31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਵਰਿੰਦਾਵਨ ਕਿਸ਼ਤੀ ਹਾਦਸੇ 'ਚ ਸ਼ਰਧਾਲੂਆਂ ਦੀ ਮੌਤ 'ਤੇ ਜਨ ਸੇਵਾ ਸੁਸਾਇਟੀ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

Ad Position 21
No active advertisement
ਅਜੀਤ ਡੈਸਕ 13-04-2026
ਫ਼ਾਜ਼ਿਲਕਾ, 12 ਅਪ੍ਰੈਲ (ਦਵਿੰਦਰ ਪਾਲ ਸਿੰਘ)-ਧਾਰਮਿਕ ਨਗਰੀ ਵਰਿੰਦਾਵਨ ਵਿਚ ਹੋਏ ਮੋਟਰ ਬੋਟ ਹਾਦਸੇ ਵਿਚ ਪੰਜਾਬ ਦੇ ਸ਼ਰਧਾਲੂਆਂ ਦੀ ਹੋਈ ਮੌਤ ਨੇ ਪੂਰੇ ਸਮਾਜ ਨੂੰ ਝੰਜੋੜ ਕੇ ਰੱਖ ਦਿੱਤਾ ਹੈ | ਜਨ ਸੇਵਾ ਸੁਸਾਇਟੀ ਫ਼ਾਜ਼ਿਲਕਾ ਵਲੋਂ ਇਸ ਦਰਦਨਾਕ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ | ਸੁਸਾਇਟੀ ਦੇ ਸਰਪ੍ਰਸਤ ਰਤਨ ਗਰੋਵਰ ਅਤੇ ਪ੍ਰਧਾਨ ਰਮਨ ਸੇਤੀਆ ਨੇ ਕਿਹਾ ਕਿ ਇਹ ਇਕ ਅਜਿਹਾ ਘਾਟਾ ਹੈ ਜਿਸ ਨੂੰ ਕਦੇ ਪੂਰਾ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਕਿਹਾ ਕਿ ਵਰਿੰਦਾਵਨ ਵਰਗੇ ਪਵਿੱਤਰ ਅਸਥਾਨ 'ਤੇ ਅਜਿਹਾ ਹਾਦਸਾ ਵਾਪਰਨਾ ਬੇਹੱਦ ਚਿੰਤਾਜਨਕ ਵਿਸ਼ਾ ਹੈ | ਖ਼ਜ਼ਾਨਚੀ ਸੁਨੀਲ ਡੇ ਨੇ ਕਿਹਾ ਕਿ ਇਸ ਘਟਨਾ ਨੇ ਇਹ ਸੁਨੇਹਾ ਦਿੱਤਾ ਹੈ ਕਿ ਜੀਵਨ ਅਨਿਸ਼ਚਿਤ ਹੈ, ਇਸ ਲਈ ਸਾਨੂੰ ਇੱਕ-ਦੂਜੇ ਪ੍ਰਤੀ ਸੰਵੇਦਨਸ਼ੀਲ ਰਹਿਣਾ ਚਾਹੀਦਾ ਹੈ | ਸੁਸਾਇਟੀ ਦੇ ਅਹੁਦੇਦਾਰਾਂ ਸੰਦੀਪ ਸਚਦੇਵਾ, ਰਮੇਸ਼ ਸੁਧਾ, ਆਕਾਸ਼ ਡੋਡਾ, ਰਾਕੇਸ਼ ਗਿਲਹੋਤਰਾ ਅਤੇ ਹੋਰ ਮੈਂਬਰਾਂ ਨੇ ਉੱਤਰ ਪ੍ਰਦੇਸ਼ ਸਰਕਾਰ ਤੋਂ ਪੀੜਤ ਪਰਿਵਾਰਾਂ ਲਈ ਯੋਗ ਮੁਆਵਜ਼ੇ ਦੀ ਮੰਗ ਕੀਤੀ ਹੈ | ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਭਵਿੱਖ ਵਿਚ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾਣ ਅਤੇ ਲਾਈਫ਼ ਜਾਕਟ ਵਰਗੇ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ | ਸੁਸਾਇਟੀ ਨੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਕਿਹਾ ਕਿ ਪੂਰਾ ਸਮਾਜ ਇਸ ਦੁੱਖ ਦੀ ਘੜੀ ਵਿਚ ਪੀੜਤ ਪਰਿਵਾਰਾਂ ਦੇ ਨਾਲ ਖੜ੍ਹਾ ਹੈ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਬਾਲਾਜੀ ਜਨਮ ਉਤਸਵ ਮੌਕੇ ਲਗਾਇਆ ਗਿਆ ਖ਼ੂਨਦਾਨ ਕੈਂਪ ਅਗਲੀ ਖ਼ਬਰ ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
Ad Position 24