08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਮਹਾਂਰਿਸ਼ੀ ਦਯਾਨੰਦ ਕਾਲਜ ਅਬੋਹਰ ਦੇ ਵਿਦਿਆਰਥੀਆਂ ਵੱਲੋਂ ਅੰਮਿ੍ਤਸਰ ਦੀ ਧਾਰਮਿਕ ਯਾਤਰਾ

Ad Position 21
No active advertisement
ਅਜੀਤ ਡੈਸਕ 14-04-2026
ਅਬੋਹਰ, 13 ਅਪ੍ਰੈਲ (ਵਿਵੇਕ ਹੂੜੀਆ)-ਮਹਾਂਰਿਸ਼ੀ ਦਯਾਨੰਦ ਕਾਲਜ ਆਫ਼ ਐਜੂਕੇਸ਼ਨ ਅਬੋਹਰ ਵਲੋਂ ਬੀ.ਐਡ.ਅਤੇ ਡੀ.ਐਲ.ਐਡ.ਦੇ ਵਿਦਿਆਰਥੀਆਂ ਲਈ ਵਿਸਾਖੀ ਦੇ ਸ਼ੁੱਭ ਅਵਸਰ 'ਤੇ ਅੰਮਿ੍ਤਸਰ ਦੀ ਇਕ ਰੋਜ਼ਾ ਧਾਰਮਿਕ ਅਤੇ ਵਿੱਦਿਅਕ ਯਾਤਰਾ ਦਾ ਆਯੋਜਨ ਕੀਤਾ ਗਿਆ | ਕਾਲਜ ਪ੍ਰਬੰਧਕਾਂ ਵਲੋਂ ਉਲੀਕੀ ਗਈ ਇਸ ਯਾਤਰਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੰਜਾਬ ਦੇ ਅਮੀਰ ਸਭਿਆਚਾਰ ਅਤੇ ਇਤਿਹਾਸਕ ਵਿਰਸੇ ਤੋਂ ਜਾਣੂ ਕਰਵਾਉਣਾ ਸੀ | ਯਾਤਰਾ ਦੌਰਾਨ ਵਿਦਿਆਰਥੀਆਂ ਨੇ ਸੱਭ ਤੋਂ ਪਹਿਲਾਂ ਰੂਹਾਨੀਅਤ ਦੇ ਕੇਂਦਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ | ਵਿਦਿਆਰਥੀਆਂ ਨੇ ਗੁਰੂ ਦੀ ਬਾਣੀ ਦਾ ਕੀਰਤਨ ਸਰਵਣ ਕੀਤਾ ਅਤੇ ਲੰਗਰ ਸੇਵਾ ਵਿਚ ਹਿੱਸਾ ਲੈ ਕੇ ਸੇਵਾ ਭਾਵਨਾ ਤੇ ਭਾਈਚਾਰਕ ਸਾਂਝ ਦਾ ਮਹੱਤਵ ਸਮਝਿਆ | ਇਸ ਉਪਰੰਤ ਵਿਦਿਆਰਥੀਆਂ ਨੇ ਪ੍ਰਸਿੱਧ ਦੁਰਗਿਆਣਾ ਮੰਦਿਰ ਦੇ ਦਰਸ਼ਨ ਕੀਤੇ ਅਤੇ ਉੱਥੋਂ ਦੀ ਸੁੰਦਰ ਕਲਾਕਿ੍ਤੀ ਤੇ ਧਾਰਮਿਕ ਮਹੱਤਵ ਬਾਰੇ ਜਾਣਕਾਰੀ ਹਾਸਲ ਕੀਤੀ | ਵਿਸਾਖੀ ਮੌਕੇ ਅੰਮਿ੍ਤਸਰ ਸ਼ਹਿਰ ਦੀ ਰੌਣਕ ਅਤੇ ਉਤਸ਼ਾਹ ਨੇ ਵਿਦਿਆਰਥੀਆਂ ਦਾ ਮਨ ਮੋਹ ਲਿਆ | ਕਾਲਜ ਦੇ ਡਾਇਰੈਕਟਰ ਡਾ.ਆਰ.ਪੀ.ਅਸੀਜਾ ਅਤੇ ਪਿ੍ੰਸੀਪਲ ਡਾ. ਸੁਨੀਤਾ ਆਰਿਆ ਨੇ ਇਸ ਸਫਲ ਯਾਤਰਾ ਲਈ ਸਟਾਫ਼ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਅਜਿਹੀਆਂ ਯਾਤਰਾਵਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਸਹਾਈ ਹੁੰਦੀਆਂ ਹਨ ਅਤੇ ਉਨ੍ਹਾਂ ਨੂੰ ਆਪਣੀ ਸੰਸਕਿ੍ਤੀ ਨਾਲ ਜੋੜਦੀਆਂ ਹਨ | ਵਿਦਿਆਰਥੀਆਂ ਨੇ ਇਸ ਯਾਤਰਾ ਨੂੰ ਇੱਕ ਯਾਦਗਾਰ ਅਨੁਭਵ ਦੱਸਿਆ |
Ad Position 22
No active advertisement
ਪਿਛਲੀ ਖ਼ਬਰ ਭਾਰਤ ਵਿਕਾਸ ਪਰਿਸ਼ਦ ਫ਼ਾਜ਼ਿਲਕਾ ਦਾ ਸਹੁੰ ਚੁੱਕ ਸਮਾਗਮ - ਅਜੇ ਗੁਪਤਾ ਬਣੇ ਨਵੇਂ ਪ੍ਰਧਾਨ ਅਗਲੀ ਖ਼ਬਰ ਸੰਤ ਵਿਸਾਖਾ ਸਿੰਘ ਸਕੂਲ 'ਚ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ <br/>
Ad Position 24