12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਚਿੱਟੇ ਦਾ ਨਸ਼ਾ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 17-04-2026
ਫ਼ਾਜ਼ਿਲਕਾ, 16 ਅਪ੍ਰੈਲ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਅਤੇ ਖੂਈ ਖੇੜਾ ਪੁਲਿਸ ਨੇ ਚਿੱਟੇ ਦਾ ਨਸ਼ਾ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਪਾਲਾ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਿਟੀ ਏਰੀਆ ਫ਼ਾਜ਼ਿਲਕਾ ਵਿਚ ਗਸ਼ਤ ਕਰ ਰਹੀ ਸੀ ਤਾਂ ਅੰਨ੍ਹੀ ਦਿੱਲੀ ਜੰਡ ਵਾਲਾ ਖਰਤਾ ਰੋਡ ਤੋਂ ਪਾਣੀ ਵਾਲੀ ਡਿੱਗੀ ਨੇੜੇ ਕੰਧ ਦੇ ਓਹਲੇ ਲੈ ਕੇ ਬੈਠੇ 2 ਵਿਅਕਤੀਆਂ ਸੋਰਵ ਕੁਮਾਰ ਪੁੱਤਰ ਸੁਨੀਲ ਕੁਮਾਰ ਵਾਸੀ ਪਿੰਡ ਰਾਣਾ ਅਤੇ ਗੁਰਦਿੱਤ ਸਿੰਘ ਗੋਰੀ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਰਾਣਾ ਨੂੰ ਕਾਬੂ ਕੀਤਾ ਗਿਆ | ਇਨ੍ਹਾਂ ਕੋਲੋਂ ਸਿਲਵਰ ਪੰਨੀ, 10 ਰੁਪਏ ਵਾਲੇ ਨੋਟ ਦੀ ਪਾਈਪ ਅਤੇ ਲਾਈਟਰ ਬਰਾਮਦ ਹੋਇਆ ਹੈ | ਜਾਂਚ ਅਧਿਕਾਰੀ ਹੌਲਦਾਰ ਅਨਮੋਲਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਇਲਾਕਾ ਥਾਣਾ ਵਿਚ ਗਸ਼ਤ ਕਰ ਰਹੀ ਸੀ ਤਾਂ ਅਮਰਜੀਤ ਸਿੰਘ ਪੁੱਤਰ ਰਾਜ ਸਿੰਘ ਵਾਸੀ ਪੱਤਰੇ ਵਾਲਾ ਅਤੇ ਸੁਖਦੀਪ ਕੁਮਾਰ ਪੁੱਤਰ ਨੀਮ ਨਰਾਇਣ ਵਾਸੀ ਪਿੰਡ ਮੰਮੂਖੇੜਾ ਨੂੰ ਰੋਕ ਕੇ ਚੈੱਕ ਕੀਤਾ ਗਿਆ | ਇਨ੍ਹਾਂ ਕੋਲੋਂ ਇਕ ਲਾਈਟਰ, ਹੈਰੋਇਨ ਨਾਲ ਲਿੱਬੜੀ ਹੋਈ ਸਿਲਵਰ ਪੰਨੀ ਅਤੇ 10 ਰੁਪਏ ਦਾ ਅੱਧਾ ਸੜਿਆ ਰੋਲ ਕੀਤਾ ਹੋਇਆ ਨੋਟ ਬਰਾਮਦ ਹੋਇਆ ਹੈ | ਫੜੇ ਗਏ ਚਾਰਾਂ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ 'ਚ ਅੱਜ ਲੱਗੇਗਾ ਉੱਦਮੀ ਜਾਗਰੂਕਤਾ ਤੇ ਵਿਸ਼ੇਸ਼ ਵਿਕਰੇਤਾ ਵਿਕਾਸ ਪ੍ਰੋਗਰਾਮ ਅਗਲੀ ਖ਼ਬਰ ਸਿਵਲ ਸਰਜਨ ਵਲੋਂ ਬੱਚਿਆਂ ਦੇ ਟੀਕਾਕਰਨ ਪ੍ਰੋਗਰਾਮ ਏ.ਈ.ਐਫ.ਆਈ. ਦੀ ਸਮੀਖਿਆ
Ad Position 24