12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਨੇ ਨੌਜਵਾਨਾਂ ਦੀ ਕੁੱਟਮਾਰ ਕਰ ਕੇ ਵੱਡੀ ਰਕਮ ਵਸੂਲਣ ਦੇ ਮਾਮਲੇ ਨੂੰ ਲੈ ਕੇ ਪੁਲਿਸ ਮੁਲਾਜ਼ਮਾਂ ਨੂੰ ਕੀਤਾ ਤਲਬ ਕੀਤਾ

Ad Position 21
No active advertisement
ਅਜੀਤ ਡੈਸਕ 17-04-2026
ਫ਼ਾਜ਼ਿਲਕਾ, 16 ਅਪ੍ਰੈਲ (ਦਵਿੰਦਰ ਪਾਲ ਸਿੰਘ)-ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਚੰਡੀਗੜ੍ਹ ਵਲੋਂ ਨੌਜਵਾਨਾਂ ਦੀ ਮਾਰ ਕੁਟਾਈ ਵਿਚ ਕਥਿਤ ਜ਼ਿੰਮੇਵਾਰ ਮੁਲਾਜ਼ਮਾਂ ਨੂੰ 29 ਅਪ੍ਰੈਲ ਨੂੰ ਚੰਡੀਗੜ੍ਹ ਸਥਿਤ ਮਨੁੱਖੀ ਅਧਿਕਾਰ ਕਮਿਸ਼ਨ ਨੇ ਤਲਬ ਕੀਤਾ ਹੈ | ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਮਾਰ ਕੁਟਾਈ ਕਰਨ ਅਤੇ ਪੈਸੇ ਲੈ ਕੇ ਛੱਡਣ ਦੇ ਮਾਮਲੇ ਵਿਚ ਜਲਾਲਾਬਾਦ ਥਾਣਾ ਸਦਰ ਦੇ ਪੁਲਿਸ ਮੁਲਾਜ਼ਮਾਂ ਜਿਨ੍ਹਾਂ ਵਿਚ ਪੰਜਾਬ ਹੋਮ ਗਾਰਡ ਦੇ 2 ਜਵਾਨ ਅਤੇ ਇਕ ਪੰਜਾਬ ਪੁਲਿਸ ਦਾ ਜਵਾਨ ਸ਼ਾਮਿਲ ਹੈ | ਕੁੱਝ ਦਿਨ ਪਹਿਲਾਂ ਪਿੰਡ ਘੱਲੂ ਦੇ 2 ਨੌਜਵਾਨ ਜੋ ਕਿ ਗੋਲੂ ਕਾ ਮੋੜ ਤੋਂ ਮੁੱਲ ਕਾਰ ਖ਼ਰੀਦ ਕੇ ਲੈ ਕੇ ਆ ਰਹੇ ਸਨ ਤਾਂ ਇਕ ਢਾਬੇ ਤੋਂ ਉਕਤ ਪੁਲਿਸ ਮੁਲਾਜ਼ਮਾਂ ਵਲੋਂ ਜ਼ਬਰਦਸਤੀ ਚੁੱਕਣ, ਕੁੱਟਮਾਰ ਕਰਨ ਅਤੇ ਫਿਰ 70 ਹਜ਼ਾਰ ਰੁਪਏ ਦੀ ਰਕਮ ਲੈ ਕੇ ਛੱਡਣ ਦੇ ਮਾਮਲੇ ਵਿਚ ਸੀਨੀਅਰ ਸੁਪਰਡੈਂਟ ਪੁਲਿਸ ਫ਼ਾਜ਼ਿਲਕਾ ਤੋਂ ਅਗਲੀ ਪੇਸ਼ੀ ਤੋਂ ਇਕ ਹਫ਼ਤਾ ਪਹਿਲਾ ਕਮਿਸ਼ਨ ਨੂੰ ਰਿਪੋਰਟ ਕਰਨ ਦਾ ਹੁਕਮ ਜਾਰੀ ਕੀਤਾ ਹੈ | ਜਦ ਉਨ੍ਹਾਂ ਨੂੰ ਫੜ ਕੇ ਲਿਜਾਇਆ ਜਾ ਰਿਹਾ ਸੀ ਤਾਂ ਇਕ ਨੌਜਵਾਨ, ਜਿਸ ਨੂੰ ਹੱਥਕੜੀ ਲੱਗਾ ਕੇ ਗੱਡੀ ਦੀ ਪਿਛਲੀ ਸੀਟ 'ਤੇ ਬਿਠਾਇਆ ਹੋਇਆ ਸੀ ਨੇ ਪੁਲਿਸ ਮੁਲਾਜ਼ਮਾਂ ਦੀ ਮੋਬਾਈਲ ਵਿਚ ਵੀਡੀਓ ਬਣਾ ਲਈ | ਜੋ ਕਿ ਬਾਅਦ ਵਿਚ ਵਾਇਰਲ ਕਰ ਦਿੱਤੀ ਗਈ | ਜਿਸ 'ਤੇ ਮਨੁੱਖੀ ਅਧਿਕਾਰ ਕਮਿਸ਼ਨ ਨੇ ਨੋਟਿਸ ਲੈਂਦਿਆਂ ਥਾਣਾ ਸਦਰ ਜਲਾਲਾਬਾਦ ਦੇ ਥਾਣਾ ਮੁਖੀ ਨੂੰ ਇਹ ਹਦਾਇਤ ਜਾਰੀ ਕੀਤੀ ਹੈ ਕਿ ਆਉਂਦੀ ਤਰੀਕ ਪੇਸ਼ੀ 29 ਅਪ੍ਰੈਲ ਨੂੰ ਉਕਤ ਕਥਿਤ ਦੋਸ਼ੀ ਤਿੰਨਾਂ ਪੁਲਿਸ ਮੁਲਾਜ਼ਮਾਂ ਹੋਮਗਾਰਡ ਹਰਬੰਸ, ਕੇਵਲ ਕ੍ਰਿਸ਼ਨ ਅਤੇ ਪੰਜਾਬ ਪੁਲਿਸ ਦੇ ਸਿਪਾਹੀ ਜਸਪ੍ਰੀਤ ਸਿੰਘ ਨੂੰ ਕਮਿਸ਼ਨ ਦੇ ਸਾਹਮਣੇ ਪੇਸ਼ ਕਰਨ |
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਦੇ ਵੈਭਵ ਅਰੋੜਾ ਨੇ ਸੀ.ਬੀ.ਐੱਸ.ਈ.ਦਸਵੀਂ 'ਚ 100 ਫ਼ੀਸਦੀ ਅੰਕ ਹਾਸਲ ਕਰਕੇ ਰਚਿਆ ਇਤਿਹਾਸ ਅਗਲੀ ਖ਼ਬਰ 40 ਨਸ਼ੀਲੀਆਂ ਗੋਲੀਆਂ ਸਣੇ ਇਕ ਵਿਅਕਤੀ ਗਿ੍ਫਤਾਰ, ਨਾਮਜ਼ਦ
Ad Position 24