04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਮੰਦਰ ਤੋਂ ਘਰ ਪਰਤ ਰਹੀ ਮਹਿਲਾ ਨਾਲ ਲੁੱਟ ਦੀ ਕੋਸ਼ਿਸ਼

Ad Position 21
repet_subhas-goyals [Copy P29]
ਅਜੀਤ ਡੈਸਕ 13-04-2026
ਫ਼ਾਜ਼ਿਲਕਾ, 12 ਅਪ੍ਰੈਲ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਧੋਬੀ ਘਾਟ ਇਲਾਕੇ ਵਿਚ ਮੰਦਰ ਤੋਂ ਘਰ ਪਰਤ ਰਹੀ ਇਕ ਮਹਿਲਾ ਨਾਲ ਲੁੱਟ-ਖੋਹ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਮਹਿਲਾ ਨੂੰ ਪਿੱਛੇ ਤੋਂ ਜ਼ੋਰਦਾਰ ਧੱਕਾ ਮਾਰਿਆ ਪਰ ਮਹਿਲਾ ਵਲੋਂ ਰੌਲਾ ਪਾਉਣ ਕਾਰਨ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ | ਪੀੜਤ ਮਹਿਲਾ ਅੰਜੂ ਰਾਣੀ ਨੇ ਦੱਸਿਆ ਕਿ ਉਹ ਪਰਸ਼ੂਰਾਮ ਮੰਦਰ ਤੋਂ ਮੱਥਾ ਟੇਕ ਕੇ ਆਪਣੇ ਘਰ ਪਰਤ ਰਹੀ ਸੀ | ਜਦੋਂ ਉਹ ਧੋਬੀ ਘਾਟ ਇਲਾਕੇ ਵਿਚ ਪਹੁੰਚੀ ਤਾਂ ਪਿੱਛੇ ਤੋਂ ਆਏ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਸ ਨੂੰ ਧੱਕਾ ਦੇ ਦਿੱਤਾ | ਅੰਜੂ ਰਾਣੀ ਨੇ ਬਿਨਾਂ ਘਬਰਾਏ ਤੁਰੰਤ ਸ਼ੋਰ ਮਚਾਉਣਾ ਸ਼ੁਰੂ ਕਰ ਦਿੱਤਾ, ਜਿਸ ਕਾਰਨ ਫੜੇ ਜਾਣ ਦੇ ਡਰ ਤੋਂ ਲੁਟੇਰੇ ਬਿਨਾਂ ਕੁੱਝ ਖੋਹੇ ਉੱਥੋਂ ਭੱਜ ਨਿਕਲੇ | ਮਹਿਲਾ ਦੇ ਪਤੀ ਸੁਸ਼ੀਲ ਕੁਮਾਰ ਗੋਇਲ ਨੇ ਸ਼ਹਿਰ ਵਿਚ ਵਧ ਰਹੀਆਂ ਅਪਰਾਧਿਕ ਘਟਨਾਵਾਂ 'ਤੇ ਡੂੰਘੀ ਚਿੰਤਾ ਪ੍ਰਗਟਾਈ ਹੈ | ਉਨ੍ਹਾਂ ਦੱਸਿਆ ਕਿ ਜਦੋਂ ਇਹ ਘਟਨਾ ਵਾਪਰੀ ਉਹ ਆਪਣੀ ਦੁਕਾਨ 'ਤੇ ਸਨ | ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਟਰੀਟ ਕ੍ਰਾਈਮ ਨੂੰ ਨੱਥ ਪਾਈ ਜਾਵੇ ਅਤੇ ਸ਼ਹਿਰ ਵਾਸੀਆਂ, ਖ਼ਾਸ ਕਰਕੇ ਅÏਰਤਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ | ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਲਾਕੇ ਵਿਚ ਲੱਗੇ ਸੀ.ਸੀ.ਟੀਵੀ ਕੈਮਰਿਆਂ ਦੀ ਫੁਟੇਜ ਖੰਘਾਲੀ ਜਾ ਰਹੀ ਹੈ ਤਾਂ ਜੋ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦੀ ਗਿ੍ਫ਼ਤਾਰ ਕੀਤਾ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਆਰੀਆ ਨਗਰੀ 'ਚ ਦੇਰ ਰਾਤ ਦੋ ਗੁੱਟਾਂ ਵਿਚਾਲੇ ਖ਼ੂਨੀ ਟਕਰਾਅ, ਚੱਲੇ ਇੱਟਾਂ-ਪੱਥਰ ਲੋਕਾਂ ਨੇ ਘਰਾਂ 'ਚ ਲੁੱਕ ਕੇ ਬਚਾਈ... ਅਗਲੀ ਖ਼ਬਰ ਸਾਉਣੀ ਦੀਆਂ ਫ਼ਸਲਾਂ ਦੇ ਅਗੇਤੇ ਪ੍ਰਬੰਧਾਂ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਮੀਟਿੰਗ ਆਯੋਜਿਤ
Ad Position 24