24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਖ਼ੂਨਦਾਨ ਕੈਂਪ ਅੱਜ

Ad Position 21
No active advertisement
ਅਜੀਤ ਡੈਸਕ 12-04-2026
ਫ਼ਾਜ਼ਿਲਕਾ, 11 ਅਪ੍ਰੈਲ (ਦਵਿੰਦਰ ਪਾਲ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜਿ.) ਫ਼ਾਜ਼ਿਲਕਾ ਅਤੇ ਬਲੱਡ ਡੋਨੇਸ਼ਨ ਵੈੱਲਫੇਅਰ ਸੁਸਾਇਟੀ ਵਲੋਂ ਖ਼ਾਲਸਾ ਸਾਜਣਾ ਦਿਵਸ ਅਤੇ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਇਕ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਇਹ ਕੈਂਪ ਅੱਜ 12 ਅਪ੍ਰੈਲ ਦਿਨ ਐਤਵਾਰ ਨੂੰ ਗਊਸ਼ਾਲਾ ਰੋਡ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਕੰਪਲੈਕਸ ਵਿਚ ਲਗਾਇਆ ਜਾਵੇਗਾ | ਕੈਂਪ ਦਾ ਸਮਾਂ ਸਵੇਰੇ 9:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਹੋਵੇਗਾ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਦਵਿੰਦਰ ਪਾਲ ਸਿੰਘ, ਸੁਸਾਇਟੀ ਦੇ ਪ੍ਰਧਾਨ ਕਿ੍ਸ਼ਨ ਤਨੇਜਾ ਅਤੇ ਸਕੱਤਰ ਮੋਹਿਤ ਦਹੂਜਾ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਇਸ ਮਾਨਵਤਾ ਭਲਾਈ ਦੇ ਕਾਰਜ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਖ਼ੂਨਦਾਨ ਸਭ ਤੋਂ ਵੱਡਾ ਦਾਨ ਹੈ, ਜੋ ਕਿਸੇ ਲੋੜਵੰਦ ਦੀ ਜ਼ਿੰਦਗੀ ਬਚਾ ਸਕਦਾ ਹੈ | ਆਗੂਆਂ ਨੇ ਸਮੂਹ ਸ਼ਹਿਰ ਨਿਵਾਸੀਆਂ ਅਤੇ ਖ਼ਾਸ ਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਕੈਂਪ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਆਪਣਾ ਯੋਗਦਾਨ ਪਾਉਣ |
Ad Position 22
No active advertisement
ਪਿਛਲੀ ਖ਼ਬਰ ਸਤਿਸੰਗ ਐਲੀਮੈਂਟਰੀ ਸਕੂਲ ਵਿਖੇ ਹਵਨ ਯੱਗ ਨਾਲ ਨਵੇਂ ਵਿੱਦਿਅਕ ਸੈਸ਼ਨ ਦਾ ਆਗਾਜ਼ ਅਗਲੀ ਖ਼ਬਰ ਹੈਰੋਇਨ ਸਮੇਤ ਦੋ ਨੌਜਵਾਨ ਗਿ੍ਫ਼ਤਾਰ
Ad Position 24