07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਕੰਬਾਈਨ ਦੀ ਟੱਕਰ ਨਾਲ ਮੋਟਰਸਾਈਕਲ ਚਾਲਕ ਨੌਜਵਾਨ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 16-04-2026
ਫ਼ਾਜ਼ਿਲਕਾ, 15 ਅਪ੍ਰੈਲ(ਦਵਿੰਦਰ ਪਾਲ ਸਿੰਘ)-ਉਪਮੰਡਲ ਦੇ ਪਿੰਡ ਜੰਡਵਾਲਾ ਮੀਰਾ ਸਾਂਗਲਾ ਦੇ ਨੇੜੇ ਇਕ ਦਰਦਨਾਕ ਸੜਕ ਹਾਦਸਾ ਸਾਹਮਣੇ ਆਇਆ ਹੈ, ਜਿਸ ਵਿਚ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਹਰਬੰਸ ਸਿੰਘ ਨਾਮਕ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਖੇਤ ਤੋਂ ਆਪਣੇ ਘਰ ਪਰਤ ਰਿਹਾ ਸੀ | ਪਿੰਡ ਦੇ ਨੇੜੇ ਸਾਹਮਣੇ ਤੋਂ ਆ ਰਹੀ ਇਕ ਕੰਬਾਈਨ ਮਸ਼ੀਨ ਨਾਲ ਉਸ ਦੀ ਟੱਕਰ ਹੋ ਗਈ | ਹਾਦਸਾ ਇੰਨਾ ਭਿਆਨਕ ਸੀ ਕਿ ਕੰਬਾਈਨ ਦੇ ਕਟਰ ਨਾਲ ਟਕਰਾਉਣ ਕਾਰਨ ਹਰਬੰਸ ਸਿੰਘ ਦੀ ਲੱਤ ਬੁਰੀ ਤਰ੍ਹਾਂ ਵੱਢੀ ਗਈ | ਮੌਕੇ 'ਤੇ ਮੌਜੂਦ ਲੋਕਾਂ ਨੇ ਤੁਰੰਤ ਉਸ ਨੂੰ ਸੰਭਾਲਿਆ ਅਤੇ ਇਲਾਜ ਲਈ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ, ਜਿੱਥੇ ਉਸ ਦਾ ਇਲਾਜ ਜਾਰੀ ਹੈ | ਪਰਿਵਾਰ ਨੇ ਦੋਸ਼ ਲਾਇਆ ਕਿ ਹਾਦਸੇ ਤੋਂ ਬਾਅਦ ਕੰਬਾਈਨ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ | ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੁਲਜ਼ਮ ਚਾਲਕ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ | ਡਾਕਟਰਾਂ ਅਨੁਸਾਰ ਜ਼ਖ਼ਮੀ ਦੀ ਹਾਲਤ ਗੰਭੀਰ ਬਣੀ ਹੋਈ ਹੈ ਅਤੇ ਉਸ ਦੀ ਲੱਤ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਦੂਜੇ ਪਾਸੇ ਹਸਪਤਾਲ ਪ੍ਰਸ਼ਾਸਨ ਨੇ ਮਾਮਲੇ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ ਸਕੂਲ ਦੇ ਵਿਦਿਆਰਥੀ ਦਾ ਦਸਤਾਰ ਮੁਕਾਬਲੇ ਵਿਚ ਅੱਵਲ ਰਹਿਣ 'ਤੇ ਸਨਮਾਨ ਅਗਲੀ ਖ਼ਬਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਅਤੇ ਲਿਫ਼ਟਿੰਗ ਸੰਬੰਧੀ ਹਰ ਤਰ੍ਹਾਂ ਦੇ ਪੁਖ਼ਤਾ ਪ੍ਰਬੰਧ -ਡਿਪਟੀ ਕਮਿਸ਼ਨਰ...
Ad Position 24