ਅਬੋਹਰ, 12 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਤੇਜਪਾਲ ਸਿੰਘ ਵਾਸੀ ਕੁੰਡਲ ਨੂੰ ਜ਼ਿਲ੍ਹਾ ਫ਼ਾਜ਼ਿਲਕਾ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਲਾਕੇ ਦੇ ਪਿੰਡ ਕੁੰਡਲ ਵਿਖੇ ਇਕ ਸਮਾਰੋਹ ਦੌਰਾਨ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਤੇਜਪਾਲ ਸਿੰਘ ਕੁੰਡਲ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ | ਇਸ ਦੌਰਾਨ ਸ. ਮਾਨ ਨੇ ਕਿਹਾ ਕਿ ਸੂਬੇ ਵਿਚ ਨਸ਼ੇ ਨੇ ਨੌਜਵਾਨੀ ਨੂੰ ਖ਼ਤਮ ਕਰ ਕੇ ਰੱਖ ਦਿੱਤਾ ਹੈ, ਹੁਣ ਤੱਕ ਦੀਆਂ ਸਾਰੀਆਂ ਹੀ ਸਰਕਾਰਾਂ ਨਸ਼ੇ 'ਤੇ ਠੱਲ੍ਹ ਪਾਉਣ 'ਚ ਨਾਕਾਮ ਰਹੀਆਂ ਹਨ | ਸੂਬੇ ਵਿਚ ਇਸ ਸਮੇਂ ਨਸ਼ਾ ਸ਼ਰੇਆਮ ਵਿਕ ਰਿਹਾ ਹੈ | ਮਾੜੇ ਨਸ਼ੇ ਰੋਕਣ ਲਈ ਸਰਕਾਰ ਨੂੰ ਅਫ਼ੀਮ, ਪੋਸਤ ਦੇ ਠੇਕੇ ਖੋਲ੍ਹ ਦੇਣੇ ਚਾਹੀਦੇ ਹਨ | ਜੇਕਰ 2027 'ਚ ਸੂਬੇ ਵਿਚ ਸਾਡੀ ਪਾਰਟੀ ਦੀ ਸਰਕਾਰ ਬਣੀ ਤਾਂ ਅਸੀਂ ਸਭ ਤੋਂ ਪਹਿਲਾ ਸੂਬੇ ਵਿਚ ਅਫ਼ੀਮ, ਪੋਸਤ ਦੇ ਠੇਕੇ ਖੋਲ੍ਹਾਂਗੇ | ਇਸ ਮੌਕੇ ਜ਼ਿਲ੍ਹਾ ਫ਼ਿਰੋਜਪੁਰ ਦੇ ਪ੍ਰਧਾਨ ਗੁਰਚਰਨ ਸਿੰਘ ਭੁੱਲਰ, ਯੂਥ ਪ੍ਰਧਾਨ ਤੇਜਿੰਦਰ ਸਿੰਘ ਦਿਓਲ, ਜਗਜੀਤ ਸਿੰਘ ਸੂਸਕ, ਬਾਬਾ ਅਮਰਜੀਤ ਸਿੰਘ, ਹਲਕਾ ਇੰਚਾਰਜ ਇੰਦਰਜੀਤ ਭੰਡਾਰੀ, ਸੁਰਿੰਦਰ ਸਿੰਘ ਆਦਿ ਅਤੇ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ |