23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਉਸਾਰੀ ਕਿਰਤੀਆਂ ਦੇ ਮਸਲੇ ਹੋਣਗੇ ਹੱਲ, ਮੀਟਿੰਗ 'ਚ ਯੂਨੀਅਨ ਏਟਕ ਨੂੰ ਕਿਰਤ ਕਮਿਸ਼ਨਰ ਦਾ ਭਰੋਸਾ

Ad Position 21
No active advertisement
ਅਜੀਤ ਡੈਸਕ 12-04-2026

ਜਲਾਲਾਬਾਦ, 11 ਅਪ੍ਰੈਲ (ਹਰਪ੍ਰੀਤ ਸਿੰਘ ਪਰੂਥੀ/ਕਰਨ ਚੁਚਰਾ)-ਕੰਸਟਰੱਕਸ਼ਨ ਵਰਕਰਜ਼ ਐਂਡ ਲੇਬਰ ਯੂਨੀਅਨ (ਰਜਿ.) ਏਟਕ ਪੰਜਾਬ ਵਲੋਂ ਉਸਾਰੀ ਕਿਰਤੀ ਲਾਭਪਾਤਰੀਆਂ ਦੇ ਹੱਕਾਂ ਦੀ ਪ੍ਰਾਪਤੀ ਲਈ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਭਰ ਵਿਚ ਸੰਘਰਸ਼ ਕੀਤਾ ਜਾ ਰਿਹਾ ਸੀ | 26 ਫਰਵਰੀ ਨੂੰ ਜ਼ਿਲ੍ਹਾ ਹੈੱਡ ਕੁਆਰਟਰਾਂ 'ਤੇ ਅਸਿਸਟੈਂਟ ਲੇਬਰ ਕਮਿਸ਼ਨਰ ਦਫ਼ਤਰਾਂ ਸਾਹਮਣੇ ਰੋਸ ਪ੍ਰਦਰਸ਼ਨ ਕੀਤੇ ਗਏ ਅਤੇ ਲੇਬਰ ਕਮਿਸ਼ਨਰ ਮੋਹਾਲੀ ਸਾਹਮਣੇ 27 ਮਾਰਚ ਨੂੰ ਸੂਬਾ ਪੱਧਰੀ ਧਰਨਾ ਦਿੱਤਾ ਗਿਆ | ਇਸ ਮੌਕੇ ਹੀ ਆਗੂਆਂ ਵਲੋਂ ਐਲਾਨ ਕਰ ਦਿੱਤਾ ਗਿਆ ਸੀ, ਕਿ ਜੇਕਰ ਕਿਰਤ ਵਿਭਾਗ ਵਲੋਂ ਉਸਾਰੀ ਕਿਰਤੀਆਂ ਦੇ ਮਸਲੇ ਤੁਰੰਤ ਹੱਲ ਨਹੀਂ ਕੀਤੇ ਜਾਂਦੇ ਤਾਂ ਅਗਲਾ ਵੱਡਾ ਐਕਸ਼ਨ ਪੰਜਾਬ ਸਰਕਾਰ ਦੇ ਕਿਰਤ ਮੰਤਰੀ ਦੇ ਘਰ ਦਾ ਘਿਰਾਓ ਕਰਕੇ ਵੱਡਾ ਐਕਸ਼ਨ ਕੀਤਾ ਜਾਵੇਗਾ | ਇਸ ਤੋਂ ਤੁਰੰਤ ਬਾਅਦ ਕਿਰਤ ਵਿਭਾਗ ਵਲੋਂ ਯੂਨੀਅਨ ਦੇ ਆਗੂਆਂ ਨਾਲ ਲੇਬਰ ਕਮਿਸ਼ਨਰ ਵਲੋਂ ਮੀਟਿੰਗ ਕਰਨ ਦਾ ਸੱਦਾ ਦਿੱਤਾ ਗਿਆ, ਜਿਸ ਸਬੰਧੀ ਅੱਜ ਪੰਜਾਬ ਭਰ ਤੋਂ ਆਏ ਯੂਨੀਅਨ ਆਗੂਆਂ ਦੀ ਟੀਮ ਨੇ ਕਿਰਤ ਕਮਿਸ਼ਨਰ ਸਾਹਮਣੇ ਆਪਣੀਆਂ ਮੰਗਾਂ ਨੂੰ ਰੱਖਿਆ ਅਤੇ ਉਨ੍ਹਾਂ ਨੇ ਮੰਗਾਂ ਨੂੰ ਜਾਇਜ਼ ਮੰਨਦਿਆਂ ਤੁਰੰਤ ਹੱਲ ਕਰਨ ਦਾ ਭਰੋਸਾ ਦਿਵਾਉਂਦਿਆਂ ਆਪਣੇ ਹੇਠਲੇ ਅਧਿਕਾਰੀਆਂ ਨੂੰ ਤੁਰੰਤ ਹੁਕਮ ਜਾਰੀ ਕੀਤੇ ਕਿ ਇਹਨਾਂ ਮੁਸ਼ਕਲਾਂ ਦੇ ਹੱਲ ਲਈ ਤੁਰੰਤ ਪੱਤਰ ਜਾਰੀ ਕੀਤੇ ਜਾਣ | ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਏਟਕ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸ਼ਰਮਾ, ਕਾਮਰੇਡ ਅਮਰਜੀਤ ਆਸਲ, ਪ੍ਰਦੀਪ ਚੀਮਾ, ਭਰਪੂਰ ਬੁੱਲਾਪੁਰ, ਪਰਮਜੀਤ ਢਾਬਾਂ ਅਤੇ ਖੁਸ਼ੀਆ ਸਿੰਘ ਨੇ ਦੱਸਿਆ ਕਿ ਕਿਰਤ ਕਮਿਸ਼ਨਰ ਨਾਲ ਮੀਟਿੰਗ 'ਚ ਸਾਰਥਿਕ ਗੱਲਬਾਤ ਹੋਈ ਹੈ | ਆਗੂਆਂ ਨੇ ਦੱਸਿਆ ਕਿ ਲੇਬਰ ਕਮਿਸ਼ਨਰ ਕੋਲ ਮੁੱਖ ਤੌਰ ਤੇ ਉਸਾਰੀ ਕਿਰਤੀਆਂ ਨੂੰ ਕੰਮਕਾਜ ਕਰਾਉਣ ਲਈ ਲਗਾਤਾਰ ਸਾਈਟ ਬੰਦ ਰਹਿਣ ਬਾਰੇ ਨੋਟਿਸ ਲੈਣ ਲਈ ਕਿਹਾ ਤਾਂ ਉਨ੍ਹਾਂ ਨੇ ਤੁਰੰਤ ਐਨ ਆਈ ਸੀ ਦੇ ਅਧਿਕਾਰੀਆਂ ਨੂੰ ਇਸ ਦਾ ਹੱਲ ਕਰਨ ਜਾਂ ਫਿਰ ਕਾਰਵਾਈ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ ਹਨ | 27 ਨੰਬਰ ਫਾਰਮ ਦੀ ਸਮੱਸਿਆ, ਬੁਢਾਪਾ ਪੈਨਸ਼ਨ, ਐਕਸ ਗ੍ਰੇਸ਼ੀਆ ਸਕੀਮ, ਉਸਾਰੀ ਕਿਰਤੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ ਭਰਨ ਵਿਚ ਵਿੱਦਿਅਕ ਸੰਸਥਾਵਾਂ ਵੱਲੋਂ ਆ ਰਹੀਆਂ ਮੁਸ਼ਕਲਾਂ ਤੋਂ ਇਲਾਵਾ ਓਲਡ ਪੋਰਟਲ ਕੇਸਾਂ ਅਤੇ ਲੰਬੇ ਸਮੇਂ ਤੋਂ ਲੰਬਿਤ ਪਏ ਕੇਸਾਂ ਦੇ ਨਿਪਟਾਰੇ ਬਾਰੇ ਤੁਰੰਤ ਹੱਲ ਕਰਨ ਲਈ ਕਿਹਾ ਗਿਆ, ਜਿਸ 'ਤੇ ਕਿਰਤ ਕਮਿਸ਼ਨਰ ਵਲੋਂ ਭਰੋਸਾ ਦਿੱਤਾ ਗਿਆ ਕਿ ਮਸਲੇ ਤੁਰੰਤ ਹੱਲ ਕਰਨ ਲਈ ਅਮਲ ਸ਼ੁਰੂ ਕੀਤਾ ਜਾਵੇਗਾ | ਯੂਨੀਅਨ ਨੇ ਫ਼ੈਸਲਾ ਕੀਤਾ ਹੈ ਕਿ ਉਸਾਰੀ ਕਿਰਤੀਆਂ ਦੇ ਮਸਲਿਆਂ ਦੇ ਹੱਲ ਲਈ ਦਿੱਤੇ ਭਰੋਸੇ ਮਗਰੋਂ ਭਵਿੱਖੀ ਐਕਸ਼ਨ ਨੂੰ ਅਣਮਿਥੇ ਸਮੇਂ ਲਈ ਮੁਲਤਵੀ ਕਰਦੇ ਹਨ | ਆਗੂਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਮਸਲਿਆਂ ਨੂੰ ਕੁੱਝ ਹੀ ਦਿਨਾਂ ਦੇ ਵਿਚ ਹੱਲ ਕਰਨ ਦਾ ਅਮਲ ਤੁਰੰਤ ਸ਼ੁਰੂ ਨਾ ਕੀਤਾ ਗਿਆ ਤਾਂ ਭਵਿੱਖ ਵਿਚ ਵੱਡਾ ਐਕਸ਼ਨ ਦਾ ਐਲਾਨ ਕਰ ਦਿੱਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਨੇ ਵਿਦੇਸ਼ ਵਿਚ ਫਿਰ ਗੱਡੇ ਝੰਡੇ, ਅਰਵਿੰਦਰ ਖੋਸਾ ਬਣੇ 'ਕਿ੍ਕਟ ਕੈਨੇਡਾ' ਦੇ ਪ੍ਰਧਾਨ ਅਰਵਿੰਦਰ ਨੇ ਸਮੁੱਚੇ ਪੰ... ਅਗਲੀ ਖ਼ਬਰ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ 'ਚ ਪੁਲਿਸ ਨੇ ਚਲਾਇਆ 'ਕਾਸੋ' ਆਪ੍ਰੇਸ਼ਨ
Ad Position 24