05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਅਭਿਸ਼ੇਕ ਕਾਲਜ ਦੇ ਪ੍ਰੋਫੈਸਰ ਨੇ ਡਲਹੌਜ਼ੀ ਵਿਖੇ ਰੈੱਡ ਕਰਾਸ ਦੀ ਤਿੰਨ ਰੋਜ਼ਾ ਵਰਕਸ਼ਾਪ 'ਚ ਕੀਤੀ ਸ਼ਮੂਲੀਅਤ

Ad Position 21
repet_subhas-goyals [Copy P29]
ਅਜੀਤ ਡੈਸਕ 11-04-2026
ਅਬੋਹਰ,10 ਅਪ੍ਰੈਲ (ਵਿਵੇਕ ਹੂੜੀਆ)-ਡਲਹੌਜ਼ੀ ਵਿਖੇ ਰੈੱਡ ਕਰਾਸ ਸੁਸਾਇਟੀ ਵਲੋਂ ਆਯੋਜਿਤ ਤਿੰਨ ਰੋਜ਼ਾ ਵਿਸ਼ੇਸ਼ ਵਰਕਸ਼ਾਪ ਵਿਚ ਵੱਖ-ਵੱਖ ਕਾਲਜਾਂ ਦੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਵਰਕਸ਼ਾਪ ਵਿਚ ਅਭਿਸ਼ੇਕ ਕਾਲਜ ਦੇ ਪੰਜਾਬੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਸੰਦੀਪ ਸਿੰਘ ਨੇ ਫ਼ਾਜ਼ਿਲਕਾ ਜ਼ਿਲ੍ਹੇ ਦੀ ਪ੍ਰਤੀਨਿਧਤਾ ਕਰਦਿਆਂ ਮਹੱਤਵਪੂਰਨ ਅਨੁਭਵ ਸਾਂਝੇ ਕੀਤੇ | ਵਰਕਸ਼ਾਪ ਦੌਰਾਨ ਮਾਹਿਰਾਂ ਨੇ ਦੱਸਿਆ ਕਿ ਰੈੱਡ ਕਰਾਸ ਸੰਸਥਾ ਦੁਨੀਆ ਦੇ 191 ਦੇਸ਼ਾਂ ਵਿਚ ਮਨੁੱਖਤਾ ਦੀ ਸੇਵਾ ਕਰ ਰਹੀ ਹੈ ਅਤੇ ਭਾਰਤ ਵਿਚ ਇਸ ਦੀਆਂ ਲਗਭਗ 1200 ਸ਼ਾਖਾਵਾਂ ਸਰਗਰਮ ਹਨ | ਵਰਕਸ਼ਾਪ ਵਿਚ ਭਾਗੀਦਾਰਾਂ ਨੂੰ ਕਿਸੇ ਦੁਰਘਟਨਾ ਜਾਂ ਐਮਰਜੈਂਸੀ ਸਥਿਤੀ ਵਿਚ ਦਿੱਤੀ ਜਾਣ ਵਾਲੀ 'ਫ਼ਸਟ ਏਡ' (ਮੁੱਢਲੀ ਸਹਾਇਤਾ) ਬਾਰੇ ਵਿਸਥਾਰਪੂਰਵਕ ਸਿਖਲਾਈ ਦਿੱਤੀ ਗਈ | ਇਸ ਦੇ ਨਾਲ ਹੀ ਰੈੱਡ ਕਰਾਸ ਦੇ ਮੁੱਖ ਸਿਧਾਂਤਾਂ-ਮਨੁੱਖਤਾ, ਨਿਰਪੱਖਤਾ ਅਤੇ ਸੇਵਾ ਭਾਵਨਾ ਬਾਰੇ ਵੀ ਚਰਚਾ ਕੀਤੀ ਗਈ ਤਾਂ ਜੋ ਅਧਿਆਪਕ ਅੱਗੇ ਜਾ ਕੇ ਵਿਦਿਆਰਥੀਆਂ ਨੂੰ ਸਮਾਜ ਸੇਵਾ ਲਈ ਪ੍ਰੇਰਿਤ ਕਰ ਸਕਣ | ਸੰਦੀਪ ਸਿੰਘ ਦੇ ਵਾਪਸ ਪਰਤਣ 'ਤੇ ਕਾਲਜ ਮੈਨੇਜਮੈਂਟ ਡਾ.ਸ਼ਕੁੰਤਲਾ ਮਿੱਢਾ, ਰਮਣੀਕ ਮਿੱਢਾ ਅਤੇ ਪਿ੍ੰਸੀਪਲ ਡਾ.ਰਾਜਵੀਰ ਕੌਰ ਨੇ ਉਨ੍ਹਾਂ ਨੂੰ ਵਧਾਈ ਦਿੱਤੀ | ਡਾ.ਸ਼ਕੁੰਤਲਾ ਮਿੱਢਾ ਨੇ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਨੌਜਵਾਨਾਂ ਨੂੰ ਸਹੀ ਦਿਸ਼ਾ ਪ੍ਰਦਾਨ ਕਰਦੀਆਂ ਹਨ ਅਤੇ ਸਮਾਜ ਵਿਚ ਸਕਾਰਾਤਮਿਕ ਬਦਲਾਅ ਲਿਆਉਣ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਦਾ ਨਤੀਜਾ ਰਿਹਾ ਸੌ ਫ਼ੀਸਦੀ ਅਗਲੀ ਖ਼ਬਰ ਸੇਵਾਮੁਕਤ ਕਰਮਚਾਰੀਆਂ ਨੂੰ ਬਕਾਇਆ ਦੇਣ ਦੇ ਹੁਕਮ ਹੋਏ ਜਾਰੀ : ਅਸ਼ੋਕ ਵਾਟਸ
Ad Position 24