ਬੱਲੂਆਣਾ, 12 ਅਪ੍ਰੈਲ (ਜਸਮੇਲ ਸਿੰਘ ਢਿੱਲੋਂ)-ਬੀਤੇ ਕੱਲ੍ਹ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੀ ਇਕ ਅਹਿਮ ਮੀਟਿੰਗ ਸਿਮਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਕੁੰਡਲ ਹਲਕਾ ਬੱਲੂਆਣਾ ਵਿਖੇ ਹੋਈ | ਇਸ ਮੀਟਿੰਗ ਵਿਚ ਸਿਮਰਨਜੀਤ ਸਿੰਘ ਮਾਨ ਨੇ ਅਬੋਹਰ ਫ਼ਾਜ਼ਿਲਕਾ ਬਾਰਡਰ ਪੱਟੀ ਦੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਸਬੰਧੀ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲਿਆ | ਉਨ੍ਹਾਂ ਕਿਹਾ ਕਿ ਬਾਰਡਰ ਇਲਾਕਿਆਂ ਦੇ ਵਸਨੀਕ ਲੰਬੇ ਸਮੇਂ ਤੋਂ ਸੁਰੱਖਿਆ ਪਾਬੰਦੀਆਂ, ਖੇਤੀਬਾੜੀ ਨੁਕਸਾਨ, ਰੁਜ਼ਗਾਰ ਦੀ ਘਾਟ ਅਤੇ ਬੁਨਿਆਦੀ ਸਹੂਲਤਾਂ ਦੀ ਕਮੀ ਕਾਰਨ ਗੰਭੀਰ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ ਪਰ ਸਰਕਾਰਾਂ ਵਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ | ਇਸ ਸਮੇਂ ਉਨ੍ਹਾਂ ਇੰਦਰਜੀਤ ਸਿੰਘ ਬੁਲੰਦੀ ਨੂੰ ਅਬੋਹਰ ਹਲਕੇ ਤੋਂ ਅਤੇ ਬਾਬਾ ਸੁਰਿੰਦਰ ਸਿੰਘ ਹਿੰਮਤਪੁਰਾ ਨੂੰ ਬੱਲੂਆਣਾ ਹਲਕੇ ਤੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨਿਆ | ਬਾਬਾ ਸੁਰਿੰਦਰ ਸਿੰਘ ਨੇ ਕਿਹਾ ਕਿ ਪਾਰਟੀ ਵਲੋਂ ਲਗਾਈ ਗਈ ਸੇਵਾ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ | ਇਸ ਸਮੇਂ ਗੁਰਚਰਨ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ, ਤੇਜਿੰਦਰ ਸਿੰਘ ਦਿਓਲ ਯੂਥ ਪ੍ਰਧਾਨ ਪੰਜਾਬ, ਜਗਜੀਤ ਸਿੰਘ ਸ਼ੂਸ਼ਕ ਤਾਲਮੇਲ ਸਕੱਤਰ ਯੂਥ ਵਿੰਗ ਪੰਜਾਬ, ਬਾਬਾ ਅਮਰਜੀਤ ਸਿੰਘ ਪ੍ਰਚਾਰ ਸਕੱਤਰ ਜ਼ਿਲ੍ਹਾ ਫ਼ਿਰੋਜ਼ਪੁਰ, ਭੁਪਿੰਦਰ ਸਿੰਘ ਸ਼ਹਿਰੀ ਪ੍ਰਧਾਨ ਗੁਰੂਹਰਸਹਾਏ, ਗੁਰਪ੍ਰੀਤ ਸਿੰਘ ਬੈਰਕਾਂ ਸੀਨੀਅਰ ਆਗੂ ਯੂਥ ਵਿੰਗ ਆਦਿ ਹਾਜ਼ਰ ਸਨ |