23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਹੈਰੋਇਨ ਸਮੇਤ ਦੋ ਨੌਜਵਾਨ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 12-04-2026
ਅਬੋਹਰ, 11 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਸਥਾਨਕ ਥਾਣਾ ਸਦਰ ਪੁਲਿਸ ਵਲੋਂ ਹੈਰੋਇਨ ਸਮੇਤ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਹੌਲਦਾਰ ਓਮ ਪ੍ਰਕਾਸ਼ ਪੁਲਿਸ ਪਾਰਟੀ ਸਮੇਤ ਪਿੰਡ ਗੋਬਿੰਦਗੜ੍ਹ ਵੱਲ ਗਸ਼ਤ ਉੱਪਰ ਜਾ ਰਹੇ ਸਨ | ਇਸ ਦੌਰਾਨ ਦੋ ਨੌਜਵਾਨ ਆ ਰਹੇ ਸਨ ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ ਅਤੇ ਇਕ ਮੋਮੀ ਲਿਫ਼ਾਫ਼ਾ ਸੁੱਟ ਫ਼ਰਾਰ ਹੋਣ ਦੀ ਕੋਸ਼ਿਸ਼ ਕਰਨ ਲੱਗੇ | ਜਦੋਂ ਸ਼ੱਕ ਦੇ ਆਧਾਰ 'ਤੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ 4 ਗਰਾਮ ਹੈਰੋਇਨ ਬਰਾਮਦ ਹੋਈ | ਗਿ੍ਫ਼ਤਾਰ ਕੀਤੇ ਨੌਜਵਾਨ ਦੀ ਪਹਿਚਾਣ ਰਾਜਵੀਰ ਸਿੰਘ ਪੁੱਤਰ ਅਮਰਜੀਤ ਸਿੰਘ ਅਤੇ ਸੁਖਦੇਵ ਸਿੰਘ ਪੁੱਤਰ ਹਰਬੰਸ ਸਿੰਘ ਦੋਵੇਂ ਵਾਸੀ ਊਧਮ ਸਿੰਘ ਨਗਰ (ਸੀਡ ਫਾਰਮ) ਵਜੋਂ ਹੋਈ | ਥਾਣਾ ਸਦਰ ਪੁਲਿਸ ਵਲੋਂ ਉਕਤ ਦੋਵੇਂ ਨੌਜਵਾਨਾਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਖ਼ੂਨਦਾਨ ਕੈਂਪ ਅੱਜ ਅਗਲੀ ਖ਼ਬਰ 4 ਗਰਾਮ ਹੈਰੋਇਨ ਸਣੇ ਇਕ ਵਿਅਕਤੀ ਗਿ੍ਫ਼ਤਾਰ, ਮੁਕੱਦਮਾ ਦਰਜ
Ad Position 24