13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

40 ਨਸ਼ੀਲੀਆਂ ਗੋਲੀਆਂ ਸਣੇ ਇਕ ਵਿਅਕਤੀ ਗਿ੍ਫਤਾਰ, ਨਾਮਜ਼ਦ

Ad Position 21
No active advertisement
ਅਜੀਤ ਡੈਸਕ 17-04-2026
ਜਲਾਲਾਬਾਦ, 16 ਅਪ੍ਰੈਲ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਵੈਰੋ ਕੇ ਦੀ ਪੁਲਿਸ ਵੱਲੋਂ ਇਕ ਵਿਅਕਤੀ ਨੂੰ 40 ਨਸ਼ੇ ਦੀਆਂ ਗੋਲੀਆਂ ਸਮੇਤ ਗਿ੍ਫਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਂਚ ਅਧਿਕਾਰੀ ਐਚ.ਸੀ. ਕਿਰਨਦੀਪ ਕੌਰ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਨਾਲ ਗਸ਼ਤ ਦੌਰਾਨ ਸ਼ੱਕੀ ਪੁਰਸ਼ਾਂ ਅਤੇ ਵਹੀਕਲਾਂ ਦੀ ਚੈਕਿੰਗ ਲਈ ਥਾਣਾ ਏਰੀਏ ਵਿਚ ਮੌਜੂਦ ਸੀ ਅਤੇ ਜਦੋਂ ਪੁਲਿਸ ਪਾਰਟੀ ਗੁੰਮਾਨੀਵਾਲਾ ਖੂਹ ਨੂੰ ਜਾ ਰਹੀ ਸੀ ਤਾਂ ਸਾਹਮਣੇ ਤੋਂ ਇਕ ਮੋਨਾ ਵਿਅਕਤੀ ਪੈਦਲ ਤੁਰਿਆ ਆਉਂਦਾ ਦਿਖਾਈ ਦਿੱਤਾ | ਜੋ ਪੁਲਿਸ ਪਾਰਟੀ ਦੀ ਹੱਡੀ ਨੂੰ ਵੇਖ ਕੇ ਇਕਦਮ ਆਪਣੇ ਹੱਥ ਵਿਚ ਫੜਿਆ ਕਾਲਾ ਮੋਮੀ ਲਿਫ਼ਾਫ਼ਾ ਜ਼ਮੀਨ ਤੇ ਸੁੱਟ ਦਿੱਤਾ ਅਤੇ ਤੇਜ਼ ਕਦਮੀ ਤੁਰ ਪਿਆ | ਜਿਸ ਨੰੂ ਪੁਲਿਸ ਪਾਰਟੀ ਨੇ ਕਾਬੂ ਕਰਨ ਉਪਰੰਤ ਸੁੱਟੇ ਗਏ ਲਿਫਾਫੇ ਦੀ ਤਲਾਸ਼ੀ ਕੀਤੀ ਗਈ ਤਾਂ ਵਿਚੋਂ 4 ਪੱਤਿਆਂ ਨਸ਼ੀਲੀਆਂ ਗੋਲੀਆਂ (ਕੁੱਲ 40 ਮਾਰਕਾ ਟਰਮਾਡੋਲ) ਬਰਾਮਦ ਹੋਈਆਂ | ਪੁਲਿਸ ਨੇ ਗੋਲੀਆਂ ਸਮੇਤ ਸੁਨੈਸਪਾਲ ਸਿੰਘ ਉਰਫ਼ ਸੋਨੂੰ ਪੁੱਤਰ ਬਚਨ ਸਿੰਘ ਵਾਸੀ ਚੱਕ ਬਲੋਚਾ ਉਰਫ਼ ਮਹਾਲਮ ਨੂੰ ਕਾਬੂ ਕਰਨ ਉਪਰੰਤ ਥਾਣਾ ਵੈਰੋਕੇ ਵਿਖੇ ਮੁਕੱਦਮਾ ਨੰਬਰ 41 ਮਿਤੀ 15 ਅਪ੍ਰੈਲ 2026 ਨੂੰ ਧਾਰਾ 22/61/85 ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਨੇ ਨੌਜਵਾਨਾਂ ਦੀ ਕੁੱਟਮਾਰ ਕਰ ਕੇ ਵੱਡੀ ਰਕਮ ਵਸੂਲਣ ਦੇ ਮਾਮਲੇ ਨੂੰ ਲੈ ਕੇ ਪੁਲਿਸ ਮੁ... ਅਗਲੀ ਖ਼ਬਰ ਸੁਖਪਾਲ ਸਿੰਘ ਨੰਨੂ ਵਲੋਂ ਫ਼ਿਰੋਜ਼ਪੁਰ ਦੀਆਂ ਮੰਡੀਆਂ ਦਾ ਦੌਰਾ-ਕਣਕ ਦੀ ਖ਼ਰੀਦ ਨਾ ਹੋਣ ਤੇ ਸਰਕਾਰ 'ਤੇ ਸਾਧਿਆ ਨਿਸ਼ਾਨ...
Ad Position 24