ਫ਼ਾਜ਼ਿਲਕਾ, 10 ਅਪ੍ਰੈਲ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਐਕਸੀਡੈਂਟ ਕਰਕੇ ਸੱਟਾਂ ਮਾਰਨ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਰਨੈਲ ਸਿੰਘ ਪੁੱਤਰ ਸੁਰੈਣ ਸਿੰਘ ਵਾਸੀ ਲਖੇ ਕੇ ਮੁਸਾਹਿਬ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਪਲੰਬਰ ਦਾ ਕੰਮ ਕਰਦਾ ਹੈ | 24 ਜਨਵਰੀ ਨੂੰ ਉਹ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਚੱਕ ਪੱਕੀ ਤੋਂ ਪਥਰੀ ਦੀ ਦਵਾਈ ਲੈ ਕੇ ਘਰ ਆ ਰਿਹਾ ਸੀ, ਜਦੋਂ ਉਹ ਕੀੜਿਆਂ ਵਾਲੀ ਨੇੜੇ ਪੁੱਜਿਆ ਤਾਂ ਇਕ ਪਿਕਅਪ ਚਾਲਕ ਨੇ ਬੜੀ ਲਾਪਰਵਾਹੀ ਨਾਲ ਉਸ ਦੇ ਮੋਟਰਸਾਈਕਲ ਵਿਚ ਟੱਕਰ ਮਾਰ ਦਿੱਤੀ | ਇਸ ਹਾਦਸੇ ਵਿਚ ਉਸ ਨੂੰ ਕਾਫ਼ੀ ਸੱਟਾਂ ਲੱਗੀਆਂ | ਪੁਲਿਸ ਵਲੋਂ ਪੜਤਾਲ ਉਪਰੰਤ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |