12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਦਾਣਾ ਮੰਡੀਆਂ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

Ad Position 21
No active advertisement
ਅਜੀਤ ਡੈਸਕ 17-04-2026
ਫ਼ਾਜ਼ਿਲਕਾ, 16 ਅਪ੍ਰੈਲ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹੇ ਅਧੀਨ ਪੈਂਦੀਆਂ ਦਾਣਾ ਮੰਡੀਆਂ ਘੁੜਿਆਣਾ, ਡੱਬਵਾਲਾ ਕਲਾਂ, ਟਾਹਲੀ ਵਾਲਾ ਜੱਟਾ ਦਾ ਦੌਰਾ ਕਰਕੇ ਕਣਕ ਦੀ ਸਰਕਾਰੀ ਖ਼ਰੀਦ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੰਡੀ ਵਿਚ ਪਹੁੰਚ ਰਹੀ ਕਣਕ ਦੀ ਆਮਦ, ਖ਼ਰੀਦ ਪ੍ਰਕਿਰਿਆ, ਲਿਫ਼ਟਿੰਗ ਅਤੇ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਲਈ ਕੀਤੇ ਗਏ ਬੁਨਿਆਦੀ ਪ੍ਰਬੰਧਾਂ ਜਿਵੇਂ ਕਿ ਪੀਣ ਵਾਲਾ ਪਾਣੀ, ਸਾਫ਼-ਸਫ਼ਾਈ, ਛਾਂ ਅਤੇ ਪਖਾਨਿਆਂ ਆਦਿ ਦੇ ਪ੍ਰਬੰਧਾਂ ਦੀ ਜਾਂਚ ਕੀਤੀ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਕਿਸਮ ਦੀ ਮੁਸ਼ਕਲ ਨਾ ਆਵੇ ਅਤੇ ਕਣਕ ਦੀ ਖ਼ਰੀਦ ਅਤੇ ਲਿਫ਼ਟਿੰਗ ਦਾ ਕੰਮ ਸਮੇਂ ਸਿਰ ਅਤੇ ਸੁਚੱਜੇ ਢੰਗ ਨਾਲ ਕੀਤਾ ਜਾਵੇ | ਡਿਪਟੀ ਕਮਿਸ਼ਨਰ ਨੇ ਆੜ੍ਹਤੀਆਂ ਅਤੇ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ | ਉਨ੍ਹਾਂ ਭਰੋਸਾ ਦਿਵਾਇਆ ਕਿ ਕਿਸਾਨਾਂ ਦੀ ਕਣਕ ਦੀ ਖ਼ਰੀਦ ਬਿਨਾਂ ਕਿਸੇ ਦੇਰੀ ਤੋਂ ਕੀਤੀ ਜਾਵੇਗੀ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਕਣਕ ਪੂਰੀ ਤਰ੍ਹਾਂ ਪਕਾ ਕੇ ਲਿਆਉਣ ਤਾਂ ਜੋ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਇਸ ਮੌਕੇ ਐੱਸ.ਡੀ.ਐੱਮ ਫ਼ਾਜ਼ਿਲਕਾ ਜੁਗਰਾਜ ਸਿੰਘ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਆਧਾਰਸ਼ਿਲਾ ਸਕੂਲ ਵਿਖੇ ਮਨਾਇਆ ਗਿਆ ਵਿਸ਼ਵ ਕਲਾ ਦਿਵਸ ਅਗਲੀ ਖ਼ਬਰ ਡੀ.ਸੀ. ਵੱਲ ਕਣਕ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਐਸ.ਡੀ.ਐਮਜ਼ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀ...
Ad Position 24