08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਕੌਂਸਲਰ ਪੂਜਾ ਲੂਥਰਾ ਨੇ 5 ਸਾਲਾ ਕਾਰਜਕਾਲ ਸਫਲਤਾਪੂਰਵਕ ਪੂਰਾ ਹੋਣ 'ਤੇ ਸਾਥੀ ਕੌਂਸਲਰਾਂ ਨੂੰ ਦਿੱਤੀ ਪਾਰਟੀ

Ad Position 21
No active advertisement
ਅਜੀਤ ਡੈਸਕ 14-04-2026
ਫ਼ਾਜ਼ਿਲਕਾ, 13 ਅਪ੍ਰੈਲ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੀ ਰਾਜਨੀਤੀ ਵਿਚ ਆਪਣੀ ਮਿਹਨਤ ਅਤੇ ਮਿਲਣਸਾਰ ਸੁਭਾਅ ਸਦਕਾ ਵਿਸ਼ੇਸ਼ ਪਹਿਚਾਣ ਬਣਾਉਣ ਵਾਲੀ ਮਿਊਾਸੀਪਲ ਕੌਂਸਲਰ ਪੂਜਾ ਲੂਥਰਾ ਵਲੋਂ ਆਪਣੇ ਪੰਜ ਸਾਲਾਂ ਦਾ ਕਾਰਜਕਾਲ ਸਫਲਤਾਪੂਰਵਕ ਪੂਰਾ ਹੋਣ ਦੀ ਖ਼ੁਸ਼ੀ ਵਿਚ ਸ਼ਹਿਰ ਦੇ ਸਮੂਹ ਕੌਂਸਲਰਾਂ ਲਈ ਇਕ ਵਿਸ਼ੇਸ਼ ਪਾਰਟੀ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਸਾਥੀ ਕੌਂਸਲਰਾਂ ਨਾਲ ਬੀਤੇ ਸਮੇਂ ਦੀਆਂ ਯਾਦਾਂ ਸਾਂਝੀਆਂ ਕੀਤੀਆਂ ਅਤੇ ਸ਼ਹਿਰ ਦੇ ਵਿਕਾਸ ਲਈ ਮਿਲੇ ਸਹਿਯੋਗ ਲਈ ਸਾਰਿਆਂ ਦਾ ਸ਼ੁਕਰਾਨਾ ਕੀਤਾ | ਸਮਾਗਮ ਦੌਰਾਨ ਹਾਜ਼ਰ ਕੌਂਸਲਰਾਂ ਨੂੰ ਸੰਬੋਧਨ ਕਰਦਿਆਂ ਪੂਜਾ ਲੂਥਰਾ ਨੇ ਭਾਵੁਕ ਹੁੰਦਿਆਂ ਕਿਹਾ ਕਿ ਇਹ ਪੰਜ ਸਾਲ ਉਨ੍ਹਾਂ ਦੀ ਜ਼ਿੰਦਗੀ ਦੇ ਬਹੁਤ ਮਹੱਤਵਪੂਰਨ ਸਾਲ ਰਹੇ ਹਨ | ਉਨ੍ਹਾਂ ਕਿਹਾ ਕਿ ਰਾਜਨੀਤਿਕ ਵਖਰੇਵਿਆਂ ਤੋਂ ਉੱਪਰ ਉੱਠ ਕੇ ਸਾਰੇ ਕੌਂਸਲਰਾਂ ਨੇ ਹਮੇਸ਼ਾ ਵਿਕਾਸ ਕਾਰਜਾਂ ਨੂੰ ਪਹਿਲ ਦਿੱਤੀ ਅਤੇ ਕਿਸੇ ਵੀ ਵਾਰਡ ਦੇ ਕੰਮ ਵਿਚ ਰੁਕਾਵਟ ਨਹੀਂ ਆਉਣ ਦਿੱਤੀ | ਉਨ੍ਹਾਂ ਆਪਣੀ ਸਫਲਤਾ ਦਾ ਸਿਹਰਾ ਨਗਰ ਕੌਂਸਲ ਦੇ ਪ੍ਰਧਾਨ, ਸਮੂਹ ਕੌਂਸਲਰਾਂ ਅਤੇ ਫ਼ਾਜ਼ਿਲਕਾ ਵਾਸੀਆਂ ਦੇ ਸਿਰ ਬੰਨਿ੍ਹਆ | ਪੂਜਾ ਲੂਥਰਾ ਨੇ ਆਪਣੀ ਟੀਮ ਅਤੇ ਪੱਤਰਕਾਰ ਭਾਈਚਾਰੇ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਨੇ ਉਨ੍ਹਾਂ ਦੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਈ | ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਸਮੇਂ ਵਿਚ ਵੀ ਉਹ ਸ਼ਹਿਰ ਦੀ ਬਿਹਤਰੀ ਲਈ ਇਸੇ ਤਰ੍ਹਾਂ ਮਿਲਜੁਲ ਕੇ ਕੰਮ ਕਰਦੇ ਰਹਿਣਗੇ | ਸਮਾਗਮ ਦੇ ਅੰਤ ਵਿਚ ਹਾਜ਼ਰੀਨ ਨੇ ਇੱਕ-ਦੂਜੇ ਨੂੰ ਮੁਬਾਰਕਬਾਦ ਦਿੱਤੀ ਅਤੇ ਸ਼ਹਿਰ ਦੀ ਤਰੱਕੀ ਲਈ ਇੱਕਜੁੱਟ ਰਹਿਣ ਦਾ ਸੰਕਲਪ ਲਿਆ |
Ad Position 22
No active advertisement
ਪਿਛਲੀ ਖ਼ਬਰ ਅਬੋਹਰ ਇਲਾਕੇ ਦੀਆਂ ਨਹਿਰਾਂ 'ਚ ਵਗ ਰਿਹਾ ਗੰਦਾ 'ਤੇ ਕਾਲਾ ਦੂਸ਼ਿਤ ਪਾਣੀ ਇਲਾਕਾ ਵਾਸੀ ਪੀਣ ਦੇ ਪਾਣੀ ਵੰਨੀਓਾ ਦੁਖੀ ਅਗਲੀ ਖ਼ਬਰ ਕੁਲਬੀਰ ਸਿੰਘ ਅਜੀਮਗੜ੍ਹ ਨੰੂ ਸਦਮਾ, ਪਤਨੀ ਦਾ ਦਿਹਾਂਤ
Ad Position 24