07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਅਤੇ ਲਿਫ਼ਟਿੰਗ ਸੰਬੰਧੀ ਹਰ ਤਰ੍ਹਾਂ ਦੇ ਪੁਖ਼ਤਾ ਪ੍ਰਬੰਧ -ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 16-04-2026
ਫ਼ਾਜ਼ਿਲਕਾ, 15 ਅਪ੍ਰੈਲ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵਲੋਂ ਜ਼ਿਲ੍ਹੇ ਦੇ ਐੱਸ.ਡੀ.ਐਮਜ਼ ਸਮੇਤ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ | ਜਿਸ ਵਿਚ ਉਨ੍ਹਾਂ ਅਧਿਕਾਰੀਆਂ ਵਲੋਂ ਕਣਕ ਦੀ ਖ਼ਰੀਦ ਤੇ ਲਿਫ਼ਟਿੰਗ ਸਬੰਧੀ ਕੀਤੇ ਹਰ ਤਰ੍ਹਾਂ ਦੇ ਪੁਖ਼ਤਾ ਪ੍ਰਬੰਧ ਬਾਰੇ ਵਿਚਾਰ ਚਰਚਾ ਕੀਤੀ | ਉਨ੍ਹਾਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਮੰਡੀਆਂ ਵਿਚ ਬਾਰਦਾਣੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਤੇ ਮੰਡੀਆਂ ਵਿਚ ਬਾਰਦਾਣੇ ਦੀ ਘਾਟ ਨਾ ਆਵੇ | ਡਿਪਟੀ ਕਮਿਸ਼ਨਰ ਨੇ ਹਾਜ਼ਰ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਹਰ ਮੰਡੀ ਵਿਚ ਖ਼ਰੀਦ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਸੁਚਾਰੂ ਅਤੇ ਪਾਰਦਰਸ਼ੀ ਬਣਾਇਆ ਜਾਵੇ ਅਤੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਉਹ ਮੰਡੀਆਂ ਵਿੱਚ ਪਹੁੰਚ ਕੇ ਮੌਕੇ 'ਤੇ ਕੀਤੇ ਪ੍ਰਬੰਧਾਂ ਦੀ ਨਿਗਰਾਨੀ ਕਰਨ ਅਤੇ ਕਿਸਾਨਾਂ ਨਾਲ ਸਿੱਧਾ ਸੰਪਰਕ ਬਣਾਉਣ | ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਤੇ ਲੇਬਰ ਲਈ ਸਾਫ-ਸੁਥਰਾ ਪ੍ਰਬੰਧ, ਪੀਣ ਵਾਲਾ ਪਾਣੀ, ਬਿਜਲੀ, ਛਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ | ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਕਣਕ ਦੀ ਫਸਲ ਪੂਰੀ ਤਰ੍ਹਾਂ ਪੱਕਣ ਉਪਰੰਤ ਹੀ ਕਟਾਈ ਕਰਵਾਉਣ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਕਿ ਵੱਧ ਬਰਸਾਤਾਂ ਤੇ ਮੌਸਮ ਵਿੱਚ ਆਈ ਖ਼ਰਾਬੀ ਕਾਰਨ ਨਮੀ ਦੀ ਮਾਤਰਾ ਵਧੀ ਹੈ,ਇਸ ਲਈ ਆੜ੍ਹਤੀਆਂ (ਕਮਿਸ਼ਨ ਏਜੰਟਾਂ) ਆਪਣੇ ਕਣਕ ਸਾਫ ਕਰਨ ਵਾਲੇ ਪੱਖੇ ਤੇ ਆਧੁਨਿਕ ਮਸ਼ੀਨਰੀ ਵਰਤ ਕੇ ਕਿਸਾਨਾਂ ਦੀ ਕਣਕ ਵਿਚੋਂ ਵਾਧੂ ਨਮੀ ਨੂੰ ਘਟਾਉਣ ਵਿਚ ਸਹਿਯੋਗ ਦੇਣ | ਉਨ੍ਹਾਂ ਕਿਹਾ ਕਿ ਇਹ ਸਾਂਝਾ ਯਤਨ ਕਿਸਾਨਾਂ ਦੇ ਹਿਤ ਵਿਚ ਹੈ ਅਤੇ ਇਸ ਨਾਲ ਖ਼ਰੀਦ ਪ੍ਰਕਿਰਿਆ ਵਿਚ ਤੇਜ਼ੀ ਆਵੇਗੀ | ਅੰਤ ਵਿਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਖ਼ਰੀਦ ਪ੍ਰਕਿਰਿਆ ਦੌਰਾਨ ਕਿਸੇ ਵੀ ਕਿਸਾਨ ਨੂੰ ਕੋਈ ਪਰੇਸ਼ਾਨੀ ਨਾ ਆਵੇ | ਇਸ ਮੌਕੇ ਡੀ.ਐਫ.ਐਸ.ਸੀ ਵੰਦਨਾ ਕੰਬੋਜ, ਐਸ.ਡੀ.ਐਮ ਗੁਜਰਾਜ ਸਿੰਘ, ਕੰਵਰਜੀਤ ਸਿੰਘ, ਰਵਿੰਦਰ ਅਰੋੜਾ ਆਦਿ ਅਧਿਕਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੰਬਾਈਨ ਦੀ ਟੱਕਰ ਨਾਲ ਮੋਟਰਸਾਈਕਲ ਚਾਲਕ ਨੌਜਵਾਨ ਜ਼ਖ਼ਮੀ ਅਗਲੀ ਖ਼ਬਰ ਸੇਫ਼ ਸਕੂਲ ਵਾਹਨ ਦੀਆਂ ਧੱਜੀਆਂ ਉਡਾ ਰਹੇ ਹਨ ਵੈਨਾਂ ਵਾਲੇ
Ad Position 24