23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਅਰੁਣ ਨਾਰੰਗ ਨੇ ਮੀਂਹ ਅਤੇ ਗੜੇਮਾਰੀ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ ਕਿਹਾ, ਹਰ ਪੀੜਤ ਕਿਸਾਨ ਨੂੰ ਮਿਲੇਗਾ ਬਣਦਾ ਮੁਆਵਜ਼ਾ

Ad Position 21
No active advertisement
ਅਜੀਤ ਡੈਸਕ 12-04-2026
ਅਬੋਹਰ, 11 ਅਪ੍ਰੈਲ(ਵਿਵੇਕ ਹੂੜੀਆ)-ਹਾਲ ਹੀ ਵਿਚ ਹੋਈ ਭਾਰੀ ਬਾਰਸ਼ ਅਤੇ ਗੜੇਮਾਰੀ ਕਾਰਨ ਖੇਤਰ ਦੇ ਪਿੰਡਾਂ ਵਿਚ ਫ਼ਸਲਾਂ ਅਤੇ ਬਾਗ਼ਾਂ ਦੇ ਹੋਏ ਭਾਰੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਅਰੁਣ ਨਾਰੰਗ ਵਲੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ | ਉਨ੍ਹਾਂ ਨੇ ਖੇਤਾਂ ਵਿਚ ਜਾ ਕੇ ਫ਼ਸਲਾਂ ਦੀ ਸਥਿਤੀ ਦੇਖੀ ਅਤੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ | ਇਸ ਮੌਕੇ ਕਿਸਾਨਾਂ ਨੂੰ ਹੌਸਲਾ ਦਿੰਦਿਆਂ ਅਰੁਣ ਨਾਰੰਗ ਨੇ ਕਿਹਾ ਕਿ ਫ਼ਾਜ਼ਿਲਕਾ ਵਿਖੇ ਮੁੱਖ ਮੰਤਰੀ ਵਲੋਂ ਦਿੱਤੇ ਗਏ ਨਿਰਦੇਸ਼ਾਂ ਤਹਿਤ ਪ੍ਰਸ਼ਾਸਨ ਨੇ ਖ਼ਰਾਬੇ ਦੀ ਰਿਪੋਰਟ ਤਿਆਰ ਕਰਨ ਲਈ ਸਰਵੇ ਦਾ ਕੰਮ ਸ਼ੁਰੂ ਕਰ ਦਿੱਤਾ ਹੈ | ਉਨ੍ਹਾਂ ਭਰੋਸਾ ਦਿੱਤਾ ਕਿ ਕਿਸੇ ਵੀ ਪੀੜਤ ਕਿਸਾਨ ਜਾਂ ਬਾਗ਼ਬਾਨ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਸਰਕਾਰ ਹਰ ਪ੍ਰਭਾਵਿਤ ਵਿਅਕਤੀ ਨੂੰ ਬਣਦਾ ਮੁਆਵਜ਼ਾ ਜਲਦ ਮੁਹੱਈਆ ਕਰਵਾਏਗੀ | ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਦੀ ਆਪਣੀ ਸਰਕਾਰ ਹੈ ਅਤੇ ਇਸ ਅÏਖੀ ਘੜੀ ਵਿਚ ਸਰਕਾਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਚਿੰਤਾ ਨਾ ਕਰਨ, ਸਰਕਾਰ ਵੱਲੋਂ ਹਰ ਸੰਭਵ ਮਦਦ ਯਕੀਨੀ ਬਣਾਈ ਜਾਵੇਗੀ | ਇਸ ਦੌਰੇ ਦੌਰਾਨ ਉਨ੍ਹਾਂ ਦੇ ਨਾਲ ਨਾਇਬ ਤਹਿਸੀਲਦਾਰ ਅਵਿਨਾਸ਼ ਚੰਦਰ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ | ਅਧਿਕਾਰੀਆਂ ਨੇ ਵਿਸ਼ਵਾਸ ਦਿਵਾਇਆ ਕਿ ਨੁਕਸਾਨ ਦੇ ਮੁਲਾਂਕਣ ਦੀ ਪ੍ਰਕਿਰਿਆ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾ ਰਿਹਾ ਹੈ | ਖੇਤਰ ਦੇ ਕਿਸਾਨਾਂ ਨੇ ਵੀ ਉਮੀਦ ਪ੍ਰਗਟਾਈ ਹੈ ਕਿ ਜਲਦ ਮੁਆਵਜ਼ਾ ਮਿਲਣ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੇਗੀ |
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ 'ਚ ਪੁਲਿਸ ਨੇ ਚਲਾਇਆ 'ਕਾਸੋ' ਆਪ੍ਰੇਸ਼ਨ ਅਗਲੀ ਖ਼ਬਰ ਪਿੰਡ ਜੰਡਵਾਲਾ ਹਨੂਵੰਤਾ ਦਾ ਖੇਡ ਮੈਦਾਨ 8 ਮਹੀਨਿਆਂ ਤੋਂ ਪਾਣੀ 'ਚ ਡੁੱਬਿਆ, ਖਿਡਾਰੀਆਂ ਦਾ ਭਵਿੱਖ ਦਾਅ 'ਤੇ
Ad Position 24