05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਇੰਪੀਰੀਅਲ ਸਕੂਲ 'ਚ ਨਵੇਂ ਵਿਦਿਆਰਥੀਆਂ ਦਾ ਨਿੱਘਾ ਸਵਾਗਤ

Ad Position 21
repet_subhas-goyals [Copy P29]
ਅਜੀਤ ਡੈਸਕ 11-04-2026
ਅਬੋਹਰ,10 ਅਪ੍ਰੈਲ (ਵਿਵੇਕ ਹੂੜੀਆ)-ਖੂਈਆਂ ਸਰਵਰ ਸਥਿਤ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ ਵਿਚ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਮੌਕੇ ਨਵੇਂ ਵਿਦਿਆਰਥੀਆਂ ਦਾ ਸਵਾਗਤ ਉਤਸ਼ਾਹਪੂਰਵਕ ਮਾਹੌਲ 'ਚ ਕੀਤਾ ਗਿਆ | ਸਕੂਲ ਦੇ ਡਾਇਰੈਕਟਰ ਸੁਖਵਿੰਦਰ ਪਾਲ ਨੇ ਦੱਸਿਆ ਕਿ ਹਰ ਨਵੇਂ ਵਿਦਿਆਰਥੀ ਦੇ ਨਾਲ ਇਕ ਨਵਾਂ ਸੁਪਨਾ ਜੁੜਿਆ ਹੁੰਦਾ ਹੈ, ਜਿਸ ਨੂੰ ਸਹੀ ਮਾਰਗਦਰਸ਼ਨ ਅਤੇ ਮੌਕੇ ਪ੍ਰਦਾਨ ਕਰਕੇ ਸਾਕਾਰ ਕਰਨਾ ਹੀ ਸਕੂਲ ਦਾ ਮੁੱਖ ਉਦੇਸ਼ ਹੈ | ਸਕੂਲ ਦੇ ਪਿ੍ੰਸੀਪਲ ਰਵੀ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਾਲ ਸਕੂਲ ਵਲੋਂ ਸ਼ੁਰੂ ਕੀਤੀਆਂ ਗਈਆਂ 'ਇੰਟੀਗ੍ਰੇਟਿਡ ਪ੍ਰੀ-ਫਾਊਾਡੇਸ਼ਨ' ਕਲਾਸਾਂ ਮਾਪਿਆਂ ਅਤੇ ਵਿਦਿਆਰਥੀਆਂ ਵਿਚ ਖ਼ਾਸ ਖਿੱਚ ਦਾ ਕੇਂਦਰ ਬਣੀਆਂ ਹੋਈਆਂ ਹਨ | ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਨੂੰ ਮੁੱਢਲੇ ਪੱਧਰ ਤੋਂ ਜੋੜਨ ਦੀ ਇਸ ਪਹਿਲ ਕਾਰਨ ਵੱਡੀ ਗਿਣਤੀ ਵਿਚ ਮਾਪੇ ਆਪਣੇ ਬੱਚਿਆਂ ਦੇ ਦਾਖ਼ਲੇ ਲਈ ਸਕੂਲ ਪਹੁੰਚ ਰਹੇ ਹਨ | ਉਨ੍ਹਾਂ ਦੱਸਿਆ ਕਿ ਸਕੂਲ ਵਿਚ ਸੀਟਾਂ ਸੀਮਤ ਹੋਣ ਕਾਰਨ ਦਾਖ਼ਲੇ ਲਈ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਇੰਪੀਰੀਅਲ ਪਰਿਵਾਰ ਨੇ ਸਾਰੇ ਨਵੇਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਐੱਸ.ਐੱਚ.ਓ. ਸਦਰ ਫ਼ਾਜ਼ਿਲਕਾ ਵਲੋਂ ਝੂਠੇ ਮੁਕੱਦਮੇ ਦਰਜ ਕਰਨ ਖ਼ਿਲਾਫ਼ ਕਾਮਰੇਡਾਂ ਨੇ ਫੂਕਿਆ ਪੁਤਲਾ ਅਗਲੀ ਖ਼ਬਰ ਸਾਬਕਾ ਮੰਤਰੀ ਜਿਆਣੀ ਨੇ ਸਰਕਾਰੀ ਹਸਪਤਾਲ 'ਚ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ-ਧਰਨੇ ਦਾ ਕੀਤਾ ਐਲਾਨ
Ad Position 24