23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਆੜ੍ਹਤੀਆ ਐਸੋਸੀਏਸ਼ਨ ਫ਼ਾਜ਼ਿਲਕਾ ਵਲੋਂ ਨਵੇਂ ਸੀਜ਼ਨ ਦੀ ਸ਼ੁਰੂਆਤ ਮੌਕੇ ਸ੍ਰੀ ਰਾਮਾਇਣ ਪਾਠ ਦੇ ਭੋਗ 14 ਨੂੰ

Ad Position 21
No active advertisement
ਅਜੀਤ ਡੈਸਕ 12-04-2026
ਫ਼ਾਜ਼ਿਲਕਾ, 11 ਅਪ੍ਰੈਲ (ਦਵਿੰਦਰ ਪਾਲ ਸਿੰਘ)-ਆੜ੍ਹਤੀਆ ਐਸੋਸੀਏਸ਼ਨ ਫ਼ਾਜ਼ਿਲਕਾ ਵਲੋਂ ਨਵੇਂ ਵਪਾਰਕ ਸੀਜ਼ਨ ਦੀ ਸੁਖਦ ਅਤੇ ਕਾਮਯਾਬ ਸ਼ੁਰੂਆਤ ਲਈ ਪ੍ਰਭੂ ਚਰਨਾਂ ਵਿਚ ਅਰਦਾਸ ਕਰਨ ਹਿਤ ਇਕ ਵਿਸ਼ੇਸ਼ ਧਾਰਮਿਕ ਪ੍ਰੋਗਰਾਮ ਉਲੀਕਿਆ ਗਿਆ ਹੈ | ਐਸੋਸੀਏਸ਼ਨ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਸ ਮੌਕੇ ਸ੍ਰੀ ਰਾਮਾਇਣ ਪਾਠ ਦੇ ਭੋਗ ਪਾਏ ਜਾਣਗੇ | ਇਹ ਧਾਰਮਿਕ ਸਮਾਗਮ 14 ਅਪ੍ਰੈਲ ਦਿਨ ਮੰਗਲਵਾਰ ਨੂੰ ਸਵੇਰੇ 10:30 ਵਜੇ ਨਵੀਂ ਅਨਾਜ ਮੰਡੀ ਸਥਿਤ ਮੈਸਰਜ਼ ਹਰਬੰਸ ਲਾਲ ਕੁੱਕੜ ਐਂਡ ਸੰਨਜ਼ (ਦੁਕਾਨ ਨੰਬਰ 26) ਵਿਖੇ ਕਰਵਾਇਆ ਜਾਵੇਗਾ | ਐਸੋਸੀਏਸ਼ਨ ਦੇ ਪ੍ਰਧਾਨ ਸੰਜੀਵ ਸਚਦੇਵਾ ਗੋਲਡੀ, ਜਨਰਲ ਸਕੱਤਰ ਅਮਨ ਕਵਾਤੜਾ (ਅੱਬੂ) ਅਤੇ ਕੈਸ਼ੀਅਰ ਪਰਵਿੰਦਰ ਕੁਮਾਰ ਨੇ ਸਮੂਹ ਮੈਂਬਰਾਂ, ਵਪਾਰੀਆਂ ਅਤੇ ਪਤਵੰਤੇ ਸੱਜਣਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਪਵਿੱਤਰ ਮੌਕੇ 'ਤੇ ਸਮੇਂ ਸਿਰ ਪਹੁੰਚ ਕੇ ਪ੍ਰਭੂ ਦਾ ਆਸ਼ੀਰਵਾਦ ਪ੍ਰਾਪਤ ਕਰਨ | ਸਮਾਗਮ ਦੀ ਸਮਾਪਤੀ ਤੋਂ ਬਾਅਦ ਸੰਗਤਾਂ ਲਈ ਅਟੁੱਟ ਲੰਗਰ ਵੀ ਵਰਤਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ 4 ਗਰਾਮ ਹੈਰੋਇਨ ਸਣੇ ਇਕ ਵਿਅਕਤੀ ਗਿ੍ਫ਼ਤਾਰ, ਮੁਕੱਦਮਾ ਦਰਜ ਅਗਲੀ ਖ਼ਬਰ ਪੰਜਾਬੀ ਨੇ ਵਿਦੇਸ਼ ਵਿਚ ਫਿਰ ਗੱਡੇ ਝੰਡੇ, ਅਰਵਿੰਦਰ ਖੋਸਾ ਬਣੇ 'ਕਿ੍ਕਟ ਕੈਨੇਡਾ' ਦੇ ਪ੍ਰਧਾਨ ਅਰਵਿੰਦਰ ਨੇ ਸਮੁੱਚੇ ਪੰ...
Ad Position 24