ਫ਼ਾਜ਼ਿਲਕਾ, 15 ਅਪ੍ਰੈਲ(ਦਵਿੰਦਰ ਪਾਲ ਸਿੰਘ)-ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਦੇ 'ਤੇ ਸਥਾਨਕ ਸਿਵਲ ਹਸਪਤਾਲ ਵਿਚ ਵਿਸ਼ੇਸ਼ ਤੌਰ 'ਤੇ ਲੰਗਰ ਲਗਾਇਆ ਗਿਆ | ਸਮਾਜ ਸੇਵੀ ਯੁਵਰਾਜ ਬੰਦੇਪੁਰੀਆ ਫ਼ਾਜ਼ਿਲਕਾ ਅਤੇ ਉਨ੍ਹਾਂ ਦੀ ਟੀਮ ਵਲੋਂ ਇਹ ਕਾਰਜ ਕੀਤਾ ਗਿਆ | ਸਮਾਜ ਸੇਵੀਆਂ ਨੇ ਹਸਪਤਾਲ ਵਿਚ ਆਏ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਸ਼ਰਧਾ ਭਾਵਨਾ ਨਾਲ ਲੰਗਰ ਛਕਾਇਆ | ਯੁਵਰਾਜ ਬੰਦੇਪੁਰੀਆ ਨੇ ਕਿਹਾ ਕਿ ਬਾਬਾ ਸਾਹਿਬ ਨੇ ਹਮੇਸ਼ਾ ਮਨੁੱਖਤਾ ਦੀ ਸੇਵਾ ਅਤੇ ਬਰਾਬਰੀ ਦਾ ਸੰਦੇਸ਼ ਦਿੱਤਾ ਹੈ ਅਤੇ ਉਨ੍ਹਾਂ ਦੇ ਜਨਮ ਦਿਵਸ 'ਤੇ ਲੋੜਵੰਦਾਂ ਦੀ ਸੇਵਾ ਕਰਨਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੈ | ਇਸ ਮੌਕੇ ਅਮਿਤ ਖੋਲੀਆ, ਕਰਨ ਸਿਰਮੋਰੀਆ, ਰਾਕੇਸ਼ ਕੁਮਾਰ, ਜਤਿਨ ਸਿਰਮੋਰੀਆ, ਬਿੰਟੂ ਕੁਮਾਰ, ਗੁਲਸ਼ਨ ਕੁਮਾਰ, ਗੌਰਵ ਕੁਮਾਰ ਅਤੇ ਅਨੁਜ ਬੰਦੇਪੁਰੀਆ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਟੀਮ ਦੇ ਮੈਂਬਰਾਂ ਨੇ ਮਿਲ ਕੇ ਪੂਰੇ ਉਤਸ਼ਾਹ ਨਾਲ ਸੇਵਾ ਨਿਭਾਈ |