23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

4 ਗਰਾਮ ਹੈਰੋਇਨ ਸਣੇ ਇਕ ਵਿਅਕਤੀ ਗਿ੍ਫ਼ਤਾਰ, ਮੁਕੱਦਮਾ ਦਰਜ

Ad Position 21
No active advertisement
ਅਜੀਤ ਡੈਸਕ 12-04-2026
ਜਲਾਲਾਬਾਦ, 11 ਅਪ੍ਰੈਲ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਅਮੀਰ ਖ਼ਾਸ ਦੀ ਪੁਲਿਸ ਵਲੋਂ 4 ਗਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜਾਂਚ ਅਧਿਕਾਰੀ-ਕਮ-ਸਹਾਇਕ ਥਾਣੇਦਾਰ ਵਿਸ਼ਲੇਸ਼ ਕੁਮਾਰ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਨਾਲ ਥਾਣਾ ਅਮੀਰ ਖ਼ਾਸ ਏਰੀਏ ਵਿਚ ਗਸ਼ਤ ਦੌਰਾਨ ਮੌਜੂਦ ਸੀ ਅਤੇ ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਰੇਤ ਦੇ ਖੱਡਿਆਂ ਕੋਲ ਲਿੰਕ ਰੋਡ ਅਮੀਰ ਖ਼ਾਸ ਤੋਂ ਥਾਰਾ ਸਿੰਘ ਵਾਲਾ ਮੋੜ ਪੁੱਜੀ ਤਾਂ ਸਾਹਮਣੇ ਤੋਂ ਇਕ ਨੌਜਵਾਨ ਲੜਕਾ ਆ ਰਿਹਾ ਸੀ, ਜਿਸ ਨੇ ਪੁਲਿਸ ਦੀ ਗੱਡੀ ਤੇ ਲੱਗੀਆਂ ਲਾਈਟਾਂ ਚੱਲਦੀਆਂ ਵੇਖ ਕੇ ਇਕਦਮ ਰੇਤ ਦੇ ਖੱਡਿਆਂ ਨੂੰ ਤੇਜ਼ ਕਦਮੀ ਮੁੜਨ ਲੱਗਿਆ, ਜਿਸ ਨੰੂ ਪੁਲਿਸ ਪਾਰਟੀ ਨੇ ਕਾਬੂ ਕਰਕੇ ਤਲਾਸ਼ੀ ਕੀਤੀ ਗਈ ਤਾਂ ਉਸ ਦੀ ਜੀਨ ਦੀ ਪੈਂਟ ਦੀ ਜੇਬ ਵਿਚੋਂ ਲਿਫ਼ਾਫ਼ਾ ਨਿਕਲਿਆ,ਜਿਸ ਵਿਚੋਂ 4 ਗਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਨੇ ਗੁਰਪ੍ਰੀਤ ਸਿੰਘ ਉਰਫ਼ ਗੋਰੀ ਪੁੱਤਰ ਜੋਗਿੰਦਰ ਸਿੰਘ ਵਾਸੀ ਪੀਰੇ ਕੇ ਉਤਾੜ ਨੂੰ ਹੈਰੋਇਨ ਸਣੇ ਕਾਬੂ ਕਰਨ ਉਪਰੰਤ ਥਾਣਾ ਅਮੀਰ ਖ਼ਾਸ ਵਿਖੇ ਮੁਕੱਦਮਾ ਨੰਬਰ 32 ਮਿਤੀ 10 ਅਪ੍ਰੈਲ 2026 ਨੂੰ ਧਾਰਾ 21/61/85 ਐਨ.ਡੀ.ਪੀ.ਐੱਸ. ਐਕਟ ਅਧੀਨ ਦਰਜ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਦੋ ਨੌਜਵਾਨ ਗਿ੍ਫ਼ਤਾਰ ਅਗਲੀ ਖ਼ਬਰ ਆੜ੍ਹਤੀਆ ਐਸੋਸੀਏਸ਼ਨ ਫ਼ਾਜ਼ਿਲਕਾ ਵਲੋਂ ਨਵੇਂ ਸੀਜ਼ਨ ਦੀ ਸ਼ੁਰੂਆਤ ਮੌਕੇ ਸ੍ਰੀ ਰਾਮਾਇਣ ਪਾਠ ਦੇ ਭੋਗ 14 ਨੂੰ
Ad Position 24