ਫ਼ਾਜ਼ਿਲਕਾ, 12 ਅਪ੍ਰੈਲ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਐੱਸ.ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਟੀ ਪੁਆਇੰਟ ਪੱਤਰੇ ਵਾਲਾ ਚੂਹੜੀ ਵਾਲਾ ਧੰਨਾ ਨੇੜੇ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਬਲਵੰਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਪੱਤਰੇ ਵਾਲਾ ਸ਼ਰਾਬ ਕੱਢਣ ਅਤੇ ਵੇਚਣ ਦਾ ਆਦੀ ਹੈ | ਪੁਲਿਸ ਵਲੋਂ ਉਕਤ ਵਿਅਕਤੀ ਨੂੰ 9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰ ਲਿਆ ਗਿਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |