ਅਬੋਹਰ 13 ਅਪ੍ਰੈਲ (ਤੇਜਿੰਦਰ ਸਿੰਘ ਖ਼ਾਲਸਾ)- ਸ਼੍ਰੀ ਗੁਰੂ ਤੇਗ਼ ਬਹਾਦਰ ਸੇਵਾ ਸੁਸਾਇਟੀ ਅਬੋਹਰ ਦੇ ਸੀਨੀਅਰ ਮੈਂਬਰ ਕੁਲਬੀਰ ਸਿੰਘ ਅਜੀਮਗੜ੍ਹ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦ ਉਨ੍ਹਾਂ ਦੀ ਧਰਮ ਪਤਨੀ ਦਵਿੰਦਰ ਕੌਰ ਸੰਖੇਪ ਬਿਮਾਰੀ ਉਪਰੰਤ ਬਠਿੰਡਾ ਵਿਖੇ ਇਲਾਜ ਦੌਰਾਨ ਅਕਾਲ ਚਲਾਣਾ ਕਰ ਗਏ | ਬੀਤੀ ਸ਼ਾਮ ਗ਼ਮਗੀਨ ਮਾਹੌਲ ਵਿਚ ਅਬੋਹਰ ਦੇ ਸੁਭਾਸ਼ ਨਗਰੀ ਸਥਿਤ ਸ਼ਮਸ਼ਾਨ ਘਾਟ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ | ਇਸ ਦੌਰਾਨ ਇਲਾਕੇ ਦੀਆਂ ਵੱਖ-ਵੱਖ ਧਾਰਮਿਕ, ਸਮਾਜਿਕ, ਰਾਜਸੀ ਅਤੇ ਵਪਾਰਿਕ ਸ਼ਖ਼ਸੀਅਤਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ |