ਜਲਾਲਾਬਾਦ, 15 ਅਪ੍ਰੈਲ(ਜਤਿੰਦਰ ਪਾਲ ਸਿੰਘ, ਕਰਨ ਚੁਚਰਾ)-ਪੰਜਾਬ ਸਰਕਾਰ ਵਲ਼ੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਹਲਕਾ ਜਲਾਲਾਬਾਦ ਦੇ ਪਿੰਡ ਟਿਵਾਣਾ ਕਲਾਂ ਤੋਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲ਼ੋਂ ਅੱਜ ਸ਼ਰਧਾਲੂਆਂ ਦੀ 38ਵੀਂ ਬੱਸ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਗਈ¢ ਇਸ ਮੌਕੇ ਵਿਧਾਇਕ ਗੋਲਡੀ ਨੇ ਬਜ਼ੁਰਗ ਸ਼ਰਧਾਲੂਆਂ ਨੂੰ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ¢ ਇਸ ਮੌਕੇ ਵਿਧਾਇਕ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਲ਼ੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਦਾ ਮਕਸਦ ਅਸਮਰਥ ਅਤੇ ਬਜ਼ੁਰਗ ਲੋਕਾਂ ਨੂੰ ਸਰਕਾਰੀ ਖ਼ਰਚੇ 'ਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ | ਉਨ੍ਹਾਂ ਦੱਸਿਆ ਕਿ ਇਹ ਬੱਸ ਸ੍ਰੀ ਅੰਮਿ੍ਤਸਰ ਸਾਹਿਬ , ਦੁਰਗਿਆਣੇ ਮੰਦਰ ਅਤੇ ਜ਼ਲਿ੍ਹਆਂ ਵਾਲਾ ਬਾਗ਼ ਵਿਖੇ ਪਹੁੰਚੇਗੀ, ਜਿੱਥੇ ਸ਼ਰਧਾਲੂ ਦਰਸ਼ਨ ਕਰਨਗੇ¢ ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਵਲ਼ੋਂ ਸ਼ਰਧਾਲੂਆਂ ਲਈ ਖਾਣ-ਪੀਣ ਅਤੇ ਰਹਿਣ ਦਾ ਸਾਰਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਾ ਆਵੇ¢ ਇਸ ਮੌਕੇ ਮਹਿਲਾ ਸਰਪੰਚ ਵੀਨਾ ਰਾਣੀ ਦੇ ਪਤੀ ਡਾ. ਸਤਨਾਮ ਸਿੰਘ ਨੇ ਵੀ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ¢ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲ਼ੋਂ ਕੀਤਾ ਗਿਆ ਇਹ ਉਪਰਾਲਾ ਬਜ਼ੁਰਗਾਂ ਲਈ ਬਹੁਤ ਹੀ ਲਾਭਦਾਇਕ ਸਾਬਤ ਹੋ ਰਿਹਾ ਹੈ¢