ਫ਼ਾਜ਼ਿਲਕਾ, 15 ਅਪ੍ਰੈਲ(ਦਵਿੰਦਰ ਪਾਲ ਸਿੰਘ)-ਸਿਹਤ ਵਿਭਾਗ ਵਲੋਂ ਜਨਤਾ ਦੀ ਸਹੂਲਤ ਨੂੰ ਧਿਆਨ ਵਿਚ ਰੱਖਦੇ ਹੋਏ ਸਿਵਲ ਹਸਪਤਾਲ ਫ਼ਾਜ਼ਿਲਕਾ ਅਤੇ ਸਾਰੇ ਸਿਹਤ ਕੇਂਦਰਾਂ ਦੀ ਓ.ਪੀ.ਡੀ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ | 16 ਅਪ੍ਰੈਲ ਤੋਂ ਨਵੇਂ ਸਮੇਂ ਤਹਿਤ ਓ.ਪੀ.ਡੀ ਹੁਣ ਸਵੇਰੇ 8:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਚੱਲੇਗੀ | ਇਸ ਤੋਂ ਇਲਾਵਾ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ 24 ਘੰਟੇ ਜਾਰੀ ਰਹਿਣਗੀਆਂ | ਹਸਪਤਾਲ ਪ੍ਰਬੰਧਨ ਵਲੋਂ ਸਾਰੇ ਡਾਕਟਰਾਂ ਅਤੇ ਸਟਾਫ਼ ਨੂੰ ਨਵੇਂ ਸਮੇਂ ਅਨੁਸਾਰ ਆਪਣੀ ਡਿਊਟੀ ਨਿਭਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਸਿਵਲ ਸਰਜਨ ਫ਼ਾਜ਼ਿਲਕਾ ਡਾਕਟਰ ਕਵਿਤਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਬਦਲਾਅ ਲੋਕਾਂ ਦੀ ਸੁਵਿਧਾ ਲਈ ਕੀਤਾ ਗਿਆ ਹੈ, ਤਾਂ ਜੋ ਸਵੇਰੇ ਦੇ ਠੰਢੇ ਸਮੇਂ ਵਿਚ ਮਰੀਜ਼ ਆਸਾਨੀ ਨਾਲ ਆਪਣਾ ਇਲਾਜ ਕਰਵਾ ਸਕਣ ਅਤੇ ਲੰਬੀਆਂ ਕਤਾਰਾਂ ਤੋਂ ਵੀ ਬਚ ਸਕਣ |