09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਟੀ.ਬੀ. ਐਲੀਮੀਨੇਸ਼ਨ ਪ੍ਰੋਗਰਾਮ ਤਹਿਤ ਸਪੈਸ਼ਲ ਸਕਰੀਨਿੰਗ ਕੈਂਪਾਂ 'ਚ ਲੋਕਾਂ ਦੀ ਕੀਤੀ ਜਾ ਰਹੀ ਹੈ ਜਾਂਚ-ਡਾ.ਕਵਿਤਾ ਸਿੰਘ ਜਲਦੀ ਪਛਾਣ ਨਾਲ ਟੀ.ਬੀ. ਦਾ ਇਲਾਜ ਪੂਰਨ ਤੌਰ 'ਤੇ ਸੰਭਵ-ਡਾ. ਨੀਲੂ ਚੁੱਘ

Ad Position 21
No active advertisement
ਅਜੀਤ ਡੈਸਕ 14-04-2026
ਫ਼ਾਜ਼ਿਲਕਾ, 13 ਅਪ੍ਰੈਲ (ਦਵਿੰਦਰ ਪਾਲ ਸਿੰਘ)-ਨੈਸ਼ਨਲ ਟੀ.ਬੀ. ਐਲੀਮੀਨੇਸ਼ਨ ਪ੍ਰੋਗਰਾਮ ਤਹਿਤ ਚਲਾਏ ਜਾ ਰਹੇ '100 ਦਿਨਾਂ ਟੀ.ਬੀ.ਮੁਕਤ ਭਾਰਤ ਅਭਿਆਨ' ਅਧੀਨ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਸਿਹਤ ਵਿਭਾਗ ਵਲੋਂ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ | ਸਿਵਲ ਸਰਜਨ ਡਾ.ਕਵਿਤਾ ਸਿੰਘ ਦੀ ਅਗਵਾਈ ਹੇਠ ਵਿਭਾਗ ਵਲੋਂ ਵੱਧ ਜੋਖ਼ਮ ਵਾਲੇ ਪਿੰਡਾਂ ਵਿਚ ਸਪੈਸ਼ਲ ਸਕਰੀਨਿੰਗ ਕੈਂਪ ਲਗਾ ਕੇ ਟੀ.ਬੀ.ਦੇ ਮਰੀਜ਼ਾਂ ਦੀ ਜਲਦੀ ਪਛਾਣ ਕੀਤੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ.ਕਵਿਤਾ ਸਿੰਘ ਨੇ ਦੱਸਿਆ ਕਿ ਪਿੰਡ ਕੌੜਿਆਂ ਵਾਲੀ ਵਿਖੇ ਲਗਾਏ ਗਏ ਕੈਂਪ ਦੌਰਾਨ 'ਹੈਂਡਹੇਲਡ ਐਕਸ-ਰੇ' ਮਸ਼ੀਨ ਦੀ ਵਰਤੋਂ ਕਰਦਿਆਂ ਲੋਕਾਂ ਦੀ ਮੁਫ਼ਤ ਜਾਂਚ ਕੀਤੀ ਗਈ | ਜ਼ਿਲ੍ਹਾ ਟੀ.ਬੀ.ਅਫ਼ਸਰ ਡਾ. ਨੀਲੂ ਚੁੱਘ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਲਗਾਤਾਰ ਖਾਂਸੀ, ਬੁਖ਼ਾਰ ਜਾਂ ਭਾਰ ਘਟਣ ਵਰਗੇ ਲੱਛਣ ਦਿਖਾਈ ਦੇਣ, ਤਾਂ ਤੁਰੰਤ ਸਰਕਾਰੀ ਹਸਪਤਾਲ ਵਿਚ ਸੰਪਰਕ ਕਰਨਾ ਚਾਹੀਦਾ ਹੈ | ਉਨ੍ਹਾਂ ਸਪਸ਼ਟ ਕੀਤਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਟੀ.ਬੀ. ਦਾ ਟੈੱਸਟ ਅਤੇ ਇਲਾਜ ਪੂਰੀ ਤਰ੍ਹਾਂ ਮੁਫ਼ਤ ਹੈ | ਡਾ.ਚੁੱਘ ਨੇ ਮਰੀਜ਼ਾਂ ਨੂੰ ਅਪੀਲ ਕੀਤੀ ਕਿ ਦਵਾਈਆਂ ਦਾ ਕੋਰਸ ਅੱਧ ਵਿਚਾਲੇ ਨਾ ਛੱਡਿਆ ਜਾਵੇ ਅਤੇ ਸੰਤੁਲਿਤ ਭੋਜਨ ਦਾ ਸੇਵਨ ਕੀਤਾ ਜਾਵੇ | ਇਸ ਮੌਕੇ ਸੀ.ਐੱਚ.ਓ. ਜਿੰਨੀਆ ਡੂਮੜਾ, ਨਵਦੀਪ ਕੁਮਾਰ ਅਤੇ ਨੀਲਮ ਰਾਣੀ ਸਮੇਤ ਸਿਹਤ ਵਿਭਾਗ ਦੀ ਟੀਮ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਗਲੋਬਲ ਵਿਜਡਮ ਕਾਨਵੈਂਟ ਸਕੂਲ ਵਿਚ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਵੋਟਰ ਸੂਚੀਆਂ ਦੇ ਮਸਲੇ ਨੂੰ ਲੈ ਕੇ ਅਕਾਲੀ ਦਲ ਦੇ ਵਫ਼ਦ ਨੇ ਉਪ ਮੰਡਲ ਮੈਜਿਸਟਰੇਟ ਨੂੰ ਸੌਂਪਿਆ ਮੰਗ ਪੱਤਰ
Ad Position 24