਨਾਲ-ਨਾਲ ਸਹਾਇਕ ਧੰਦਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਤੇ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਖੇਤੀ ਨੂੰ ਲਾਭਕਾਰੀ ਬਣਾਉਣ ਲਈ ਰਵਾਇਤੀ ਫ਼ਸਲਾਂ ਦੇ ਨਾਲ-ਨਾਲ ਸਹਾਇਕ ਧੰਦਿਆਂ ਨੂੰ ਅਪਣਾਉਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਨੇ ਕਿਸਾਨਾਂ ਨੂੰ ਬੱਕਰੀ ਪਾਲਨ, ਸੂਰ ਪਾਲਨ, ਮੱਛੀ ਪਾਲਨ, ਫਲਦਾਰ ਬੂਟੇ ਲਗਾਉਣ ਅਤੇ ਦਰਖਤਾਂ ਦੀ ਰੋਪਾਈ ਵਰਗੀਆਂ ਗਤੀਵਿਧੀਆਂ ਵੱਲ ਧਿਆਨ ਦੇਣ ਦੀ ਅਪੀਲ ਕੀਤੀ, ਜਿਸ ਨਾਲ ਉਨ੍ਹਾਂ ਦੀ ਆਮਦਨ ਵਿਚ ਵਾਧਾ ਹੋ ਸਕਦਾ ਹੈ | ਇਸ ਮੌਕੇ ਪ੍ਰਗਤੀਸ਼ੀਲ ਕਿਸਾਨਾਂ ਵਲੋਂ ਵੱਖ-ਵੱਖ ਸਟਾਲ ਵੀ ਲਗਾਏ ਗਏ, ਜਿੱਥੇ ਉਨ੍ਹਾਂ ਨੇ ਆਪਣੀਆਂ ਨਵੀਨਤਮ ਤਕਨੀਕਾਂ ਅਤੇ ਸਫਲਤਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ ਵੱਖ-ਵੱਖ ਖੇਤੀ ਮਾਹਿਰਾਂ ਵਲੋਂ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਸਰਕਾਰ ਵਲੋਂ ਚੱਲ ਰਹੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਪੂਰਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਕਿਸਾਨ ਮੇਲਿਆਂ ਰਾਹੀਂ ਕਿਸਾਨਾਂ ਨੂੰ ਖੇਤੀ ਸੰਬੰਧੀ ਵਿਗਿਆਨਕ ਤਰੀਕੇ, ਫ਼ਸਲਾਂ ਦੀ ਸੰਭਾਲ, ਜ਼ਰੂਰੀ ਖਾਦਾਂ, ਬੀਜਾਂ ਦੀ ਚੋਣ ਅਤੇ ਕੀੜੇ-ਮਕੌੜਿਆਂ ਤੋਂ ਬਚਾਅ ਬਾਰੇ ਵਿਸਥਾਰ ਨਾਲ ਜਾਣਕਾਰੀ ਮਿਲਦੀ ਹੈ | ਉਨ੍ਹਾਂ ਨੇ ਕਿਹਾ ਕਿ ਕਿਸਾਨ ਮੇਲੇ ਕਿਸਾਨਾਂ ਲਈ ਇਕ ਮੰਚ ਵਜੋਂ ਕੰਮ ਕਰਦੇ ਹਨ, ਜੋ ਖੇਤੀ ਵਿਚ ਆਉਣ ਵਾਲੀਆਂ ਸਮੱਸਿਆਵਾਂ ਦਾ ਹੱਲ ਲੱਭਣ ਲਈ ਵੀ ਬਹੁਤ ਮਦਦਗਾਰ ਸਾਬਤ ਹੁੰਦੇ ਹਨ | ਉਨ੍ਹਾਂ ਕਿਹਾ ਕਿ ਹੁਣ ਕਿਸਾਨ ਵੱਡੀ ਗਿਣਤੀ ਵਿਚ ਕਿਸਾਨ ਮੇਲਿਆਂ ਵਿਚ ਪਹੁੰਚ ਕੇ ਵਿਗਿਆਨੀਆਂ ਨਾਲ ਸੰਪਰਕ ਕਰਕੇ ਆਪਣੀ ਖੇਤੀ ਨੂੰ ਲਾਭਕਾਰੀ ਬਣਾ ਰਹੇ ਹਨ | ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਸ੍ਰੀਮਤੀ ਹਰਪ੍ਰੀਤ ਪਾਲ ਕੌਰ ਵਲੋਂ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਤੇ ਝੋਨੇ ਦੀ ਸਿੱਧੀ ਬਿਜਾਈ ਅਪਣਾਉਣ ਲਈ ਕਿਹਾ ਅਤੇ ਖੇਤੀਬਾੜੀ ਵਿਭਾਗ ਵਲੋਂ ਚੱਲ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਆਏ ਹੋਏ ਕਿਸਾਨ ਵੀਰਾਂ ਅਤੇ ਬੀਬੀਆਂ ਦਾ ਧੰਨਵਾਦ ਕੀਤਾ | ਖੇਤੀਬਾੜੀ ਵਿਭਾਗ ਦੇ ਮਾਹਿਰਾਂ ਵਲੋਂ ਇਸ ਮੌਕੇ ਕਿਸਾਨਾਂ ਨੂੰ ਵੱਖ-ਵੱਖ ਸਕੀਮਾਂ ਜਿਵੇਂ ਕਿ ਸਬਸਿਡੀ ਯੋਜਨਾਵਾਂ, ਆਧੁਨਿਕ ਖੇਤੀ ਤਕਨੀਕਾਂ ਅਤੇ ਨਵੀਆਂ ਫ਼ਸਲਾਂ ਬਾਰੇ ਜਾਣਕਾਰੀ ਦਿੱਤੀ ਗਈ | ਇਸ ਤੋਂ ਇਲਾਵਾ, ਮਾਹਿਰਾਂ ਨੇ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦੇ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਵੀ ਕੀਤਾ | ਇਸ ਮੇਲੇ ਵਿਚ 200 ਤੋਂ ਵੱਧ ਕਿਸਾਨ ਬੀਬੀਆਂ ਨੇ ਮੇਲੇ ਵਿਚ ਕੀਤੀ ਸ਼ਿਰਕਤ ਅਤੇ 10 ਸੈੱਲਫ਼ ਹੈਲਪ ਗਰੁੱਪ ਕਿਸਾਨ ਬੀਬੀਆਂ ਵਲੋਂ ਇਸ ਕਿਸਾਨ ਮੇਲੇ ਵਿਚ ਆਪਣੀਆਂ ਪ੍ਰਦਰਸ਼ਨੀ ਵੀ ਲਗਾਈਆਂ ਗਈਆਂ | ਇਸ ਕਿਸਾਨ ਮੇਲੇ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਸ਼ਿਰਕਤ ਕੀਤੀ ਅਤੇ ਖੇਤੀਬਾੜੀ ਨਾਲ ਸੰਬੰਧਿਤ ਨਵੀਆਂ ਜਾਣਕਾਰੀਆਂ ਹਾਸਲ ਕਰਦਿਆਂ ਇਸ ਉਪਰਾਲੇ ਦੀ ਸਰਾਹਨਾ ਕੀਤੀ | ਇਸ ਮੌਕੇ ਐੱਸ.ਡੀ.ਐਮ ਕੰਵਰਜੀਤ ਸਿੰਘ, ਜੁਗਰਾਜ ਸਿੰਘ, ਸੰਯੁਕਤ ਡਾਇਰੈਕਟਰ ਖੇਤੀਬਾੜੀ ਡਾ ਕਰਨਜੀਤ ਗਿੱਲ, ਉਪਕਾਰ ਜਾਖੜ ਚੇਅਰਮੈਨ ਯੋਜਨਾ ਕਮੇਟੀ, ਮੋਹਰ ਸਿੰਘ ਜਾਖੜ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 18ਵੇਂ ਫ਼ਾਜ਼ਿਲਕਾ ਵਿਰਾਸਤ ਮੇਲੇ ਦਾ ਸ਼ਾਨਦਾਰ ਆਗਾਜ਼ ਅਗਲੀ ਖ਼ਬਰ ਨਸ਼ਾ ਤਸਕਰੀ ਦੀ ਰੋਕਥਾਮ ਸਬੰਧੀ ਘਰ-ਘਰ ਚੈਕਿੰਗ, ਨਾਕਾਬੰਦੀ ਅਤੇ ਛਾਪੇਮਾਰੀ ਨਾਲ ਇਲਾਕੇ 'ਚ ਹੜਕੰਪ
Ad Position 24