12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਫ਼ਾਜ਼ਿਲਕਾ 'ਚ ਅੱਜ ਲੱਗੇਗਾ ਉੱਦਮੀ ਜਾਗਰੂਕਤਾ ਤੇ ਵਿਸ਼ੇਸ਼ ਵਿਕਰੇਤਾ ਵਿਕਾਸ ਪ੍ਰੋਗਰਾਮ

Ad Position 21
No active advertisement
ਅਜੀਤ ਡੈਸਕ 17-04-2026
ਫ਼ਾਜ਼ਿਲਕਾ, 16 ਅਪ੍ਰੈਲ (ਦਵਿੰਦਰ ਪਾਲ ਸਿੰਘ)-ਐੱਸ.ਸੀ, ਐੱਸ.ਟੀ ਭਾਈਚਾਰੇ ਦੇ ਲੋਕਾਂ ਨੂੰ ਆਤਮਨਿਰਭਰ ਅਤੇ ਵਪਾਰਕ ਤੌਰ 'ਤੇ ਮਜ਼ਬੂਤ ਬਣਾਉਣ ਦੇ ਮਕਸਦ ਨਾਲ ਨੈਸ਼ਨਲ ਐੱਸ.ਸੀ ਐੱਸ.ਟੀ ਹੱਬ ਲੁਧਿਆਣਾ ਵਲੋਂ ਦਲਿਤ ਇੰਡੀਅਨ ਚੈਂਬਰ ਆਫ਼ ਕਮਰਸ ਐਂਡ ਇੰਡਸਟਰੀ ਦੇ ਸਹਿਯੋਗ ਨਾਲ ਇਕ ਵਿਸ਼ੇਸ਼ ਉੱਦਮੀ ਜਾਗਰੂਕਤਾ ਅਤੇ ਵਿਕਰੇਤਾ ਵਿਕਾਸ ਪ੍ਰੋਗਰਾਮ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਹ ਪ੍ਰੋਗਰਾਮ ਅੱਜ 17 ਅਪ੍ਰੈਲ ਨੂੰ ਹੋਟਲ ਹੋਮ ਸਟੱਡਜ਼ ਅਬੋਹਰ ਰੋਡ ਫ਼ਾਜ਼ਿਲਕਾ ਵਿਖੇ ਸਵੇਰੇ 9:30 ਵਜੇ ਸ਼ੁਰੂ ਹੋਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਫ਼ਾਜ਼ਿਲਕਾ ਜਸਵਿੰਦਰਪਾਲ ਸਿੰਘ ਚਾਵਲਾ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਐੱਸ.ਸੀ.,ਐੱਸ.ਟੀ ਵਰਗ ਦੇ ਪਛੜੇ ਅਤੇ ਨਵੇਂ ਉੱਦਮੀਆਂ ਨੂੰ ਵਪਾਰ ਅਤੇ ਉਦਯੋਗ ਨਾਲ ਜੁੜੀਆਂ ਜਾਣਕਾਰੀਆਂ ਦੇਣਾ ਅਤੇ ਉਨ੍ਹਾਂ ਨੂੰ ਸਰਕਾਰੀ ਯੋਜਨਾਵਾਂ ਨਾਲ ਜੋੜਨਾ ਹੈ | ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਦੌਰਾਨ ਵੱਖ-ਵੱਖ ਸਰਕਾਰੀ ਅਤੇ ਅਰਧ-ਸਰਕਾਰੀ ਸੰਸਥਾਵਾਂ ਦੇ ਅਧਿਕਾਰੀ ਹਾਜ਼ਰ ਰਹਿਣਗੇ, ਜਿਨ੍ਹਾਂ ਵਿਚ ਐਫ.ਸੀ.ਆਈ, ਐਨ.ਐਫ.ਐਲ., ਜੈਮ, ਜ਼ਿਲ੍ਹਾ ਉਦਯੋਗ ਕੇਂਦਰ, ਲੀਡ ਬੈਂਕ ਅਤੇ ਸਰਕਾਰੀ ਸਿਖਲਾਈ ਸੰਸਥਾਵਾਂ ਸ਼ਾਮਲ ਹਨ | ਇਹ ਅਦਾਰੇ ਆਪਣੇ-ਆਪਣੇ ਖੇਤਰਾਂ ਵਿਚ ਉਪਲਬਧ ਮੌਕਿਆਂ, ਟੈਂਡਰ ਪ੍ਰਕਿਰਿਆ, ਰਜਿਸਟਰੇਸ਼ਨ ਅਤੇ ਵਿੱਤੀ ਸਹਾਇਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦੇਣਗੇ | ਸ਼੍ਰੀ ਚਾਵਲਾ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿਚ ਉੱਦਮੀਆਂ ਨੂੰ ਇਹ ਵੀ ਦੱਸਿਆ ਜਾਵੇਗਾ ਕਿ ਉਹ ਕਿਵੇਂ ਸਰਕਾਰੀ ਖ਼ਰੀਦ ਪ੍ਰਕਿਰਿਆ ਵਿਚ ਹਿੱਸਾ ਲੈ ਸਕਦੇ ਹਨ ਅਤੇ ਆਪਣੇ ਕਾਰੋਬਾਰ ਨੂੰ ਵਧਾ ਸਕਦੇ ਹਨ | ਨਵੇਂ ਸਟਾਰਟਅੱਪਸ ਅਤੇ ਛੋਟੇ ਵਪਾਰੀਆਂ ਲਈ ਇਹ ਪ੍ਰੋਗਰਾਮ ਇੱਕ ਵੱਡਾ ਮੌਕਾ ਸਾਬਤ ਹੋਵੇਗਾ, ਜਿਸ ਨਾਲ ਉਹ ਸਿੱਧੇ ਤੌਰ 'ਤੇ ਸਰਕਾਰੀ ਸੰਸਥਾਵਾਂ ਨਾਲ ਜੁੜ ਸਕਣਗੇ | ਉਨ੍ਹਾਂ ਕਿਹਾ ਕਿ ਸਾਰੇ ਦਿਲਚਸਪੀ ਰੱਖਣ ਵਾਲੇ ਐੱਸ.ਸੀ., ਐੱਸ.ਟੀ ਮੈਂਬਰਾਂ ਨੂੰ ਅਪੀਲ ਹੈ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਇਸ ਪ੍ਰੋਗਰਾਮ ਵਿਚ ਸ਼ਾਮਲ ਹੋਣ ਅਤੇ ਇਸ ਮੌਕੇ ਦਾ ਲਾਭ ਉਠਾਉਣ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਤਦ ਹੀ ਮਿਲ ਸਕਦਾ ਹੈ ਜਦੋਂ ਲੋਕ ਉਨ੍ਹਾਂ ਬਾਰੇ ਜਾਣਕਾਰੀ ਹਾਸਲ ਕਰਨ ਅਤੇ ਅੱਗੇ ਵਧਣ ਦੀ ਸੋਚ ਰੱਖਣ | ਉਨ੍ਹਾਂ ਨੇ ਕਿਹਾ ਕਿ ਇਹ ਪ੍ਰੋਗਰਾਮ ਲੋਕਾਂ ਨੂੰ ਆਪਣੇ ਕਾਰੋਬਾਰ ਦੀ ਸ਼ੁਰੂਆਤ ਕਰਨ ਅਤੇ ਉਸ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕਰੇਗਾ |
Ad Position 22
No active advertisement
ਪਿਛਲੀ ਖ਼ਬਰ ਇਸਰੋ ਦੇ 'ਯੁਵਿਕਾ' ਪ੍ਰੋਗਰਾਮ ਲਈ ਸਰਕਾਰੀ ਸਕੂਲ ਕਬੂਲ ਸ਼ਾਹ ਖੁੱਬਣ ਦੀ ਵਿਦਿਆਰਥਣ ਨਵਨਪ੍ਰੀਤ ਕੌਰ ਦੀ ਚੋਣ ਅਗਲੀ ਖ਼ਬਰ ਚਿੱਟੇ ਦਾ ਨਸ਼ਾ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24