ਫ਼ਾਜ਼ਿਲਕਾ, 15 ਅਪ੍ਰੈਲ (ਦਵਿੰਦਰ ਪਾਲ ਸਿੰਘ)-ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਜੈਅੰਤੀ ਮੌਕੇ ਪਿੰਡ ਬੋਦੀਵਾਲਾ ਵਿਖੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਮੈਡਮ ਖ਼ੁਸ਼ਬੂ ਸਵਨਾ ਨੇ ਸ਼ਿਰਕਤ ਕੀਤੀ | ਇਸ ਮੌਕੇ ਉਨ੍ਹਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਡਾ.ਅੰਬੇਡਕਰ ਸਾਹਿਬ ਦਾ ਮਿਸ਼ਨ ਬਰਾਬਰੀ , ਜ਼ੁਲਮ ਦੇ ਖ਼ਿਲਾਫ਼ ਲੜਨਾ ਸੀ ਅਤੇ ਸਾਰਿਆਂ ਨੂੰ ਉਨ੍ਹਾਂ ਦੇ ਮਿਸ਼ਨ ਨੂੰ ਜੀਵਨ ਵਿਚ ਲੈ ਕੇ ਚੱਲਣਾ ਚਾਹੀਦਾ ਹੈ | ਉਹਨਾਂ ਦੇ ਲਿਖੇ ਸੰਵਿਧਾਨ ਦੀ ਬਦੌਲਤ ਹੀ ਭਾਰਤ ਅੱਜ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਵਜੋਂ ਜਾਣਿਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਸਾਨੂੰ ਉਨ੍ਹਾਂ ਦੇ ਦਿਖਾਏ ਮਾਰਗ 'ਤੇ ਚੱਲਦੇ ਹੋਏ ਦੇਸ਼ ਸੇਵਾ ਕਰਨ ਦੀ | ਇਸ ਮੌਕੇ ਮੈਡਮ ਖ਼ੁਸ਼ਬੂ ਸਾਵਨਸੁੱਖਾ ਸਵਨਾ ਵਲੋਂ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ |