31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਪਰਸਵਾਰਥ ਸਭਾ ਵਲੋਂ ਮੁਫਤ ਮੈਡੀਕਲ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 13-04-2026
ਜਲਾਲਾਬਾਦ, 12 ਅਪ੍ਰੈਲ (ਕਰਨ ਚੁਚਰਾ)-ਮਨੁੱਖਤਾ ਦੀ ਸੇਵਾ ਦੇ ਉਦੇਸ਼ ਨਾਲ 'ਪਰਸਵਾਰਥ ਸਭਾ' ਵਲੋਂ ਐਤਵਾਰ ਨੂੰ ਇਕ ਵਿਸ਼ੇਸ਼ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ | ਇਸ ਕੈਂਪ ਵਿਚ ਸ਼ਹਿਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ਤੋਂ ਆਏ ਲੋੜਵੰਦ ਮਰੀਜ਼ਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਉਚਿੱਤ ਡਾਕਟਰੀ ਸਲਾਹ ਦਿੱਤੀ ਗਈ | ਕੈਂਪ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਨੇ ਆਪਣੀਆਂ ਸੇਵਾਵਾਂ ਦਿੱਤੀਆਂ, ਜਿਸ ਵਿਚ ਮੁੱਖ ਤੌਰ 'ਤੇ ਡਾ.ਰਾਜੀਵ ਮਿੱਢਾ ਸ਼ਾਮਲ ਸਨ | ਉਨ੍ਹਾਂ ਦੇ ਨਾਲ ਗੁਰਚਰਨ ਕਮੀਰੀਆ, ਰੌਬਿਨ ਵਾਟਸ, ਸੁਰੇਸ਼ ਚੌਹਾਨ, ਰਮੇਸ਼ ਰਾਠੀ, ਮੈਡਮ ਰਮਨ ਅਤੇ ਮਾਣਿਕ ਚੌਹਾਨ ਨੇ ਵੀ ਕੈਂਪ ਦੇ ਸਫਲ ਸੰਚਾਲਨ ਵਿਚ ਆਪਣਾ ਮਹੱਤਵਪੂਰਨ ਯੋਗਦਾਨ ਪਾਇਆ | ਸਭਾ ਦੇ ਅਹੁਦੇਦਾਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਇਕ ਰੋਜ਼ਾ ਕੈਂਪ ਦੌਰਾਨ ਕੁੱਲ 62 ਮਰੀਜ਼ਾਂ ਦੀ ਜਾਂਚ ਕੀਤੀ ਗਈ | ਮਰੀਜ਼ਾਂ ਨੂੰ ਮੁਫ਼ਤ ਸਲਾਹ ਦੇਣ ਦੇ ਨਾਲ-ਨਾਲ ਸਿਹਤ ਪ੍ਰਤੀ ਜਾਗਰੂਕ ਵੀ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਅਬੋਹਰ ਪਹੁੰਚੀ ਮਾਣਿਕ ਟੰਡਨ ਦੀ ਮਿ੍ਤਕ ਦੇਹ, ਮਾਂ-ਭੈਣਾਂ ਦਾ ਵਿਰਲਾਪ ਦੇਖ ਹਰ ਅੱਖ ਹੋਈ ਨਮ ਅਗਲੀ ਖ਼ਬਰ ਹੈਰੋਇਨ ਸਮੇਤ ਦੋ ਵਿਅਕਤੀ ਕਾਬੂ
Ad Position 24