ਫ਼ਾਜ਼ਿਲਕਾ, 11 ਅਪ੍ਰੈਲ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਾਮ ਪ੍ਰਕਾਸ਼ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਤਿਆਰ ਸਿੰਘ ਪੁੱਤਰ ਧਰਮ ਸਿੰਘ ਵਾਸੀ ਪਿੰਡ ਸਾਬੂਆਣਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਦੋਂ ਉਹ ਕੰਮ ਤੋਂ ਘਰ ਜਾ ਰਿਹਾ ਸੀ ਤਾਂ ਪਿੰਡ ਸੈਣੀਆਂ ਨਜ਼ਦੀਕ ਜੈ ਲਾਲ ਪੁੱਤਰ ਰਾਮ ਕੁਮਾਰ ਵਾਸੀ ਪਿੰਡ ਸਾਬੂਆਣਾ ਅਤੇ ਇਕ ਅਣਪਛਾਤੇ ਵਿਅਕਤੀ ਨੇ ਉਸ ਨੂੰ ਘੇਰ ਕੇ ਪੁਰਾਣੀ ਰੰਜਸ਼ ਕਾਰਨ ਉਸ ਦੀ ਕੁੱਟਮਾਰ ਕੀਤੀ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |