23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ 'ਚ ਪੁਲਿਸ ਨੇ ਚਲਾਇਆ 'ਕਾਸੋ' ਆਪ੍ਰੇਸ਼ਨ

Ad Position 21
No active advertisement
ਅਜੀਤ ਡੈਸਕ 12-04-2026
ਫ਼ਾਜ਼ਿਲਕਾ, 11 ਅਪ੍ਰੈਲ (ਦਵਿੰਦਰ ਪਾਲ ਸਿੰਘ)-ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਫ਼ਾਜ਼ਿਲਕਾ ਪੁਲਿਸ ਵਲੋਂ ਸਰਹੱਦੀ ਪਿੰਡਾਂ ਵਿਚ ਵੱਡੇ ਪੱਧਰ 'ਤੇ 'ਕਾਸੋ' ਸਰਚ ਆਪ੍ਰੇਸ਼ਨ ਚਲਾਇਆ ਗਿਆ | ਐੱਸ.ਐੱਸ.ਪੀ.ਗੁਰਮੀਤ ਸਿੰਘ ਦੀ ਅਗਵਾਈ ਹੇਠ ਲਗਭਗ 100 ਪੁਲਿਸ ਮੁਲਾਜ਼ਮਾਂ ਦੀਆਂ ਟੀਮਾਂ ਨੇ ਜ਼ਿਲ੍ਹੇ ਦੇ 39 ਅਜਿਹੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ, ਜਿੱਥੋਂ ਨਸ਼ਾ ਵੇਚਣ ਦੀਆਂ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ | ਐੱਸ.ਐੱਸ.ਪੀ.ਗੁਰਮੀਤ ਸਿੰਘ ਨੇ ਦੱਸਿਆ ਕਿ ਪੁਲਿਸ ਹੈਲਪ ਲਾਈਨ ਨੰਬਰ 'ਤੇ ਲੋਕਾਂ ਵਲੋਂ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦਿੱਤੀ ਗਈ ਸੀ | ਇਨ੍ਹਾਂ ਸ਼ਿਕਾਇਤਾਂ 'ਤੇ ਤੁਰੰਤ ਕਾਰਵਾਈ ਕਰਦਿਆਂ ਪਿੰਡ ਨਵਾਂ ਸਲੇਮਸ਼ਾਹ, ਮੌਜਮ, ਰਾਮਨਗਰ ਅਤੇ ਖੂਈ ਖੇੜਾ ਇਲਾਕਿਆਂ ਵਿਚ ਤਲਾਸ਼ੀ ਮੁਹਿੰਮ ਚਲਾਈ ਗਈ | ਆਪ੍ਰੇਸ਼ਨ ਦੌਰਾਨ ਘਰਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਅਤੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ | ਐੱਸ.ਐੱਸ.ਪੀ.ਨੇ ਸਪਸ਼ਟ ਕੀਤਾ ਕਿ ਪੁਲਿਸ ਦਾ ਉਦੇਸ਼ ਨਸ਼ੇ ਦੇ ਕਾਰੋਬਾਰੀਆਂ ਨੂੰ ਸਲਾਖ਼ਾਂ ਪਿੱਛੇ ਭੇਜਣਾ ਅਤੇ ਨਸ਼ੇ ਦੀ ਦਲਦਲ ਵਿਚ ਫਸੇ ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਰਾਹੀਂ ਨਵੀਂ ਜ਼ਿੰਦਗੀ ਦੇਣਾ ਹੈ | ਅੱਜ ਦੀ ਕਾਰਵਾਈ ਦੌਰਾਨ ਕਈ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿਨ੍ਹਾਂ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਨਸ਼ਾ ਤਸਕਰੀ ਵਿਚ ਸ਼ਾਮਲ ਕਿਸੇ ਵੀ ਮਾੜੇ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਉਸਾਰੀ ਕਿਰਤੀਆਂ ਦੇ ਮਸਲੇ ਹੋਣਗੇ ਹੱਲ, ਮੀਟਿੰਗ 'ਚ ਯੂਨੀਅਨ ਏਟਕ ਨੂੰ ਕਿਰਤ ਕਮਿਸ਼ਨਰ ਦਾ ਭਰੋਸਾ ਅਗਲੀ ਖ਼ਬਰ ਅਰੁਣ ਨਾਰੰਗ ਨੇ ਮੀਂਹ ਅਤੇ ਗੜੇਮਾਰੀ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ ਕਿਹਾ, ਹਰ ਪੀੜਤ ਕਿਸਾਨ ਨੂੰ ਮਿਲੇਗਾ ਬਣਦਾ ਮੁ...
Ad Position 24