12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਡੀ.ਸੀ. ਵੱਲ ਕਣਕ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਐਸ.ਡੀ.ਐਮਜ਼ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 17-04-2026

ਫ਼ਾਜ਼ਿਲਕਾ, 16 ਅਪ੍ਰੈਲ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਅੱਜ ਜ਼ਿਲ੍ਹੇ ਦੇ ਸਾਰੇ ਐਸ.ਡੀ.ਐਮਜ਼, ਖ਼ਰੀਦ ਏਜੰਸੀਆਂ ਦੇ ਮੈਨੇਜਰਾਂ ਅਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਮੀਟਿੰਗ ਕਰਕੇ ਅਨਾਜ ਮੰਡੀਆਂ ਵਿਚ ਚੱਲ ਰਹੀ ਕਣਕ ਦੀ ਖ਼ਰੀਦ ਪ੍ਰਕਿਰਿਆ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸਾਰੇ ਅਧਿਕਾਰੀ ਮੰਡੀਆਂ ਵਿਚ ਨਿਯਮਿਤ ਤੌਰ 'ਤੇ ਦੌਰੇ ਕਰਨ ਅਤੇ ਖ਼ਰੀਦ ਪ੍ਰਕਿਰਿਆ ਦੀ ਨਿਗਰਾਨੀ ਆਪਣੇ ਪੱਧਰ 'ਤੇ ਯਕੀਨੀ ਬਣਾਉਣ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਣਕ ਦੀ ਖ਼ਰੀਦ ਦੀ ਰਫ਼ਤਾਰ ਹੋਰ ਤੇਜ਼ ਕੀਤੀ ਜਾਵੇ ਤਾਂ ਜੋ ਕਿਸਾਨਾਂ ਦੀ ਫਸਲ ਦੀ ਤੁਰੰਤ ਖ਼ਰੀਦ ਹੋ ਸਕੇ ਅਤੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰ ਇਕ ਦਾਣਾ ਖ਼ਰੀਦਿਆ ਜਾਣਾ ਯਕੀਨੀ ਬਣਾਇਆ ਜਾਵੇ | ਇਸ ਦੇ ਨਾਲ ਹੀ ਉਨ੍ਹਾਂ ਨੇ ਖ਼ਰੀਦ ਦੇ ਨਾਲ-ਨਾਲ ਲਿਫ਼ਟਿੰਗ ਪ੍ਰਕਿਰਿਆ ਨੂੰ ਵੀ ਇਕਸਾਰ ਤੌਰ 'ਤੇ ਚਲਾਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਮੰਡੀਆਂ ਵਿੱਚ ਅਨਾਜ ਦੀ ਢੇਰੀ ਇਕੱਠੀ ਹੋਣ (ਗਲੱਟ) ਦੀ ਸਥਿਤੀ ਤੋਂ ਬਚਿਆ ਜਾ ਸਕੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਰਦਾਣਾ, ਤੋਲ ਪ੍ਰਬੰਧ, ਸਾਫ਼-ਸੁਥਰੀ ਅਤੇ ਪੀਣ ਵਾਲੇ ਪਾਣੀ ਵਰਗੀਆਂ ਸਹੂਲਤਾਂ ਮੰਡੀਆਂ ਵਿੱਚ ਪੂਰੀ ਤਰ੍ਹਾਂ ਉਪਲਬਧ ਹੋਣੀਆਂ ਚਾਹੀਦੀਆਂ ਹਨ | ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਮੌਕੇ 'ਤੇ ਹੀ ਸੁਣ ਕੇ ਤੁਰੰਤ ਹੱਲ ਕੀਤਾ ਜਾਵੇ | ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ ਤਾਂ ਜੋ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਅਮਲ ਵਿਚ ਲਿਆਂਦਾ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਦਾਣਾ ਮੰਡੀਆਂ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਕੋਟਪਾ ਐਕਟ ਤਹਿਤ ਐਕਟ ਦੀ ਉਲੰਘਣਾ ਕਰਨ ਵਾਲੇ ਲੋਕਾਂ, ਦੁਕਾਨਦਾਰਾਂ ਦੇ ਚਲਾਨ ਕੱਟੇ
Ad Position 24