ਫ਼ਾਜ਼ਿਲਕਾ, 15 ਅਪ੍ਰੈਲ(ਦਵਿੰਦਰ ਪਾਲ ਸਿੰਘ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐਸ.ਏ.ਐਸ. ਨਗਰ (ਮੋਹਾਲੀ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਦੀ ਤਿਮਾਹੀ ਮੀਟਿੰਗ ਸ੍ਰੀ ਧਰਮਿੰਦਰ ਪਾਲ ਸਿੰਗਲਾ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਦੀ ਰਹਿਨੁਮਾਈ ਹੇਠ ਆਯੋਜਿਤ ਕੀਤੀ ਗਈ | ਬੈਠਕ ਵਿਚ ਸ੍ਰੀਮਤੀ ਅਮਨਪ੍ਰੀਤ ਕੌਰ ਸੰਧੂ ਡਿਪਟੀ ਕਮਿਸ਼ਨਰ, ਫ਼ਾਜ਼ਿਲਕਾ, ਸ਼੍ਰੀ ਗੁਰਮੀਤ ਸਿੰਘ ਮਾਣਯੋਗ ਸੀਨੀਅਰ ਕਪਤਾਨ ਪੁਲਿਸ, ਸ੍ਰੀ ਕੇ.ਕੇ. ਸਿੰਗਲਾ ਮਾਣਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਫ਼ਾਜ਼ਿਲਕਾ, ਰੂਚੀ ਸਵਪਨ ਸ਼ਰਮਾ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ, ਸ਼੍ਰੀ ਗੁਰਦਿੱਤ ਸਿੰਘ ਡਿਪਟੀ ਸੁਪਰਡੈਂਟ, ਸਬ-ਜੇਲ੍ਹ ਫ਼ਾਜ਼ਿਲਕਾ, ਸ਼੍ਰੀ ਵਜੀਰ ਕੰਬੋਜ ਜ਼ਿਲ੍ਹਾ ਅਟਾਰਨੀ ਫ਼ਾਜ਼ਿਲਕਾ, ਸ਼੍ਰੀ ਸੁਤੰਤਰਜੋਤ ਸਿੰਘ ਗਿੱਲ ਪ੍ਰਧਾਨ ਬਾਰ ਐਸੋਸੀਏਸ਼ਨ ਫ਼ਾਜ਼ਿਲਕਾ, ਸ਼੍ਰੀ ਗੁਰਦੀਪ ਸੰਘ ਡੀ.ਪੀ.ਆਰ.ਓ ਫ਼ਾਜ਼ਿਲਕਾ ਹਾਜ਼ਰ ਸਨ | ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਮੁਫ਼ਤ ਕਾਨੂੰਨੀ ਸਹਾਇਤਾ ਦੀ ਪ੍ਰਧਾਨਗੀ ਲੋਕ ਅਦਾਲਤਾਂ ਦੇ ਆਯੋਜਨ ਪੈਰਾ ਲੀਗਲ ਵਲੰਟੀਅਰਾਂ ਦੀ ਕਾਰਗੁਜ਼ਾਰੀ, ਜਾਗਰੂਕਤਾ ਪ੍ਰੋਗਰਾਮਾਂ ਅਤੇ ਹੋਰ ਕਾਨੂੰਨੀ ਸੇਵਾਵਾਂ ਨਾਲ ਸੰਬੰਧਿਤ ਵਿਸ਼ਿਆਂ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਮਾਣਯੋਗ ਚੇਅਰਮੈਨ ਵਲੋਂ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਜ਼ਰੂਰਤਮੰਦ ਅਤੇ ਯੋਗ ਵਿਅਕਤੀਆਂ ਤੱਕ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਭਾਵਸ਼ਾਲੀ ਅਤੇ ਸਮੇਂ-ਸਿਰ ਪਹੁੰਚਾਈ ਜਾਵੇ | ਇਸ ਤੋਂ ਇਲਾਵਾ ਯੂ.ਟੀ.ਆਰ.ਸੀ ਕਮੇਟੀ ਦੀ ਤਿਮਾਹੀ ਮੀਟਿੰਗ ਸ਼੍ਰੀ ਧਰਮਿੰਦਰ ਪਾਲ ਸਿੰਗਲਾ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਮਾਣਯੋਗ, ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ਵਿਚ ਹਵਾਲਾਤੀਆਂ ਜਿਨ੍ਹਾਂ ਨੂੰ ਜ਼ਮਾਨਤ ਮਿਲ ਚੁੱਕੀ ਹੈ, ਪਰ ਰਿਹਾਅ ਨਹੀਂ ਹੋਏ, ਅਨੁਕੂਲ ਅਪਰਾਧ ਅਤੇ ਹਵਾਲਾਤੀਆਂ ਜਿਨ੍ਹਾਂ ਨੂੰ ਲਾਭ ਮਿਲ ਸਕਦੇ ਹਨ ਆਦਿ ਬਾਰੇ ਵਿਚਾਰ ਵਟਾਂਦਰਾ ਵੀ ਕੀਤਾ ਗਿਆ | ਅੰਤ ਵਿਚ ਇਹ ਜਾਣਕਾਰੀ ਵੀ ਦਿੱਤੀ ਗਈ ਕਿ ਅਗਲੀ ਨੈਸ਼ਨਲ ਲੋਕ ਅਦਾਲਤ 09.05.2026 ਨੂੰ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਆਯੋਜਿਤ ਕੀਤੀ ਜਾਵੇਗੀ | ਜਿਸ ਵਿਚ ਵੱਖ-ਵੱਖ ਕਿਸਮ ਦੇ ਮਾਮਲਿਆਂ ਨੂੰ ਆਪਸੀ ਸਹਿਮਤੀ ਨਾਲ ਨਿਪਟਾਇਆ ਜਾਵੇਗਾ | ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਇਸ ਲੋਕ ਅਦਾਲਤ ਦਾ ਲਾਭ ਉਠਾ ਕੇ ਆਪਣੇ ਲੰਬਿਤ ਮਾਮਲਿਆਂ ਦਾ ਤੇਜ਼, ਸੁਲਭ ਅਤੇ ਖਰਚਾ ਰਹਿਤ ਨਿਪਟਾਰਾ ਕਰਵਾਉਣ | ਇਸ ਦੇ ਨਾਲ ਹੀ ਜੇ ਕੋਈ ਵੀ ਵਿਅਕਤੀ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨਾ ਚਾਹੁੰਦਾ ਹੈ, ਤਾਂ ਉਹ ਟੋਲ-ਫਰੀ ਨੰਬਰ 15100 ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫ਼ਾਜ਼ਿਲਕਾ ਦੇ ਦਫ਼ਤਰੀ ਨੰਬਰ 'ਤੇ ਸੰਪਰਕ ਕਰ ਸਕਦਾ ਹੈ |