04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਆਰੀਆ ਨਗਰੀ 'ਚ ਦੇਰ ਰਾਤ ਦੋ ਗੁੱਟਾਂ ਵਿਚਾਲੇ ਖ਼ੂਨੀ ਟਕਰਾਅ, ਚੱਲੇ ਇੱਟਾਂ-ਪੱਥਰ ਲੋਕਾਂ ਨੇ ਘਰਾਂ 'ਚ ਲੁੱਕ ਕੇ ਬਚਾਈ ਜਾਨ

Ad Position 21
repet_subhas-goyals [Copy P29]
ਅਜੀਤ ਡੈਸਕ 13-04-2026
ਅਬੋਹਰ, 12 ਅਪ੍ਰੈਲ (ਵਿਵੇਕ ਹੂੜੀਆ)-ਅਬੋਹਰ ਦੀ ਆਰੀਆ ਨਗਰੀ ਗਲੀ ਨੰਬਰ 9 ਵਿਚ ਬੀਤੀ ਰਾਤ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਜ਼ੋਰਦਾਰ ਪੱਥਰ ਬਾਜ਼ੀ ਹੋਈ | ਇਸ ਘਟਨਾ ਦੌਰਾਨ ਮੁਹੱਲਾ ਨਿਵਾਸੀਆਂ ਦੇ ਘਰਾਂ 'ਤੇ ਇੱਟਾਂ-ਪੱਥਰ ਵਰ੍ਹਨੇ ਸ਼ੁਰੂ ਹੋ ਗਏ, ਜਿਸ ਕਾਰਨ ਲੋਕਾਂ ਨੇ ਆਪਣੇ ਬੱਚਿਆਂ ਸਮੇਤ ਕਮਰਿਆਂ ਵਿਚ ਲੁਕ ਕੇ ਜਾਨ ਬਚਾਈ | ਸੂਚਨਾ ਮਿਲਣ 'ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ | ਜਾਣਕਾਰੀ ਅਨੁਸਾਰ ਮੁਹੱਲਾ ਨਿਵਾਸੀ ਮਹਾਵੀਰ, ਸੰਨ੍ਹੀ ਅਤੇ ਸੁਸ਼ੀਲ ਨੇ ਦੱਸਿਆ ਕਿ ਇੱਥੇ ਰਹਿਣ ਵਾਲੇ ਦੋ ਗੁੱਟਾਂ ਵਿਚ ਪਿਛਲੇ ਲੰਬੇ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ | ਸੰਨ੍ਹੀ ਨੇ ਦੱਸਿਆ ਕਿ ਉਹ ਕਬਾੜ ਦਾ ਕੰਮ ਕਰਦਾ ਹੈ | ਰਾਤ ਕਰੀਬ 11 ਵਜੇ ਜਦੋਂ ਉਹ ਪਰਿਵਾਰ ਸਮੇਤ ਖਾਣਾ ਖਾ ਰਿਹਾ ਸੀ, ਤਾਂ ਅਚਾਨਕ ਗਲੀ ਵਿਚ ਪੱਥਰ ਬਾਜ਼ੀ ਸ਼ੁਰੂ ਹੋ ਗਈ | ਹਮਲਾਵਰਾਂ ਨੇ ਇੱਕ-ਦੂਜੇ 'ਤੇ ਇੱਟਾਂ ਚਲਾਈਆਂ, ਜੋ ਲੋਕਾਂ ਦੇ ਘਰਾਂ ਦੀਆਂ ਛੱਤਾਂ ਅਤੇ ਵਿਹੜਿਆਂ ਵਿਚ ਡਿੱਗੀਆਂ | ਇਸ ਪੱਥਰ ਬਾਜ਼ੀ ਕਾਰਨ ਗਲੀ ਵਿਚ ਖੜ੍ਹਾ ਸੰਨ੍ਹੀ ਦਾ ਟੈਂਪੂ ਬੁਰੀ ਤਰ੍ਹਾਂ ਟੁੱਟ ਗਿਆ, ਜਿਸ ਨਾਲ ਉਸ ਦਾ ਹਜ਼ਾਰਾਂ ਰੁਪਏ ਦਾ ਨੁਕਸਾਨ ਹੋਇਆ ਹੈ | ਇਸ ਤੋਂ ਇਲਾਵਾ ਕਈ ਘਰਾਂ ਦੇ ਸ਼ੀਸ਼ੇ ਅਤੇ ਛੱਤਾਂ 'ਤੇ ਲੱਗੇ ਦਰਵਾਜ਼ੇ ਵੀ ਟੁੱਟ ਗਏ ਹਨ | ਮੁਹੱਲਾ ਨਿਵਾਸੀਆਂ ਨੇ ਦੱਸਿਆ ਕਿ ਇਹ ਗੁੱਟ ਅਕਸਰ ਆਪਸ ਵਿਚ ਭਿੜਦੇ ਰਹਿੰਦੇ ਹਨ, ਜਿਸ ਕਾਰਨ ਪੂਰੇ ਇਲਾਕੇ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ | ਲੋਕਾਂ ਨੇ ਤੁਰੰਤ 112 ਨੰਬਰ 'ਤੇ ਪੁਲਿਸ ਨੂੰ ਸੂਚਨਾ ਦਿੱਤੀ | ਪੁਲਿਸ ਦੇ ਆਉਣ ਦੀ ਭਿਣਕ ਲੱਗਦਿਆਂ ਹੀ ਹਮਲਾਵਰ ਮੌਕੇ 'ਤੋਂ ਫ਼ਰਾਰ ਹੋ ਗਏ | ਪੀੜਤ ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦਿਵਾਇਆ ਜਾਵੇ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣਾ ਹੀ ਸਾਡਾ ਮੁੱਖ ਟੀਚਾ-ਬੈਂਸ <br/> ਅਗਲੀ ਖ਼ਬਰ ਮੰਦਰ ਤੋਂ ਘਰ ਪਰਤ ਰਹੀ ਮਹਿਲਾ ਨਾਲ ਲੁੱਟ ਦੀ ਕੋਸ਼ਿਸ਼
Ad Position 24